Jalandhar News : ਫਾਇਰ ਬ੍ਰਿਗੇਡ ਦੇ ਕੱਚੇ ਮੁਲਾਜ਼ਮਾਂ ਨੇ ਜਲੰਧਰ -ਦਿੱਲੀ ਨੈਸ਼ਨਲ ਹਾਈਵੇਅ ਕੀਤਾ ਜਾਮ , ਪੱਕੇ ਕਰਨ ਦੀ ਕੀਤੀ ਮੰਗ
Jalandhar News : ਪੰਜਾਬ ਭਰ ਤੋਂ ਇਕੱਠੇ ਹੋਏ ਫਾਇਰ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇਅ ਦੇ ਕਿਨਾਰੇ ਜਲੰਧਰ ਤੋਂ ਲੁਧਿਆਣਾ ਤੱਕ ਸੜਕ ਜਾਮ ਕਰ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਮੋਰਚਾ ਲਗਾ ਕੇ ਧਰਨਾ
Jalandhar News : ਪੰਜਾਬ ਭਰ ਤੋਂ ਇਕੱਠੇ ਹੋਏ ਫਾਇਰ ਵਿਭਾਗ ਵਿੱਚ ਕੰਮ ਕਰਦੇ ਕੱਚੇ ਮੁਲਾਜ਼ਮਾਂ ਅਤੇ ਆਊਟਸੋਰਸ ਮੁਲਾਜ਼ਮਾਂ ਨੇ ਨੈਸ਼ਨਲ ਹਾਈਵੇਅ ਦੇ ਕਿਨਾਰੇ ਜਲੰਧਰ ਤੋਂ ਲੁਧਿਆਣਾ ਤੱਕ ਸੜਕ ਜਾਮ ਕਰ ਦਿੱਤੀ ਹੈ। ਉਨ੍ਹਾਂ ਪੰਜਾਬ ਸਰਕਾਰ ਖਿਲਾਫ ਮੋਰਚਾ ਲਗਾ ਕੇ ਧਰਨਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਪਿਛਲੇ 14-15 ਸਾਲਾਂ ਤੋਂ ਕੰਮ ਕਰ ਰਹੇ ਹਨ ਪਰ ਸਰਕਾਰ ਨੇ ਉਨ੍ਹਾਂ ਦੀ ਨੌਕਰੀ ਪੱਕੀ ਨਹੀਂ ਕੀਤੀ, ਇੱਥੋਂ ਤੱਕ ਕਿ ਇਸ ਕੰਮ ਵਿੱਚ ਕਈ ਕੱਚੇ ਕਾਮੇ ਵੀ ਆਪਣੀ ਜਾਨ ਗੁਆ ਚੁੱਕੇ ਹਨ। ਜਿਨ੍ਹਾਂ ਦੇ ਪਰਿਵਾਰ ਨੂੰ ਸਰਕਾਰ ਨੇ ਕੁਝ ਨਹੀਂ ਦਿੱਤਾ।
ਇਹ ਵੀ ਪੜ੍ਹੋ : NIA ਦੇ ਨਿਸ਼ਾਨੇ 'ਤੇ ਗੈਂਗਸਟਰ ਤੇ ਅੱਤਵਾਦੀ, ਬਿਸ਼ਨੋਈ-ਲੰਡਾ ਦੇ 70 ਟਿਕਾਣਿਆਂ 'ਤੇ ਛਾਪੇਮਾਰੀ, ਖੁੱਲ੍ਹਣਗੇ ਰਾਜ਼
ਇਸ ਦੌਰਾਨ ਧਰਨੇ 'ਤੇ ਬੈਠੇ ਮੁਲਾਜ਼ਮ ਨੇ ਕਿਹਾ ਕਿ ਉਹ 14 ਸਾਲਾਂ ਤੋਂ ਆਊਟਸੋਰਸ ਤਹਿਤ ਫਾਇਰ ਬ੍ਰਿਗੇਡ 'ਚ ਕੰਮ ਕਰ ਰਹੇ ਹਨ ਪਰ ਪੰਜਾਬ ਸਰਕਾਰ ਉਨ੍ਹਾਂ ਨੂੰ ਪੱਕਾ ਕਰਨ ਦੀ ਬਜਾਏ ਨਵੀਂ ਭਰਤੀ ਕਰ ਰਹੀ ਹੈ ,ਜਦਕਿ ਪਹਿਲਾ ਹੱਕ ਉਨ੍ਹਾਂ ਦਾ ਬਣਦਾ ਹੈ। ਉਨ੍ਹਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੱਕਾ ਕੀਤਾ ਜਾਵੇ , ਕਿਉਂਕਿ ਫਾਇਰ ਬ੍ਰਿਗੇਡ ਇਨ੍ਹਾਂ ਫੰਡ ਇਕੱਠਾ ਕਰ ਲੈਂਦੀ ਹੈ ਕਿ ਮੁਲਾਜ਼ਮਾਂ ਦੀ ਤਨਖਾਹ ਨਿਕਾਲ ਸਕੇ।
ਇਹ ਵੀ ਪੜ੍ਹੋ : ਹਰਿਆਣਾ ਦੇ ਗੁਰਦੁਆਰਿਆਂ ਦੇ ਪ੍ਰਬੰਧ ਨੂੰ ਲੈ ਕੇ ਤਣਾਅ, ਵੱਡੀ ਗਿਣਤੀ ਪੁਲਿਸ ਤਾਇਨਾਤ