FIR against Buhe Bariyan - ਪੰਜਾਬੀ ਫਿਲਮ ਬੂਹੇ ਬਾਰੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਨਵੀਂ ਪੰਜਾਬੀ ਫਿਲਮ ਦੇ ਕੁਝ ਬੋਲਾਂ ਨੂੰ ਲੈਕੇ ਵਾਲਮੀਕੀ ਭਾਈਚਾਰੇ ਨੇ ਇਤਰਾਜ਼ ਜਤਾਇਆ ਹੈ। ਜਿਸ 'ਚ ਉਨ੍ਹਾਂ ਦਾ ਕਹਿਣਾ ਕਿ ਫਿਲਮ 'ਚ ਵਾਲਮੀਕ ਸਮਾਜ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਇਸ ਸਬੰਧੀ ਰਵਿਦਾਸੀਆ ਸਮਾਜ, ਵਾਲਮੀਕ ਸਮਾਜ ਅਤੇ ਕਬੀਰ ਸਮਾਜ ਦੀਆਂ ਜਥੇਬੰਦੀਆਂ ਨੇ ਸਿਨਾਮ ਹਾਲ ਦੇ ਮਾਲਕਾ ਨੂੰ ਆਖਰੀ ਵਾਰਨਿੰਗ ਦਿੱਤੀ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰੂ ਰਵਿਦਾਸ ਟਾਈਗਰ ਫੋਰਸ ਦੇ ਪ੍ਰਧਾਨ ਜੱਸੀ ਤਲਹਣ ਨੇ ਕਿਹਾ ਕਿ ਜਲੰਧਰ ਵਿੱਚ ਪੰਜਾਬੀ ਫਿਲਮ ਬੂਹੇ ਬਾਰੀਆਂ ਜਿਸ ਵੀ ਸਿਨਮਾ ਹਾਲ ਵਿੱਚ ਲੱਗੀ ਹੈ ਉਸ ਨੂੰ ਮਿਤੀ 22/09/2023 ਤੋਂ ਪੂਰਨ ਤੌਰ 'ਤੇ ਬੰਦ ਕੀਤਾ ਜਾਵੇਗਾ ਕਿਉਂਕਿ ਇਸ ਫਿਲਮ 'ਤੇ ਪਰਚਾ ਜਲੰਧਰ ਦਿਹਾਤੀ ਥਾਣਾ ਆਦਮਪੁਰ ਵਿੱਚ ਦਰਜ ਕੀਤਾ ਗਿਆ ਹੈ।
ਐਫ਼ ਆਈ ਆਰ ਨੰਬਰ 129/23 ਧਾਰਾ ਐਸਸੀ/ ਐਸਟੀ ਐਕਟ ਤਹਿਤ ਦਰਜ ਕੀਤਾ ਗਿਆ ਹੈ ਅਤੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਆਹ ਰਹੇ ਹਨ। ਉਹਨਾਂ ਨੂੰ ਵੀ ਮਿਲ ਕੇ ਇਸ ਫਿਲਮ ਨੂੰ ਪੰਜਾਬ ਵਿੱਚ ਬੈਨ ਕਰਵਾਇਆ ਜਾਣ ਦੀ ਮੰਗ ਕਰਾਂਗੇ।
ਇਸ ਤੋਂ ਇਲਾਵਾ ਸਾਰੇ ਸਿਨੇਮਾ ਹਾਲ ਦੇ ਮਾਲਕ ਅੱਜ ਤੋ ਆਪ ਹੀ ਇਸ ਫਿਲਮ ਨੂੰ ਬੰਦ ਕਰ ਦੇਣ ਨਹੀਂ ਤਾਂ ਸਾਰਾ ਸਮਾਜ ਸਾਰੇ ਸਿਨਮਾ ਹਾਲ ਦਾ ਘਰਾਓ ਕਰੇਗਾ।
ਫਿਲਮ ਦਾ ਵਿਰੋਧ ਕਰਨ ਵਾਲਿਆਂ ਦਾ ਤਰਕ ਹੈ ਕਿ ਫਿਲਮ ਵਿੱਚ ਉੱਚੀ ਜਾਤੀ ਤੇ ਨੀਵੀਂ ਜਾਤੀ ਦੇ ਰੋਲ ਦਿਖਾਏ ਗਏ ਹਨ ਕਿ ਜਿਹੜੇ ਛੋਟੀ ਜਾਤ ਦੇ ਲੋਕ ਨੇ, ਉਹ ਗੋਹਾ ਕੂੜਾ ਚੁੱਕਣ ਵਾਲੇ ਲੋਕ ਹਨ ਤੇ ਉਹ ਕਦੇ ਸਰਪੰਚੀ ਦੀ ਚੋਣ ਨਹੀਂ ਲੜ ਸਕਦੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਫੂਲਨ ਦੇਵੀ ਨੂੰ ਵੀ ਇਸ ਫਿਲਮ 'ਚ ਗਲਤ ਦਿਖਾਇਆ ਗਿਆ ਹੈ, ਜਦਕਿ ਫਿਲਮ ਦੇ ਅਦਾਕਾਰਾਂ ਨੂੰ ਫੂਲਨ ਦੇਵੀ ਦਾ ਇਤਿਹਾਸ ਪਤਾ ਕਰ ਲੈਣਾ ਚਾਹੀਦਾ ਸੀ। ਇਸ ਦੇ ਨਾਲ ਹੀ ਆਗੂਆਂ ਦਾ ਕਹਿਣਾ ਕਿ ਜਦੋਂ ਸਾਡੇ ਬੱਚੇ ਅਜਿਹੀਆਂ ਫਿਲਮਾਂ ਦੇਖਣਗੇ ਤਾਂ ਉਨ੍ਹਾਂ ਉਤੇ ਵੀ ਮਾੜਾ ਪ੍ਰਭਾਵ ਪਵੇਗਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial