Jalandhar: ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਦੇ ਮਾਮਲੇ 'ਚ SHO 'ਤੇ ਹੋਈ ਵੱਡੀ ਕਾਰਵਾਈ, CBI ਜਾਂਚ ਦੀ ਵੀ ਉੱਠੀ ਮੰਗ
Suicide Case ਜਲੰਧਰ ਦੇ ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਵਿੱਚੋਂ ਇਕ ਭਰਾ ਦੀ ਲਾਸ਼ ਮਿਲੀ ਗਈ ਹੈ। ਇਹ ਲਾਸ਼ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ..
Jalandhar News - ਜਲੰਧਰ ਦੇ ਇੰਸਪੈਕਟਰ ਤੋਂ ਤੰਗ ਆ ਕੇ ਖੁਦਕੁਸ਼ੀ ਕਰਨ ਵਾਲੇ ਦੋ ਭਰਾਵਾਂ ਵਿੱਚੋਂ ਇਕ ਭਰਾ ਦੀ ਲਾਸ਼ ਮਿਲੀ ਗਈ ਹੈ। ਇਹ ਲਾਸ਼ ਬਿਆਸ ਦਰਿਆ ਦੇ ਕੰਢੇ ਮੰਡ ਖੇਤਰ ਦੇ ਪਿੰਡ ਧੂੰਦਾਂ (ਤਲਵੰਡੀ ਚੌਧਰੀਆਂ) ਤੋਂ ਬਰਾਮਦ ਹੋਈ ਹੈ। ਲਾਸ਼ ਜਸ਼ਨਦੀਪ ਦੀ ਦੱਸੀ ਜਾ ਰਹੀ ਹੈ। ਲਾਸ਼ ਨੂੰ ਨਦੀ ਦੇ ਗਾਦ ਵਿਚ ਦੱਬ ਦਿੱਤਾ ਗਿਆ।
ਦੱਸ ਦੇਈਏ ਕਿ ਜਲੰਧਰ ਸ਼ਹਿਰ ਦੇ ਦੋ ਭਰਾਵਾਂ ਮਾਨਵਦੀਪ ਅਤੇ ਜਸ਼ਨਦੀਪ ਨੇ ਕੁਝ ਦਿਨ ਪਹਿਲਾਂ ਗੋਇੰਦਵਾਲ ਸਾਹਿਬ ਦੇ ਪੁਲ ਤੋਂ ਬਿਆਸ ਵਿੱਚ ਛਾਲ ਮਾਰ ਦਿੱਤੀ ਸੀ। ਜਿਸ ਤੋਂ ਬਾਅਦ ਦੋਸ਼ ਲਾਇਆ ਗਿਆ ਕਿ ਉਸ ਨੇ ਥਾਣਾ ਡਵੀਜ਼ਨ ਨੰਬਰ 1 ਦੇ ਇੰਚਾਰਜ ਇੰਸਪੈਕਟਰ ਨਵਦੀਪ ਸਿੰਘ ਤੋਂ ਤੰਗ ਆ ਕੇ ਛਾਲ ਮਾਰ ਦਿੱਤੀ।
