Jalandhar News: ਜਲੰਧਰ ਦੇ ਰੇਲਵੇ ਸਟੇਸ਼ਨ 'ਤੇ ਉਸ ਸਮੇਂ ਹਫੜਾ-ਦਫੜੀ ਮਚ ਗਈ, ਜਦੋਂ ਇਥੇ ਅਚਾਨਕ ਭਿਆਨਕ ਅੱਗ ਲੱਗ ਗਈ। ਮਿਲੀ ਜਾਣਕਾਰੀ ਮੁਤਾਬਕ ਜਲੰਧਰ ਸਿਟੀ ਰੇਲਵੇ ਸਟੇਸ਼ਨ 'ਤੇ ਸਿਗਨਲ ਸਟੋਰ ਵਿਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ।  

ਦੱਸ ਦਈਏ ਕਿ ਅੱਗ ਇੰਨੀ ਭਿਆਨਕ ਸੀ ਕਿ ਕਰੀਬ ਦੋ ਕਿਲੋਮੀਟਰ ਤੱਕ ਧੂੰਏਂ ਦਾ ਗੁਬਾਰ ਦਿਖਾਈ ਦਿੱਤਾ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ 'ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਚੁੱਕੀਆਂ ਹਨ। ਕਰੀਬ ਤਿੰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਅਤੇ ਫਾਇਰ ਬ੍ਰਿਗੇਡ ਵੱਲੋਂ ਮੌਕੇ ਉਤੇ ਮੋਰਚਾ ਸਾਂਭਿਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵਲੋਂ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।