Jalandhar News: ਬੇਖੌਫ ਅਪਰਾਧੀਆਂ ਨੇ ਪੁਲਿਸ ਪਾਰਟੀ 'ਤੇ ਕੀਤਾ ਜਾਨਲੇਵਾ ਹਮਲਾ, ਮੁਲਾਜ਼ਮਾਂ ਦੀਆਂ ਪਾੜੀਆਂ ਵਰਦੀਆਂ, ਜਾਣੋ ਕੀ ਹੈ ਪੂਰਾ ਮਾਮਲਾ
ਸਾਰਿਆਂ ਦੀ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ, ਪੁਲਿਸ ਨੇ ਦੇਰ ਰਾਤ ਕੇਸ ਦਰਜ ਕੀਤਾ ਤੇ ਦੋਸ਼ੀ ਨੂੰ ਤੁਰੰਤ ਪ੍ਰਭਾਵ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।

Punjab News: ਜਲੰਧਰ ਵਿੱਚ ਪਤੀ-ਪਤਨੀ ਵਿਚਕਾਰ ਹੋਏ ਝਗੜੇ ਤੋਂ ਬਾਅਦ ਲਾਠੀਮਾਰ ਮੁਹੱਲੇ ਵਿੱਚ ਨੋਟਿਸ ਦੇਣ ਗਈ ਪੁਲਿਸ ਟੀਮ 'ਤੇ ਮੁਹੱਲੇ ਦੇ ਦੋ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ। ਹਮਲੇ ਤੋਂ ਬਾਅਦ ਮੁਲਜ਼ਮਾਂ ਨੇ ਸਬ ਇੰਸਪੈਕਟਰ ਬਲਜੀਤ ਸਿੰਘ ਤੇ ਉਸ ਦੇ ਨਾਲ ਆਏ ਕਰਮਚਾਰੀ ਦੀ ਵਰਦੀ ਵੀ ਪਾੜ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਹਮਲਾਵਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮੁਲਜ਼ਮਾਂ ਵਿਰੁੱਧ ਬੀਐਨਐਸ ਦੀ ਧਾਰਾ 115(2), 132, 121, 3(5) ਤਹਿਤ ਐਫਆਈਆਰ ਦਰਜ ਕੀਤੀ ਹੈ।
ਥਾਣਾ ਡਿਵੀਜ਼ਨ ਨੰਬਰ-8 ਦੇ ਐਸਐਚਓ ਗੁਰਮੁਖ ਸਿੰਘ ਨੇ ਕਿਹਾ- ਸਾਡੀ ਪੁਲਿਸ ਪਾਰਟੀ ਸੋਮਵਾਰ ਨੂੰ ਪਤੀ-ਪਤਨੀ ਵਿਚਕਾਰ ਹੋਏ ਝਗੜੇ ਸਬੰਧੀ ਨੋਟਿਸ ਦੇਣ ਲਈ ਲਾਠੀਮਾਰ ਇਲਾਕੇ ਗਈ ਸੀ। ਇਸ ਦੌਰਾਨ ਇੱਕ ਤੀਜਾ ਵਿਅਕਤੀ, ਰਮੇਸ਼, ਆਪਣੇ ਦੋਸਤ ਨਾਲ ਮਿਲ ਕੇ ਪੁਲਿਸ ਨਾਲ ਬਹਿਸ ਕਰਨ ਲੱਗ ਪਿਆ। ਬਹਿਸ ਤੋਂ ਬਾਅਦ ਮੁਲਜ਼ਮਾਂ ਨੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਤੇ ਮੁਲਾਜ਼ਮਾਂ ਦੇ ਕੱਪੜੇ ਪਾੜ ਦਿੱਤੇ ਜਿਸ ਤੋਂ ਬਾਅਦ ਕਰਮਚਾਰੀਆਂ ਨੇ ਤੁਰੰਤ ਬੈਕਅੱਪ ਫੋਰਸ ਨੂੰ ਬੁਲਾਇਆ ਤੇ ਦੋਵਾਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰ ਲਿਆ ਗਿਆ।
ਸਬ ਇੰਸਪੈਕਟਰ ਬਲਜੀਤ ਸਿੰਘ ਨੇ ਕਿਹਾ - ਅਸੀਂ ਇੱਕ ਸ਼ਿਕਾਇਤ ਨੂੰ ਲੈ ਕੇ ਮੁਹੱਲਾ ਲਾਠੀਮਾਰ ਗਏ ਸੀ। ਪਤੀ-ਪਤਨੀ ਦੇ ਝਗੜੇ ਸਬੰਧੀ ਇੱਕ ਨੋਟਿਸ ਜਾਰੀ ਕਰਨਾ ਪਿਆ ਕਿ ਉਹ ਪੁਲਿਸ ਸਟੇਸ਼ਨ ਆਵੇ ਪਰ ਇਸ ਦੌਰਾਨ ਇਲਾਕੇ ਦੇ ਰਹਿਣ ਵਾਲੇ ਰਮੇਸ਼ ਨੇ ਗਾਲ੍ਹਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ। ਜਦੋਂ ਵਿਰੋਧ ਕੀਤਾ ਗਿਆ ਤਾਂ ਮੁਲਜ਼ਮਾਂ ਨੇ ਕੁੱਟਮਾਰ ਸ਼ੁਰੂ ਕਰ ਦਿੱਤੀ।
ਇਸ ਘਟਨਾ ਵਿੱਚ ਸਬ ਇੰਸਪੈਕਟਰ ਬਲਜੀਤ ਸਿੰਘ ਅਤੇ ਉਨ੍ਹਾਂ ਦੇ ਸਾਥੀ ਮਨੂ ਕੁਮਾਰ ਵੀ ਜ਼ਖਮੀ ਹੋ ਗਏ। ਸਾਰਿਆਂ ਦੀ ਡਾਕਟਰੀ ਜਾਂਚ ਕਰਵਾਉਣ ਤੋਂ ਬਾਅਦ, ਪੁਲਿਸ ਨੇ ਦੇਰ ਰਾਤ ਕੇਸ ਦਰਜ ਕੀਤਾ ਤੇ ਦੋਸ਼ੀ ਨੂੰ ਤੁਰੰਤ ਪ੍ਰਭਾਵ ਨਾਲ ਗ੍ਰਿਫ਼ਤਾਰ ਕਰ ਲਿਆ ਗਿਆ। ਮੁਲਜ਼ਮ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਜਾਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















