ਅਮਰੀਕਾ 'ਚ ਪੰਜਾਬ ਦੀਆਂ 2 ਭੈਣਾਂ 'ਤੇ ਗੋਲੀਬਾਰੀ, ਇੱਕ ਦੀ ਮੌਤ, ਦੂਜੀ ਜ਼ਖ਼ਮੀ, ਨਕਦੋਰ ਦੇ ਮੁੰਡੇ ਤੇ ਇਲਜ਼ਾਮ, ਜਾਣੋ ਪੂਰਾ ਮਾਮਲਾ
ਪੁਲਿਸ ਮੁਤਾਬਕ ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਕੇ ਇੱਕ ਘਰ ਵਿੱਚ ਲੁਕ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਫੋਰਸ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਇਸ ਤੋਂ ਬਾਅਦ ਉਸ ਨੇ ਹੱਥ ਖੜ੍ਹੇ ਕਰ ਕੇ ਆਤਮ ਸਮਰਪਣ ਕਰ ਦਿੱਤਾ। ਉਸ ਕੋਲੋਂ ਕਤਲ ਵਿੱਚ ਵਰਤਿਆ ਗਿਆ ਰਿਵਾਲਵਰ ਵੀ ਬਰਾਮਦ ਹੋਇਆ ਹੈ।
ਅਮਰੀਕਾ ਦੇ ਨਿਊਜਰਸੀ ਦੇ ਵੈਸਟ ਕਾਰਟਰੇਟ ਵਿੱਚ ਰੂਜ਼ਵੈਲਟ ਐਵੇਨਿਊ ਵਿੱਚ ਇੱਕ ਪੰਜਾਬੀ ਨੌਜਵਾਨ ਨੇ ਚਚੇਰੀਆਂ ਭੈਣਾ ਨੂੰ ਗੋਲੀ ਮਾਰ ਦਿੱਤੀ ਜਿਸ 'ਚ ਇੱਕ ਲੜਕੀ ਦੀ ਮੌਤ ਹੋ ਗਈ ਜਦਕਿ ਦੂਜੀ ਗੰਭੀਰ ਜ਼ਖਮੀ ਹੋ ਗਈ। ਜ਼ਖ਼ਮੀ ਲੜਕੀ ਨੂੰ ਏਅਰਲਿਫਟ ਕਰਕੇ ਅਮਰੀਕੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਦੋਵੇਂ ਭੈਣਾਂ ਜਲੰਧਰ ਦੇ ਨੂਰਮਹਿਲ ਦੀਆਂ ਰਹਿਣ ਵਾਲੀਆਂ ਹਨ ਜਦਕਿ ਹਮਲਾਵਰ ਨਕੋਦਰ ਦੇ ਪਿੰਡ ਹੁਸੈਨਪੁਰ ਦਾ ਰਹਿਣ ਵਾਲਾ ਹੈ।
ਘਟਨਾ ਤੋਂ ਬਾਅਦ ਅਮਰੀਕੀ ਪੁਲਿਸ ਮੌਕੇ 'ਤੇ ਪਹੁੰਚ ਗਈ। ਕਰੀਬ 6 ਘੰਟੇ ਬਾਅਦ ਪੁਲਿਸ ਨੇ ਮੁਲਜ਼ਮ ਹਮਲਾਵਰ ਗੌਰਵ ਗਿੱਲ ਨੂੰ ਗ੍ਰਿਫ਼ਤਾਰ ਕਰ ਲਿਆ। ਉਸ ਖਿਲਾਫ ਕਤਲ, ਕਤਲ ਦੀ ਕੋਸ਼ਿਸ਼ ਅਤੇ ਨਾਜਾਇਜ਼ ਹਥਿਆਰ ਰੱਖਣ ਦਾ ਮਾਮਲਾ ਦਰਜ ਕੀਤਾ ਗਿਆ ਹੈ। ਇਹ ਘਟਨਾ ਬੁੱਧਵਾਰ ਸਵੇਰੇ ਵਾਪਰੀ ਪਰ ਜਲੰਧਰ 'ਚ ਪਰਿਵਾਰਕ ਮੈਂਬਰਾਂ ਨੂੰ ਸ਼ੁੱਕਰਵਾਰ ਨੂੰ ਇਸ ਦੀ ਜਾਣਕਾਰੀ ਮਿਲੀ।
