Jalandhar News: ਕਪੂਰਥਲਾ ਜ਼ਿਲ੍ਹੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ ਇੱਕ ਪ੍ਰਵਾਸੀ ਭਾਰਤੀ ਦੇ ਘਰ ਦੇ ਬਾਹਰ ਫਾਇਰਿੰਗ ਦਾ ਮਾਮਲਾ ਸਾਹਮਣੇ ਆਇਆ ਹੈ। 14 ਨਵੰਬਰ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਭਰਾ ਹੋਣ ਦਾ ਦਾਅਵਾ ਕਰਕੇ NRI ਤੋਂ 5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ। ਉਸ ਸਮੇਂ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਹੁਣ ਲੰਘੀ ਰਾਤ ਨੂੰ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਹੋਈ।


ਪਰਵਾਸੀ ਭਾਰਤੀ ਪਰਿਵਾਰ ਨੂੰ 14 ਨਵੰਬਰ ਸ਼ਾਮ 7:30 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ। ਧਮਕੀ ਦੇਣ ਵਾਲੇ ਨੇ ਖ਼ੁਦ ਨੂੰ ਲਾਰੈੰਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੱਸਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਪੁਲਿਸ ਨੇ ਗੁਰਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਸੀ। ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ ਕਪੂਰਥਲਾ ਦੀ ਐਸਐਸਪੀ ਵਤਸਲਾ ਗੁਪਤਾ ਖੁਦ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ।


ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ


ਸ਼ੁੱਕਰਵਾਰ ਨੂੰ ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ 'ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ 'ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 49 ਗੈਂਗਸਟਰਾਂ ਦੇ ਐਨਕਾਊਂਟਰ ਨੂੰ ਉਨ੍ਹਾਂ ਸਾਰੇ ਅਪਰਾਧੀ ਅਨਸਰਾਂ ਲਈ ਇੱਕ ਖੁੱਲੀ ਚੇਤਾਵਨੀ ਕਰਾਰ ਦਿੱਤਾ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ 'ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ। ਏਡੀਜੀਪੀ ਨੇ ਕਿਹਾ ਕਿ ਗੈਂਗਸਟਰਾਂ ਖ਼ਿਲਾਫ਼ ਪੁਲਿਸ ਕਾਰਵਾਈ ਜਾਰੀ ਰਹੇਗੀ। ਸੂਬੇ ਦੀਆਂ ਜੇਲ੍ਹਾਂ ਵਿੱਚ ਮੋਬਾਈਲ, ਨਸ਼ੇ ਅਤੇ ਹੋਰ ਗ਼ੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਵਿਭਾਗ ਵਿੱਚ ਉੱਚ ਪੱਧਰੀ ਕੰਮ ਚੱਲ ਰਿਹਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।