Jalandhar News: ਜਲੰਧਰ 'ਚ ਅੰਗੀਠੀ ਦੇ ਧੂੰਏਂ ਨਾਲ ਦਮ ਘੁੱਟਣ ਕਾਰਨ ਇੱਕ ਔਰਤ ਦੀ ਮੌਤ ਹੋ ਗਈ ਜਦੋਂਕਿ ਔਰਤ ਦੇ ਦੋ ਬੱਚਿਆਂ ਤੇ ਪਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਔਰਤ ਦੀ ਪਛਾਣ ਕਾਜਲ ਵਜੋਂ ਹੋਈ ਹੈ।


ਹਾਸਲ ਜਾਣਕਾਰੀ ਮੁਤਾਬਕ ਇਹ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਪਤੀ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ ਦੇ ਇੱਕ ਘਰ ਵਿੱਚ ਪਤਨੀ ਤੇ ਆਪਣੇ ਦੋ ਬੱਚਿਆਂ ਸਮੇਤ ਰਹਿ ਰਿਹਾ ਸੀ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ। ਉਸ ਕੋਲ ਦੋ ਕਰਮਚਾਰੀ ਵੀ ਕੰਮ ਕਰਦੇ ਹਨ।


ਇਹ ਵੀ ਪੜ੍ਹੋ: Sangrur News: ਮੰਤਰੀ ਦਾ ਅਹੁਦਾ ਬਚਾਉਣ ਲਈ ਕੋਰਟ ਪਹੁੰਚੇ ਅਮਨ ਅਰੋੜਾ, ਰਾਜਪਾਲ ਨੇ ਸੀਐਮ 'ਤੇ ਬਣਾਇਆ ਦਬਾਅ


ਹਾਸਲ ਜਾਣਕਾਰੀ ਅਨੁਸਾਰ ਵਿਸ਼ਾਲ ਦੀ ਦੁਕਾਨ ’ਤੇ ਕੰਮ ਕਰਦੇ ਮੁਲਾਜ਼ਮ ਘਰ ਦੇ ਸਾਹਮਣੇ ਬਣੇ ਮਕਾਨ ਵਿੱਚ ਰਹਿੰਦੇ ਹਨ। ਵਿਸ਼ਾਲ ਨੇ ਸਵੇਰੇ ਚਾਰ ਵਜੇ ਦੇ ਕਰੀਬ ਮੁਲਾਜ਼ਮਾਂ ਨੂੰ ਆਪਣੇ ਘਰ ਬੁਲਾਇਆ ਸੀ ਪਰ ਉਦੋਂ ਤੱਕ ਸਭ ਕੁਝ ਠੀਕ ਸੀ। ਜਦੋਂ ਸਵੇਰੇ ਸੱਤ ਵਜੇ ਕਰਮਚਾਰੀ ਦੁਬਾਰਾ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਾਰਿਆਂ ਦੀ ਹਾਲਤ ਨਾਜ਼ੁਕ ਸੀ ਤੇ ਔਰਤ ਦੀ ਮੌਤ ਹੋ ਚੁੱਕੀ ਸੀ।


ਇਸ ਦੇ ਨਾਲ ਹੀ ਵਿਸ਼ਾਲ ਤੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਸਟਾਫ ਨੇ ਤੁਰੰਤ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੱਚਿਆਂ ਵਿੱਚ ਇੱਕ ਦੀ ਉਮਰ ਢਾਈ ਸਾਲ ਤੇ ਦੂਜੇ ਦੀ ਉਮਰ ਇੱਕ ਸਾਲ ਤੇ ਅੱਠ ਮਹੀਨੇ ਹੈ। ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।


ਇਹ ਵੀ ਪੜ੍ਹੋ: Jathedar Kaunke Case: ਪ੍ਰਕਾਸ਼ ਸਿੰਘ ਬਾਦਲ ਤੋਂ ਫਕਰ-ਏ-ਕੌਮ ਖਿਤਾਬ ਵਾਪਸ ਲੈਣ ਦੀ ਇੰਗਲੈਂਡ ਤੋਂ ਉੱਠੀ ਮੰਗ, ਜਥੇਦਾਰ ਨੂੰ ਭੇਜਿਆ ਪੱਤਰ



ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।