ਦੱਸ ਦੇਈਏ ਕਿ ਜਲੰਧਰ ਦੇ ਐਸ ਐਚ ਓ ਤੋਂ ਤੰਗ ਹੋਕੇ ਬਿਆਸ ਦਰਿਆ ਛਾਲ ਮਾਰ ਕੇ ਆਤਮ ਹੱਤਿਆ ਕਰਨ ਅਤੇ ਉਨ੍ਹਾਂ ਦੋ ਭਰਾਵਾਂ ਵਿੱਚੋਂ ਇੱਕ ਭਰਾ ਜਸ਼ਨਪ੍ਰੀਤ ਸਿੰਘ ਢਿੱਲੋਂ ਦੀ ਲਾਸ਼ ਮਿਲਣ ਤੋ ਬਾਅਦ ਦੇਰ ਰਾਤ ਥਾਣਾ ਨੰਬਰ ਇੱਕ ਡਿਵੀਜ਼ਨ ਜਲੰਧਰ ਦੇ ਸਾਬਕਾ ਐਸਐਚਓ ਨਵਦੀਪ ਸਿੰਘ, ਇੱਕ ਮਹਿਲਾ ਪੁਲਿਸ ਅਧਿਕਾਰੀ ਜਗਜੀਤ ਕੌਰ ਅਤੇ ਥਾਣੇ ਦੇ ਮੁਨਸ਼ੀ ਬਲਵਿੰਦਰ ਦੇ ਖਿਲਾਫ਼ ਆਈਪੀਸੀ ਦੀ ਧਾਰਾ 306 ਅਤੇ 34 ਰਹਿਤ ਮਾਮਲਾ ਦਰਜ ਕਰ ਦਿੱਤਾ ਗਿਆ।
ਇਹ ਐਫਆਈਆਰ ਕਪੂਰਥਲਾ ਦੇ ਥਾਣਾ ਤਲਵੰਡੀ ਚੌਧਰੀਆਂ ਵਿਖੇ ਦਰਜ ਕੀਤੀ ਗਈ ਹੈ,ਕਿਉਂਕਿ ਜਿਸ ਬਿਆਸ ਦਰਿਆ ਦੇ ਪੁੱਲ ਤੇ ਇਹਨਾਂ ਦੋਵਾਂ ਭਰਾਵਾਂ ਮਾਨਵਜੀਤ ਸਿੰਘ ਢਿੱਲੋਂ ਅਤੇ ਜਸ਼ਨਪ੍ਰੀਤ ਸਿੰਘ ਢਿੱਲੋਂ ਨੇ ਛਲਾਂਗ ਲਗਾਈ ਸੀ, ਉਹ ਇਸੇ ਥਾਣੇ ਦੇ ਅਧੀਨ ਪੈਂਦਾ ਹੈ। ਐਫ ਆਈ ਆਰ ਮਾਨਵਜੀਤ ਸਿੰਘ ਢਿੱਲੋਂ ਦੇ ਦੋਸਤ ਮਾਨਵਜੀਤ ਸਿੰਘ ਉੱਪਲ ਦੇ ਬਿਆਨਾਂ ਤੇ ਦਰਜ ਕੀਤੀ ਗਈ ਹੈ, ਕਿਉਂਕਿ ਮਾਨਵਜੀਤ ਸਿੰਘ ਉੱਪਲ ਉਸ ਵਕਤ ਉੱਥੇ ਮੌਜੂਦ ਸੀ ਜਦੋਂ ਇਹਨਾਂ ਦੋਵਾਂ ਭਰਾਵਾਂ ਨੇ ਬਿਆਸ ਦਰਿਆ ਵਿੱਚ ਛਾਲ ਮਾਰੀ ਸੀ।
ਜਿਕਰਯੋਗ ਹੈ ਕਿ ਐਸਐਚਓ ਨਵਦੀਪ ਸਿੰਘ ਅਤੇ ਉਸਦੇ ਸਾਥੀ ਪੁਲਿਸ ਵਾਲਿਆਂ ਨੇ ਜਸ਼ਨਪ੍ਰੀਤ ਦੇ ਵੱਡੇ ਭਰਾ ਮਾਨਵਜੀਤ ਸਿੰਘ ਢਿੱਲੋਂ ਨੂੰ ਜਲੰਧਰ ਦੇ ਥਾਣਾ ਡਵੀਜਨ ਨੰਬਰ ਇੱਕ ਵਿੱਚ ਪਹਿਲਾਂ ਉਸਨੂੰ ਜ਼ਲੀਲ ਕੀਤਾ ਗਿਆ ਬਾਅਦ ਵਿੱਚ ਉਸਦੀ ਕੁੱਟ ਮਾਰ ਅਤੇ ਪੱਗ ਉਤਾਰ ਕੇ ਉਸ ਨੂੰ ਹਵਾਲਾਤ ਵਿੱਚ ਦੇ ਦਿੱਤਾ ਗਿਆ, ਜਦ ਉਹ ਆਪਣੇ ਦੋਸਤ ਦੀ ਭੈਣ ਦੇ ਝਗੜੇ ਸੰਬੰਧੀ ਥਾਣੇ ਗਿਆ ਹੋਇਆ ਸੀ।
ਇੱਥੇ ਇਹ ਗੱਲ ਵੀ ਜ਼ਿਕਰਯੋਗ ਹੈ ਕਿ ਬੀਤੀ ਕੱਲ੍ਹ ਜਦ ਜਸ਼ਨਪ੍ਰੀਤ ਸਿੰਘ ਦੀ ਲਾਸ਼ ਦਰਿਆ ਦੇ ਕੰਡੇ ਤੋਂ ਮਿਲੀ ਸੀ ਤਾਂ ਉਸ ਤੋਂ ਬਾਅਦ ਹੀ ਨਵਦੀਪ ਸਿੰਘ ਫਰਾਰ ਹੋ ਗਿਆ ਸੀ। ਓਧਰ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੇ ਮਾਨ ਸਰਕਾਰ 'ਤੇ ਸਵਾਲ ਖੜ੍ਹੇ ਕਰਦੇ ਹੋਏ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਕਰਵਾਉਣ ਦੀ ਮੰਗ ਕੀਤੀ ਹੈ।
ਪੁਲਿਸ ਦੀ ਲਾਪਰਵਾਹੀ ਦੀ ਇਸ ਤੋਂ ਵੱਡੀ ਕੋਈ ਮਿਸਾਲ ਸਾਹਮਣੇ ਨਹੀਂ ਹੈ ਕਿ ਜਦ ਨਵਦੀਪ ਸਿੰਘ ਫਰਾਰ ਹੋ ਗਿਆ ਤਾਂ ਹੁਣ ਪੁਲਿਸ ਉਸ ਦੇ ਖ਼ਿਲਾਫ਼ ਐਲਓਸੀ ਜਾਰੀ ਕਰ ਰਹੀ ਹੈ। ਇੱਥੇ ਇਹ ਵੀ ਗੱਲ ਜਿਕਰਯੋਗ ਹੈ ਕਿ ਇਸ ਘਟਨਾ ਨੂੰ 15 ਦਿਨ ਤੋਂ ਜਿਆਦਾ ਹੋ ਚੁੱਕੇ ਹਨ ਅਤੇ ਪੁਲਿਸ ਨੇ ਨਵਦੀਪ ਸਿੰਘ ਦੇ ਖਿਲਾਫ ਹੁਣ ਤੱਕ ਕੋਈ ਕਾਰਵਾਈ ਨਹੀਂ ਕੀਤੀ ਸੀ ਅਤੇ ਨਾ ਹੀ ਇਸ ਮਾਮਲੇ ਵਿੱਚ ਕੋਈ ਤਫਤੀਸ਼ ਕੀਤੀ ਗਈ, ਕਿਉਂਕਿ ਜਲੰਧਰ ਦਾ ਆਮ ਆਦਮੀ ਪਾਰਟੀ ਨਾਲ ਸਬੰਧਤ ਇਕ ਵਿਧਾਇਕ ਨਵਦੀਪ ਸਿੰਘ ਹੱਕ ਵਿੱਚ ਸਟੈਂਡ ਲਈ ਬੈਠਾ ਸੀ। ਉੱਥੇ ਦੂਸਰੇ ਪਾਸੇ ਪਰਿਵਾਰ ਨੇ ਸੰਸਕਾਰ ਕਰਨ ਤੋਂ ਵੀ ਮਨਾ ਕੀਤਾ ਹੋਇਆ ਹੈ। ਪਰਿਵਾਰ ਦਾ ਕਹਿਣਾ ਹੈ ਕਿ ਜਦੋਂ ਤੱਕ ਇਹਨਾਂ ਪੁਲਿਸ ਵਾਲਿਆਂ ਦੀ ਗ੍ਰਿਫ਼ਤਾਰੀ ਨਹੀਂ ਹੁੰਦੀ ਉਦੋਂ ਤੱਕ ਸਸਕਾਰ ਨਹੀਂ ਹੋਵੇਗਾ।