ਪੜਚੋਲ ਕਰੋ

ਨਕੋਦਰ ਬੇਅਦਬੀ ਕਾਂਡ: 37 ਸਾਲ ਬਾਅਦ ਵੀ ਨਹੀਂ ਮਿਲਿਆ ਇਨਸਾਫ, ਕਈ ਸਰਕਾਰਾਂ ਆਈਆਂ ਪਰ ਕੁਝ ਵੀ ਨਾ ਹੋਇਆ, ਯੂਐਨਓ ਕੋਲ ਵੀ ਉੱਠ ਚੁੱਕਾ ਮੁੱਦਾ

ਨਕੋਦਰ ਵਿੱਚ 1986 ਨੂੰ ਵਾਪਰੇ ਬੇਅਦਬੀ ਕਾਂਡ ਦੌਰਾਨ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲੰਘੇ ਦਿਨ ਪਿੰਡ ਲਿੱਤਰਾਂ ਦੇ ਗੁਰਦੁਆਰਾ ਸਾਹਿਬ ਬੋਹੜ ਵਾਲਾ ਵਿੱਚ ਸਮਾਗਮ ਕਰਵਾਇਆ ਗਿਆ।

Jalandhar News:  ਦੇਸ਼ ਦੀ ਨਿਆਂ ਪ੍ਰਣਾਲੀ ਉੱਪਰ ਉਸ ਵੇਲੇ ਸਵਾਲ ਖੜ੍ਹੇ ਹੋਣੇ ਲਾਜ਼ਮੀ ਹਨ ਜਦੋਂ 37 ਸਾਲ ਬੀਤ ਜਾਣ ਦੇ ਬਾਵਜੂਦ ਪੀੜਤਾਂ ਨੂੰ ਇਨਸਾਫ਼ ਨਾ ਮਿਲੇ। ਨਕੋਦਰ ਵਿੱਚ 1986 ਨੂੰ ਵਾਪਰਿਆ ਬੇਅਦਬੀ ਕਾਂਡ ਇਸ ਦੀ ਮਿਸਾਲ ਹੈ। ਇਸ ਦੌਰਾਨ ਚਾਰ ਸਿੱਖ ਨੌਜਵਾਨ ਸ਼ਹੀਦ ਹੋ ਗਏ ਸੀ ਪਰ ਕਈ ਸਰਕਾਰਾਂ ਆਈਆਂ ਪਰ ਇਨਸਾਫ ਨਹੀਂ ਮਿਲ ਸਕਿਆ।

ਹਾਸਲ ਜਾਣਕਾਰੀ ਮੁਤਾਬਕ ਨਕੋਦਰ ਵਿੱਚ 1986 ਨੂੰ ਵਾਪਰੇ ਬੇਅਦਬੀ ਕਾਂਡ ਦੌਰਾਨ ਸ਼ਹੀਦ ਹੋਏ ਚਾਰ ਸਿੱਖ ਨੌਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਲੰਘੇ ਦਿਨ ਪਿੰਡ ਲਿੱਤਰਾਂ ਦੇ ਗੁਰਦੁਆਰਾ ਸਾਹਿਬ ਬੋਹੜ ਵਾਲਾ ਵਿੱਚ ਸਮਾਗਮ ਕਰਵਾਇਆ ਗਿਆ। ਸਮਾਗਮ ਵਿੱਚ ਸ਼ਾਮਲ ਹੋਈਆਂ ਵੱਡੀ ਗਿਣਤੀ ਧਾਰਮਿਕ ਸ਼ਖ਼ਸੀਅਤਾਂ ਨੇ ਇੱਕ ਸੁਰ ਹੁੰਦਿਆਂ 37 ਸਾਲ ਬੀਤ ਜਾਣ ਦੇ ਬਾਵਜੂਦ ਨਕੋਦਰ ਗੋਲੀ ਕਾਂਡ ਦੇ ਪੀੜਤਾਂ ਨੂੰ ਇਨਸਾਫ਼ ਨਾ ਮਿਲਣ ਕਾਰਨ ਸਮੇਂ ਦੀਆਂ ਸਰਕਾਰਾਂ ਦੀ ਪੁਰਜ਼ੋਰ ਨਿੰਦਾ ਕੀਤੀ। 

ਉਨ੍ਹਾਂ ਕਿਹਾ ਕਿ 4 ਫਰਵਰੀ 1986 ਨੂੰ ਵਾਪਰਿਆ ਨਕੋਦਰ ਗੋਲੀ ਕਾਂਡ ਬਰਗਾੜੀ ਕਾਂਡ ਤੋਂ ਵੀ ਭਿਆਨਕ ਹੈ। ਇਸ ਲਈ ਸ੍ਰੀ ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਕੇਸ ਦੀ ਪੈਰਵੀ ਕਰਨੀ ਚਾਹੀਦੀ ਸੀ। ਸਮਾਗਮ ਦੌਰਾਨ ਭਾਈ ਦਲਜੀਤ ਸਿੰਘ, ਸੁਖਵਿੰਦਰ ਸਿੰਘ ਖਾਲਸਾ, ਨਿਰੰਜਣ ਸਿੰਘ ਡਰੋਲੀ, ਪਰਮਜੀਤ ਸਿੰਘ ਗਾਜ਼ੀ, ਚਰਨਜੀਤ ਸਿੰਘ, ਗਗਨਦੀਪ ਸਿੰਘ ਬਾਗੀ, ਸੁਖਦੇਵ ਸਿੰਘ ਫਗਵਾੜਾ ਤੇ ਅਜਾਇਬ ਸਿੰਘ ਗਰਚਾ ਨੇ ਸੰਗਤ ਨੂੰ ਸੰਬੋਧਨ ਕੀਤਾ। 

ਇਸ ਮੌਕੇ ਬੁਲਾਰਿਆਂ ਨੇ ਰੋਸ ਜਤਾਇਆ ਕਿ ਖ਼ੁਦ ਨੂੰ ਪੰਥਕ ਕਹਾਉਣ ਵਾਲੇ ਅਕਾਲੀ ਦਲ ਨੇ ਸੂਬੇ ’ਤੇ 15 ਸਾਲ ਰਾਜ ਕੀਤਾ, ਪਰ ਗੁਰੂ ਦੀ ਅਜ਼ਮਤ ਵਾਸਤੇ ਸ਼ਹੀਦ ਹੋਣ ਵਾਲੇ ਪਰਿਵਾਰਾਂ ਨੂੰ ਇਨਸਾਫ਼ ਨਹੀਂ ਦਿਵਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਹੋਏ ਚਾਰੇ ਨੌਜਵਾਨ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਬਲਧੀਰ ਸਿੰਘ ਰਾਮਗੜ੍ਹ, ਭਾਈ ਝਿਲਮਣ ਸਿੰਘ ਗੌਰਸੀਆਂ ਤੇ ਭਾਈ ਹਰਮਿੰਦਰ ਸਿੰਘ ਰਾਏਪੁਰ ਸਾਰੀ ਸਿੱਖ ਕੌਮ ਦੇ ਪੁੱਤ ਹਨ।

ਨਿਰੰਜਣ ਸਿੰਘ ਨੇ ਕਿਹਾ ਕਿ ਚਲੂਪਰ ਲਾਇਲਪੁਰਾ ਖਾਲਸਾ ਕਾਲਜ ਦੇ ਵਿਦਿਆਰਥੀ ਰਹੇ ਇਨ੍ਹਾਂ ਚਾਰੇ ਨੌਜਵਾਨਾਂ ਵੱਲੋਂ ਗੁਰੂ ਗ੍ਰੰਥ ਸਾਹਿਬ ਲਈ ਦਿੱਤੀ ਗਈ ਸ਼ਾਹਦਤ ਨੂੰ ਕਾਲਜ ਵੱਲੋਂ ਵੀ ਵਿਸਾਰ ਦਿੱਤਾ ਗਿਆ ਹੈ। ਬੁਲਾਰਿਆਂ ਨੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਯਾਦ ਵਿੱਚ ਅਮਰੀਕਾ, ਕੈਨੇਡਾ, ਇੰਗਲੈਂਡ, ਜਰਮਨੀ ਤੇ ਫਰਾਂਸ ਸਣੇ ਹੋਰ ਕਈ ਦੇਸ਼ਾਂ ਵਿੱਚ ਸਮਾਗਮ ਕੀਤਾ ਗਏ ਹਨ ਤੇ ਸਿੱਖ ਕੌਮ ਨੇ ਇਹ ਮਸਲਾ ਯੂਐੱਨਓ ਤੱਕ ਪਹੁੰਚਾਉਣ ਵਿੱਚ ਵੀ ਕੋਈ ਕਸਰ ਨਹੀਂ ਛੱਡੀ। 

ਉਨ੍ਹਾਂ ਦੱਸਿਆ ਕਿ ਯੂਐਨਓ ਵਿੱਚ ਮਨੁੱਖੀ ਅਧਿਕਾਰਾਂ ਬਾਰੇ ਬਣੀ ਕੌਂਸਲ ਦੇ 43ਵੇਂ ਸੈਸ਼ਨ ਦੌਰਾਨ ਯੂਕੇ ਵਿੱਚ ਰਹਿੰਦੇ ਡਾ. ਇਕਤਿਦਾਰ ਕਰਾਮਤ ਚੀਮਾ ਨੇ ਸਾਕਾ ਨਕੋਦਰ ਦਾ ਮਾਮਲਾ ਉਠਾਇਆ ਸੀ ਤੇ ਉਹ ਇਸ ਕੇਸ ਦੀ ਪੈਰਵੀ ਵੀ ਕਰ ਰਹੇ ਹਨ। ਸਮਾਗਮ ਦੇ ਅਖੀਰ ਵਿੱਚ ਬਾਪੂ ਬਲਦੇਵ ਸਿੰਘ ਲਿੱਤਰਾਂ ਨੇ ਸਾਰੀਆਂ ਪੰਥਖ ਸ਼ਖ਼ਸੀਅਤਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਆਪਣੇ ਆਖਰੀ ਸਾਹ ਤੱਕ ਨਕੋਦਰ ਕਾਂਡ ਦੇ ਦੋਸ਼ੀਆਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜਣ ਲਈ ਇਹ ਲੜਾਈ ਜਾਰੀ ਰੱਖਣਗੇ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget