ਪੜਚੋਲ ਕਰੋ

Punjab Politics: ਭਾਜਪਾ 'ਚ ਜਾਂਦਿਆ ਹੀ ਅੰਗੂਰਾਲ ਫਸੇ ਕਸੂਤੇ! ਨਸ਼ਾ ਤਸਕਰੀ ਮਾਮਲੇ 'ਚ ਪੁਲਿਸ ਕਰਨ ਜਾ ਰਹੀ ਨਾਮਜ਼ਦ, ਜਾਣੋ ਮਾਮਲਾ

ਆਮ ਆਦਮੀ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੋ ਦਿਨ ਬਾਅਦ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਸ਼ੀਤਲ ਅੰਗੁਰਾਲ ਦੀ ਡਰੱਗ ਸਮੱਗਲਰ ਮਨੀ ਠਾਕੁਰ ਨਾਲ ਫੋਟੋ ਸਾਹਮਣੇ ਆਈ ਹੈ, ਜੋ ਕਿ ਬ੍ਰਿਟੇਨ 'ਚ ਬੈਠਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੀ ਡਰੱਗਜ਼ ਚੇਨ ਨਾਲ ਜੁੜਿਆ ਹੋਇਆ ਹੈ

Jalandhar News: ਪੰਜਾਬ ਵਿੱਚ ਇੱਕ ਵੱਡੀ ਸਿਆਸੀ ਉਥਲ-ਪੁਥਲ ਚੱਲ ਰਹੀ ਹੈ। ਇਸ ਦੌਰਾਨ ਜਲੰਧਰ ਪੁਲਿਸ ਵੱਲੋਂ ਜਲੰਧਰ ਪੱਛਮੀ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਅੰਤਰਰਾਸ਼ਟਰੀ ਡਰੱਗਜ਼ ਰੈਕੇਟ ਮਾਮਲੇ ਵਿੱਚ ਨਾਮਜ਼ਦ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ।

ਸੂਤਰਾਂ ਤੋਂ ਦੱਸਿਆ ਗਿਆ ਹੈ ਕਿ ਇਸ ਸਬੰਧੀ ਜਲੰਧਰ ਸਿਟੀ ਪੁਲਿਸ ਵੱਲੋਂ ਪੰਜਾਬ ਸਰਕਾਰ ਨੂੰ ਰਿਪੋਰਟ ਲਿਖ ਕੇ ਭੇਜ ਦਿੱਤੀ ਗਈ ਹੈ ਜਿਸ ਵਿੱਚ ਪੁਲਿਸ ਨੇ ਦਾਅਵਾ ਕੀਤਾ ਹੈ ਕਿ ਸ਼ੀਤਲ ਅਤੇ ਉਸਦੇ ਕਰੀਬੀ ਇੱਕ ਕੋਰੀਅਰ ਕੰਪਨੀ ਰਾਹੀਂ ਜਲੰਧਰ ਤੋਂ ਅਫੀਮ ਦੀ ਸਪਲਾਈ ਵਿੱਚ ਸ਼ਾਮਲ ਹਨ। ਪੁਲਿਸ ਨਾਲ ਜੁੜੇ ਸੂਤਰਾਂ ਦਾ ਕਹਿਣਾ ਹੈ ਕਿ ਪੂਰੇ ਮਾਮਲੇ 'ਚ ਅੰਗੁਰਲ ਵੱਲੋਂ ਉਨ੍ਹਾਂ 'ਤੇ ਦਬਾਅ ਬਣਾਇਆ ਜਾ ਰਿਹਾ ਸੀ। ਹਾਲਾਂਕਿ ਇਸ ਸਬੰਧੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਹੈ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਤੱਥਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।