ਅਮਰੀਕੀ ਪੁਲਿਸ ਦੀ ਜਾਂਚ ਮੁਤਾਬਕ, ਦੋਸ਼ੀ ਗੌਰਵ ਗਿੱਲ ਤੇ 20 ਸਾਲਾ ਲੜਕੀ ਇੱਕ-ਦੂਜੇ ਨੂੰ ਜਾਣਦੇ ਸਨ। ਦੋਵਾਂ ਨੇ ਇਕੱਠੇ TOEFL (ਭਾਸ਼ਾ ਯੋਗਤਾ ਪ੍ਰੀਖਿਆ) ਦੀ ਪੜ੍ਹਾਈ ਕੀਤੀ ਸੀ। ਇਸ ਤੋਂ ਬਾਅਦ ਗੌਰਵ ਸਟੱਡੀ ਵੀਜ਼ੇ 'ਤੇ ਅਮਰੀਕਾ ਚਲਾ ਗਿਆ। ਪੁਲਿਸ ਜਾਂਚ ਅਨੁਸਾਰ ਜਸਵੀਰ ਕੌਰ ਵਾਸੀ ਨੂਰਮਹਿਲ ਵਿਆਹੀ ਹੋਈ ਸੀ। ਉਸਦਾ ਪਤੀ ਟਰੱਕ ਚਲਾਉਂਦਾ ਹੈ। ਘਟਨਾ ਵੇਲੇ ਉਹ ਸ਼ਹਿਰ ਤੋਂ ਬਾਹਰ ਗਿਆ ਹੋਇਆ ਸੀ। ਜਸਵੀਰ ਆਪ ਵੀ ਕੰਮ ਕਰਦਾ ਸੀ। ਉਹ 6 ਦਿਨ ਡਿਊਟੀ ਕਰਦੀ ਸੀ।
ਪੁਲਿਸ ਮੁਤਾਬਕ ਗੋਲੀਬਾਰੀ ਤੋਂ ਬਾਅਦ ਹਮਲਾਵਰ ਭੱਜ ਕੇ ਇੱਕ ਘਰ ਵਿੱਚ ਲੁਕ ਗਿਆ। ਇਸ ਗੱਲ ਦਾ ਪਤਾ ਲੱਗਦਿਆਂ ਹੀ ਪੁਲਿਸ ਫੋਰਸ ਨੇ ਉਸ ਨੂੰ ਚਾਰੋਂ ਪਾਸਿਓਂ ਘੇਰ ਲਿਆ। ਇਸ ਤੋਂ ਬਾਅਦ ਉਸ ਨੇ ਹੱਥ ਖੜ੍ਹੇ ਕਰ ਕੇ ਆਤਮ ਸਮਰਪਣ ਕਰ ਦਿੱਤਾ। ਉਸ ਕੋਲੋਂ ਕਤਲ ਵਿੱਚ ਵਰਤਿਆ ਗਿਆ ਰਿਵਾਲਵਰ ਵੀ ਬਰਾਮਦ ਹੋਇਆ ਹੈ।
ਹਮਲੇ ਦਾ ਕਾਰਨ ਸਾਹਮਣੇ ਨਹੀਂ ਆਇਆ
ਇਸ ਪੂਰੇ ਮਾਮਲੇ 'ਚ ਹਮਲੇ ਦਾ ਕਾਰਨ ਅਜੇ ਤੱਕ ਸਾਹਮਣੇ ਨਹੀਂ ਆਇਆ ਹੈ। ਅਮਰੀਕੀ ਪੁਲਿਸ ਗੌਰਵ ਗਿੱਲ ਤੋਂ ਪੁੱਛਗਿੱਛ ਕਰ ਰਹੀ ਹੈ ਕਿ ਉਸ ਨੇ ਚਚੇਰੀਆਂ ਭੈਣਾ ਨੂੰ ਗੋਲੀ ਕਿਉਂ ਮਾਰੀ। ਜੇ ਉਸ ਦਾ ਉਸ ਨਾਲ ਪੜ੍ਹਦੀ ਲੜਕੀ ਨਾਲ ਝਗੜਾ ਹੋਇਆ ਸੀ ਤਾਂ ਉਸ ਨੇ ਉਸ ਦੀ ਦੂਜੀ ਭੈਣ 'ਤੇ ਗੋਲੀਆਂ ਕਿਉਂ ਚਲਾਈਆਂ, ਇਨ੍ਹਾਂ ਸਵਾਲਾਂ ਦੇ ਜਵਾਬ ਅਜੇ ਤੱਕ ਨਹੀਂ ਮਿਲੇ ਹਨ। ਪੂਰੇ ਵਿਵਾਦ ਦਾ ਪਤਾ ਲਗਾਉਣ ਲਈ ਪੰਜਾਬ ਵਿੱਚ ਉਸ ਦੇ ਪਰਿਵਾਰ ਨਾਲ ਵੀ ਸੰਪਰਕ ਕੀਤਾ ਜਾ ਰਿਹਾ ਹੈ।