Sugar Mill Phagwara: ਫਗਵਾੜਾ 'ਚ ਵੱਡੀ ਗਿਣਤੀ 'ਚ ਕਿਸਾਨਾਂ ਨੇ ਇਕੱਠੇ ਹੋ ਕੇ ਵਾਹਦ ਸੰਧਰ ਸ਼ੂਗਰ ਮਿੱਲ ਨੂੰ ਤਾਲਾ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਮੈਂਬਰਾਂ ਨੇ ਵੀਰਵਾਰ ਨੂੰ ਦਿਨ ਭਰ ਰੋਸ ਪ੍ਰਦਰਸ਼ਨ ਕੀਤਾ। ਖੰਡ ਮਿੱਲ ਵੱਲ ਕਿਸਾਨਾਂ ਦੇ 27 ਕਰੋੜ ਰੁਪਏ ਦੇ ਬਕਾਏ ਦੀ ਅਦਾਇਗੀ ਨਾ ਹੋਣ ਕਾਰਨ ਗੁੱਸੇ ਵਿੱਚ ਆਏ ਕਿਸਾਨਾਂ ਨੇ ਐਸਐਸਪੀ ਕਪੂਰਥਲਾ ਦੀ ਹਾਜ਼ਰੀ ਵਿੱਚ ਮਿੱਲ ਦੇ 10 ਕਨਾਲ 12 ਮਰਲੇ ਦੇ ਪਲਾਟ ਦੇ ਗੇਟ ਨੂੰ ਤਾਲਾ ਲਾ ਦਿੱਤਾ। ਹਾਲਾਂਕਿ ਇਸ ਦੌਰਾਨ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਦੀ ਪੂਰੀ ਕੋਸ਼ਿਸ਼ ਕੀਤੀ।


ਭਾਰਤੀ ਕਿਸਾਨ ਯੂਨੀਅਨ ਦੋਆਬਾ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਅਤੇ ਸਕੱਤਰ ਸਤਨਾਮ ਸਿੰਘ ਸਾਹਨੀ ਦੀ ਅਗਵਾਈ ਹੇਠ ਗੰਨਾ ਕਿਸਾਨ ਸਵੇਰੇ 11 ਵਜੇ ਨਵੀਂ ਦਾਣਾ ਮੰਡੀ ਹੁਸ਼ਿਆਰਪੁਰ ਰੋਡ ’ਤੇ ਇਕੱਠੇ ਹੋਏ ਅਤੇ ਫਿਰ ਰੋਸ ਮਾਰਚ ਕੱਢ ਕੇ ਖੰਡ ਮਿੱਲ ਦੇ ਗੇਟ ਦੇ ਬਾਹਰ ਧਰਨਾ ਦਿੱਤਾ।


ਇਸ ਧਰਨੇ ਨੂੰ ਸੰਬੋਧਨ ਕਰਦਿਆਂ ਮਨਜੀਤ ਸਿੰਘ ਰਾਏ, ਸਤਨਾਮ ਸਿੰਘ ਸਾਹਨੀ, ਕ੍ਰਿਪਾਲ ਸਿੰਘ ਮੂਸਾਪੁਰ ਅਤੇ ਗੁਰਪਾਲ ਸਿੰਘ ਪਾਲ ਨੇ ਕਿਹਾ ਕਿ ਫਗਵਾੜਾ ਦੀ ਖੰਡ ਮਿੱਲ ਵੱਲ ਪਿਛਲੇ ਪੰਜ ਸਾਲਾਂ ਤੋਂ ਉਨ੍ਹਾਂ ਦਾ ਕਰੀਬ 27 ਕਰੋੜ ਰੁਪਏ ਦਾ ਬਕਾਇਆ ਖੜ੍ਹਾ ਹੈ।


ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਬਕਾਏ ਦੀ ਅਦਾਇਗੀ ਦਾ ਸਮਝੌਤਾ ਫਗਵਾੜਾ ਸ਼ੂਗਰ ਮਿੱਲ ਦੇ ਨਵੇਂ ਮਾਲਕ ਰਾਣਾ ਗੁਰਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਵੱਲੋਂ ਸੂਬੇ ਦੇ ਖੇਤੀਬਾੜੀ ਮੰਤਰੀ ਦੀ ਹਾਜ਼ਰੀ ਵਿੱਚ ਕੀਤਾ ਗਿਆ ਸੀ ਪਰ ਪੰਜ ਮਹੀਨੇ ਬੀਤ ਜਾਣ ਦੇ ਬਾਵਜੂਦ ਕਿਸਾਨਾਂ ਦੇ ਬਕਾਏ ਦਾ ਭੁਗਤਾਨ ਨਹੀਂ ਕੀਤਾ ਗਿਆ ਸੀ।


ਕਿਸਾਨ ਆਗੂਆਂ ਨੇ ਕਿਹਾ ਕਿ ਪਹਿਲਾਂ ਵਾਂਗ ਹੁਣ ਇਹ ਨਵੇਂ ਮਿੱਲ ਮਾਲਕ ਵੀ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੀ ਉਲੰਘਣਾ ਕਰ ਰਹੇ ਹਨ ਅਤੇ ਕਿਸਾਨਾਂ ਦੇ ਬਕਾਏ ਵੀ ਅਦਾ ਨਹੀਂ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਫਗਵਾੜਾ ਦਾ ਸਿਵਲ ਪ੍ਰਸ਼ਾਸਨ ਮਿੱਲ ਦੀਆਂ ਜਾਇਦਾਦਾਂ ਦੀ ਨਿਲਾਮੀ ਲਈ ਗੰਭੀਰ ਨਹੀਂ ਹੈ।


 


 



ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।



ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 


https://whatsapp.com/channel/0029Va7Nrx00VycFFzHrt01l.