Jalandhar News: ਜਲੰਧਰ 'ਚ ਅੱਜ ਸਵੇਰੇ ਪੁਲਿਸ ਅਤੇ ਇੱਕ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਬਦਮਾਸ਼ ਨੇ ਪੁਲਿਸ 'ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਪੁਲਿਸ ਨੇ ਜਵਾਬੀ ਕਾਰਵਾਈ ਕਰਦਿਆਂ ਹੋਇਆਂ ਗੈਂਗਸਟਰ 'ਤੇ ਗੋਲੀਆਂ ਚਲਾ ਦਿੱਤੀਆਂ। ਬਦਮਾਸ਼ ਦੇ ਪੈਰ ਵਿੱਚ ਗੋਲੀ ਲੱਗੀ ਹੈ।
ਫਿਲਹਾਲ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਮੌਕੇ 'ਤੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਜੱਗੂ ਭਗਵਾਨਪੁਰੀਆ ਦੇ ਗੁਰਗੇ ਨੂੰ ਪੁਲਿਸ ਨੇ ਕਿਸੇ ਮਾਮਲੇ ਵਿੱਚ ਫੜਿਆ ਸੀ। ਅੱਜ ਉਸ ਕੋਲੋਂ ਹਥਿਆਰ ਬਰਾਮਦ ਕਰਨੇ ਸਨ। ਇਸ ਕਰਕੇ ਪੁਲਿਸ ਉਸ ਨੂੰ ਜਮਸ਼ੇਦ ਖਾਸ ਇਲਾਕੇ ਵਿੱਚ ਲੈ ਗਈ ਸੀ। ਅਚਾਨਕ ਬਦਮਾਸ਼ ਨੇ ਪੁਲਿਸ ਟੀਮ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ। ਆਪਣੇ ਬਚਾਅ ਲਈ ਪੁਲਿਸ ਮੁਲਾਜ਼ਮਾਂ ਨੇ ਗੈਂਗਸਟਰ ਦੇ ਪੈਰ ਵਿੱਚ ਗੋਲੀ ਮਾਰ ਦਿੱਤੀ।