ਆਮ ਆਦਮੀ ਪਾਰਟੀ ਛੱਡ ਕੇ ਮੁੜ ਭਾਜਪਾ ਵਿੱਚ ਸ਼ਾਮਲ ਹੋਣ ਦੇ ਦੋ ਦਿਨ ਬਾਅਦ ਸ਼ੀਤਲ ਅੰਗੁਰਾਲ ਦੀਆਂ ਮੁਸ਼ਕਲਾਂ ਵਧਣ ਜਾ ਰਹੀਆਂ ਹਨ। ਸ਼ੀਤਲ ਅੰਗੁਰਾਲ ਦੀ ਡਰੱਗ ਸਮੱਗਲਰ ਮਨੀ ਠਾਕੁਰ ਨਾਲ ਫੋਟੋ ਸਾਹਮਣੇ ਆਈ ਹੈ, ਜੋ ਕਿ ਬ੍ਰਿਟੇਨ 'ਚ ਬੈਠਾ ਹੈ ਅਤੇ ਅੰਤਰਰਾਸ਼ਟਰੀ ਪੱਧਰ ਦੀ ਡਰੱਗਜ਼ ਚੇਨ ਨਾਲ ਜੁੜਿਆ ਹੋਇਆ ਹੈ। ਇਸ ਦੇ ਆਧਾਰ ’ਤੇ ਥਾਣਾ ਸਿਟੀ ਪੁਲੀਸ ਨੇ ਪੰਜਾਬ ਸਰਕਾਰ ਨੂੰ ਕਾਰਵਾਈ ਲਈ ਪੱਤਰ ਲਿਖਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਸ਼ੀਤਲ ਨੂੰ ਜਲਦੀ ਹੀ ਇਸ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

ਦੱਸ ਦੇਈਏ ਕਿ ਮਾਰਚ ਮਹੀਨੇ ਵਿੱਚ ਜਲੰਧਰ ਪੁਲਿਸ ਵੱਲੋਂ ਇੱਕ ਅੰਤਰਰਾਸ਼ਟਰੀ ਡਰੱਗ ਗੈਂਗ ਦਾ ਪਰਦਾਫਾਸ਼ ਕੀਤਾ ਗਿਆ ਸੀ। ਜਿਸਦਾ ਆਗੂ ਮਨੀਸ਼ ਉਰਫ ਮਨੀ ਠਾਕੁਰ ਹੈ। ਜੋ ਇਸ ਸਮੇਂ ਯੂ.ਕੇ. ਵਿੱਚ ਹੈ। ਇਹ ਸਾਰਾ ਗੈਂਗ ਉਥੋਂ ਹੀ ਚੱਲ ਰਿਹਾ ਹੈ।
ਸੂਤਰਾਂ ਦਾ ਕਹਿਣਾ ਹੈ ਕਿ ਜਦੋਂ ਵਿਧਾਇਕ ਅੰਗੁਰਾਲ ਨੇ ਇਸ ਸਬੰਧੀ ਸੀਐਮ ਮਾਨ ਨਾਲ ਸੰਪਰਕ ਕੀਤਾ ਤਾਂ ਸੀਐਮ ਮਾਨ ਨੇ ਉਕਤ ਕੰਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਜਿਸ ਕਾਰਨ ਅੰਗੁਰਾਲ ਆਪਣੀ ਪਾਰਟੀ ਤੋਂ ਨਾਰਾਜ਼ ਸਨ। ਸੂਤਰਾਂ ਦਾ ਕਹਿਣਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਸੀਐਮ ਮਾਨ ਵੱਲੋਂ ਅੰਗੁਰਾਲ ਨੂੰ ਤਾੜਨਾ ਵੀ ਕੀਤੀ ਗਈ ਸੀ। ਕੁਝ ਦਿਨਾਂ ਬਾਅਦ ਵਿਧਾਇਕ ਅੰਗੁਰਲ ਅਸਤੀਫਾ ਦੇ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਟਾਪ ਹੈਡਲਾਈਨ

Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Road Accident : ਧਾਰਮਿਕ ਸਥਾਨ ਤੋਂ ਮੱਥਾ ਟੇਕ ਕੇ ਵਾਪਸ ਆ ਰਹੇ ਪਤੀ-ਪਤਨੀ ਤੇ ਬੇਟੀ ਦੀ ਮੌਤ , ਤੇਜ਼ ਰਫ਼ਤਾਰ ਕਾਰ ਨੇ ਮਾਰੀ ਟੱਕਰ
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab bandh : ਜਲੰਧਰ ’ਚ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ , ਹਸਪਤਾਲ ਜਾ ਰਹੇ ਕਾਰ ਸਵਾਰ ਨੂੰ ਰੋਕਣ 'ਤੇ ਵਿਵਾਦ 
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
 Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ
Jalandhar 'ਚ ਕਿਰਾਏਦਾਰ ਨੇ ਮਕਾਨ ਮਾਲਕ ’ਤੇ ਕੀਤਾ ਹਮਲਾ, ਚਲਾਈਆਂ ਇੱਟਾਂ, ਇੱਕ ਸਾਲ ਤੋਂ ਨਹੀਂ ਦਿੱਤਾ ਕਿਰਾਇਆ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget