Jalandhar News: ਜਲੰਧਰ ਤੋਂ ਵੱਡਾ ਖਬਰ ਆ ਰਹੀ ਹੈ। ਇੱਥੇ ਬੱਸ ਸਟੈਂਡ ਦੇ ਬਾਹਰ ਡੈਲਟਾ ਪਾਰਕਿੰਗ 'ਚ ਟਰੈਵਲ ਏਜੰਟ ਦੀ ਕਾਰ 'ਤੇ ਫਾਇਰਿੰਗ ਹੋਈ ਹੈ। ਗੋਲੀ ਚਲਾਉਣ ਵਾਲੇ ਲੋਕ ਕੌਣ ਸਨ, ਇਸ ਬਾਰੇ ਅਜੇ ਕੁਝ ਪਤਾ ਨਹੀਂ ਲੱਗ ਸਕਿਆ। ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਫਾਇਰਿੰਗ ਤੋਂ ਬਾਅਦ ਜਲੰਧਰ ਪੁਲਿਸ ਦੇ ਸੀਨੀਅਰ ਅਧਿਕਾਰੀ ਮੌਕੇ 'ਤੇ ਪਹੁੰਚ ਰਹੇ ਹਨ।
ਹਾਸਲ ਜਾਣਕਾਰੀ ਮੁਤਾਬਕ ਤਿੰਨ ਗੋਲੀਆਂ ਟਰੈਵਲ ਏਜੰਟ ਦੀ ਕਾਰ ਨੂੰ ਲੱਗੀਆਂ ਹਨ। ਗੋਲੀ ਚਲਾਉਣ ਵਾਲਿਆਂ ਦੀ ਭਾਲ ਲਈ ਪੁਲਿਸ ਬੱਸ ਸਟੈਂਡ ਦੇ ਆਲੇ-ਦੁਆਲੇ ਦੇ ਇਲਾਕਿਆਂ ਦੀ ਤਲਾਸ਼ੀ ਲੈ ਰਹੀ ਹੈ। ਕਈ ਹੋਟਲਾਂ ਤੇ ਢਾਬਿਆਂ ਦੇ ਸੀਸੀਟੀਵੀ ਕੈਮਰੇ ਵੀ ਚੈੱਕ ਕੀਤੇ ਜਾ ਰਹੇ ਹਨ।