kulhad Pizza: ਜਲੰਧਰ ਦੇ ਮਸ਼ਹੂਰ ਕੁੱਲ੍ਹੜ ਪੀਜ਼ਾ ਜੋੜੇ ਦੀ ਕਾਰ 'ਤੇ ਬੀਤੀ ਰਾਤ ਯਾਨੀ ਐਤਵਾਰ ਨੂੰ ਕੁਝ ਅਣਪਛਾਤੇ ਹਮਲਾਵਰਾਂ ਨੇ ਹਮਲਾ ਕਰ ਦਿੱਤਾ। ਜੋੜੇ ਦੀ ਕਾਰ 'ਤੇ ਪਥਰਾਅ ਕਰਕੇ ਉਸ ਦੀ ਵਿੰਡਸ਼ੀਲਡ ਤੋੜ ਦਿੱਤੀ ਗਈ ਅਤੇ ਕਾਰ ਨੂੰ ਕਈ ਵਾਰ ਲੱਤਾਂ ਮਾਰੀਆਂ ਗਈਆਂ। ਇਹ ਘਟਨਾ ਪੱਛਮੀ ਵਿਧਾਨ ਸਭਾ ਹਲਕੇ ਦੇ ਉਜਾਲਾ ਨਗਰ ਦੀ ਹੈ।

Continues below advertisement


ਕੁੱਲ੍ਹੜ ਪੀਜ਼ਾ ਜੋੜੇ ਦੇ ਨਾਂਅ ਨਾਲ ਮਸ਼ਹੂਰ ਸਹਿਜ ਅਰੋੜਾ ਨੇ ਉਕਤ ਘਟਨਾ ਦੀ ਜਾਣਕਾਰੀ ਆਪਣੇ ਫੇਸਬੁੱਕ ਅਕਾਊਂਟ 'ਤੇ ਸਾਂਝੀ ਕੀਤੀ ਹੈ। ਸਹਿਜ ਨੇ ਲਾਈਵ ਹੋ ਕੇ ਕਿਹਾ ਕਿ ਜੇ ਕਿਸੇ ਦੀ ਸਾਡੇ ਨਾਲ ਕੋਈ ਦੁਸ਼ਮਣੀ ਹੈ ਤਾਂ ਸਮਝ ਆਉਂਦੀ ਹੈ, ਪਰ  ਕਾਰ ਨਾਲ ਕਿਸੇ ਦੀ ਕੋਈ ਦੁਸ਼ਮਣੀ ਸੀ? ਸਹਿਜ ਨੇ ਕਿਹਾ- ਮੇਰੀ ਕਾਰ ਦਾ ਸ਼ੀਸ਼ਾ ਤੋੜਿਆ ਗਿਆ ਹੈ।


ਉਸ ਨੇ ਕਿਹਾ ਕਿ ਪਹਿਲਾਂ ਇੱਟ ਮਾਰ ਕੇ ਡਰਾਈਵਰ ਸਾਈਡ ਦਾ ਸ਼ੀਸ਼ਾ ਤੋੜਿਆ ਗਿਆ ਅਤੇ ਫਿਰ ਲੱਤ ਮਾਰ ਕੇ ਕਾਰ ਵਿੱਚ ਡੈਂਟ ਪਾਏ ਗਏ ਹਨ। ਬਿਨਾਂ ਕਿਸੇ ਕਾਰਨ ਮੇਰੀ ਕਾਰ ਨੂੰ ਨਿਸ਼ਾਨਾ ਬਣਾਇਆ ਗਿਆ। ਗਲੀ ਵਿੱਚ ਹੋਰ ਵੀ ਕਾਰਾਂ ਖੜ੍ਹੀਆਂ ਸਨ, ਪਰ ਸਿਰਫ਼ ਮੇਰੀ ਕਾਰ ਹੀ ਨੁਕਸਾਨੀ ਗਈ। ਸਹਿਜ ਨੇ ਕਿਹਾ- ਮੈਂ ਦੋ ਦਿਨ ਪਹਿਲਾਂ ਕਾਰ ਰਿਪੇਅਰ ਕਰਵਾਈ ਸੀ।


ਪ੍ਰਾਪਤ ਜਾਣਕਾਰੀ ਅਨੁਸਾਰ ਘਟਨਾ ਵਾਲੀ ਥਾਂ ਦੇ ਆਲੇ-ਦੁਆਲੇ ਕੋਈ ਸੀਸੀਟੀਵੀ ਨਹੀਂ ਸੀ ਜਿਸ ਕਾਰਨ ਦੋਸ਼ੀ ਘਟਨਾ ਤੋਂ ਬਾਅਦ ਉਥੋਂ ਫਰਾਰ ਹੋ ਗਿਆ। ਇਸ ਘਟਨਾ ਦੀ ਸੂਚਨਾ ਕੁੱਲ੍ਹੜ ਪੀਜ਼ਾ ਜੋੜੇ ਵੱਲੋਂ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਸਿਟੀ ਪੁਲਿਸ ਨੇ ਮਾਮਲੇ ਵਿੱਚ ਸਹਿਜ ਦੇ ਬਿਆਨ ਦਰਜ ਕਰ ਲਏ ਹਨ। ਘਟਨਾ ਵਾਲੀ ਥਾਂ ਤੋਂ ਥੋੜ੍ਹੀ ਦੂਰੀ 'ਤੇ ਲੱਗੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਤਾਂ ਜੋ ਮੁਲਜ਼ਮਾਂ ਦੀ ਪਛਾਣ ਹੋ ਸਕੇ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।