Punjabi Singer: ਮਸ਼ਹੂਰ ਪੰਜਾਬੀ ਗਾਇਕ ਦੇ ਮੈਨੇਜਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ, ਕਾਲ ਕਰਨ ਵਾਲਾ ਬੋਲਿਆ- 'ਤੇਰੇ ਦਿਨ ਥੋੜ੍ਹੇ ਰਹਿ ਗਏ...'
Jalandhar News: ਪੰਜਾਬੀ ਅਤੇ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਨੇ ਕਿਹਾ ਕਿ, "ਤੇਰੇ ਦਿਨ ਥੋੜ੍ਹੇ ਹੀ ਰਹਿ ਗਏ ਗਏ ਹਨ।" ਇਸ ਤੋਂ ਬਾਅਦ...

Jalandhar News: ਪੰਜਾਬੀ ਅਤੇ ਬਾਲੀਵੁੱਡ ਗਾਇਕ ਮਾਸਟਰ ਸਲੀਮ ਦੇ ਮੈਨੇਜਰ ਨੂੰ ਵਟਸਐਪ ਕਾਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਕਾਲ ਕਰਨ ਵਾਲੇ ਨੇ ਕਿਹਾ ਕਿ, "ਤੇਰੇ ਦਿਨ ਥੋੜ੍ਹੇ ਹੀ ਰਹਿ ਗਏ ਗਏ ਹਨ।" ਇਸ ਤੋਂ ਬਾਅਦ ਮਾਸਟਰ ਸਲੀਮ ਦੇ ਮੈਨੇਜਰ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਕਾਲ ਡਿਟੇਲ ਦੀ ਜਾਂਚ ਕਰ ਰਹੀ ਹੈ।
ਜਾਣੋ ਮਾਸਟਰ ਸਲੀਮ ਦਾ ਮੈਨੇਜਰ ਕੌਣ ?
ਜਾਣਕਾਰੀ ਲਈ ਦੱਸ ਦੇਈਏ ਕਿ ਮੰਗਲਵਾਰ ਨੂੰ ਜਲੰਧਰ ਦੇ ਪੰਜਾਬੀ ਸਿੰਗਰ ਮਾਸਟਰ ਸਲੀਮ ਦੇ ਮੈਨੇਜਰ ਅਭਿਸ਼ੇਕ ਜੋਸ਼ ਨਿਵਾਸੀ ਚਹਾਰ ਬਾਗ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ 28 ਜਨਵਰੀ ਨੂੰ ਫੋਨ ਕਾਲ ਆਈ ਅਤੇ ਫੋਨ ਚੁੱਕਦੇ ਹੀ ਦੂਜੇ ਪਾਸਿਓਂ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲਣ ਲੱਗੀ। ਧਮਕੀ ਦੇਣ ਵਾਲੇ ਨੇ ਸਾਫ ਕਿਹਾ ਕਿ ਤੇਰੇ ਦਿਨ ਥੋੜ੍ਹੇ ਰਹਿ ਗਏ ਹਨ ਅਤੇ ਤੇਰੇ ਸੀਨੇ ਵਿਚ ਇੰਨਾ ਪਿੱਤਲ ਭਰ ਦੇਵਾਂਗੇ ਕਿ ਡਾਕਟਰ ਵੀ ਸੋਚੇਗਾ। ਇਹ ਸਾਰੀ ਰਿਕਾਰਡਿੰਗ ਜੋਸ਼ ਨੇ ਥਾਣਾ ਡਵੀਜ਼ਨ ਨੰ. 3 ਦੀ ਪੁਲਿਸ ਨੂੰ ਦੇ ਦਿੱਤੀ ਹੈ ਤੇ ਪੁਲਿਸ ਇਸ ਮਾਮਲੇ ਦੀ ਜਾਂਚ ਵਿੱਚ ਲੱਗ ਗਈ ਹੈ।
View this post on Instagram
ਪਹਿਲਾ 28 ਜਨਵਰੀ ਨੂੰ ਆਇਆ ਸੀ ਕਾਲ
ਮੈਨੇਜਰ ਜੋਸ਼ ਨੇ ਪੁਲਿਸ ਨੂੰ ਦੱਸਿਆ ਕਿ 28 ਜਨਵਰੀ ਦੀ ਸ਼ਾਮ ਨੂੰ, ਜਦੋਂ ਉਹ ਘਰ ਸੀ, ਤਾਂ ਉਸਨੂੰ ਇੱਕ ਅਣਜਾਣ ਨੰਬਰ ਤੋਂ ਇੱਕ ਵਟਸਐਪ ਕਾਲ ਆਈ। ਉਸਨੇ ਸ਼ੁਰੂ ਵਿੱਚ ਜਾਨ ਤੋਂ ਮਾਰਨ ਦੀ ਧਮਕੀ ਮਿਲਣ ਤੋਂ ਬਾਅਦ ਕਾਲ ਨੂੰ ਨਜ਼ਰਅੰਦਾਜ਼ ਕਰ ਦਿੱਤਾ। ਪੰਜ ਦਿਨ ਬਾਅਦ, ਉਸਨੂੰ ਉਸੇ ਨੰਬਰ ਤੋਂ ਦੂਜਾ ਕਾਲ ਆਇਆ। ਇਸ ਵਾਰ, ਉਸਨੇ ਕਾਲ ਦਾ ਜਵਾਬ ਨਹੀਂ ਦਿੱਤਾ। ਥੋੜ੍ਹੀ ਦੇਰ ਬਾਅਦ, ਕਾਲ ਕਰਨ ਵਾਲੇ ਨੇ ਉਸਨੂੰ ਵਟਸਐਪ ਰਾਹੀਂ ਉਸਦੇ ਵਾਹਨਾਂ ਦੀਆਂ ਫੋਟੋਆਂ ਭੇਜੀਆਂ।
ਅਭਿਸ਼ੇਕ ਨੇ ਇਸ ਸਬੰਧੀ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਅਭਿਸ਼ੇਕ ਨੂੰ ਜਦੋਂ ਪਹਿਲਾਂ ਧਮਕੀ ਮਿਲੀ ਸੀ ਤਾਂ ਉਨ੍ਹਾਂ ਨੇ ਅਸਲਾ ਲਾਈਸੈਂਸ ਅਪਲਾਈ ਕਰ ਦਿੱਤਾ ਸੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।























