Punjab Police: ਜਲੰਧਰ ਪੁਲਸ ਨੇ ਕੈਨੇਡਾ 'ਚ ਲੁਕੇ ਹੋਏ ਬਦਨਾਮ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦੇ 5 ਹੋਰ ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਇਸ ਸਬੰਧੀ ਪੋਸਟ ਪਾ ਕੇ ਜਾਣਕਾਰੀ ਦਿੱਤੀ ਹੈ।


ਉਨ੍ਹਾਂ ਦੱਸਿਆ ਕਿ ਹੁਣ ਤੱਕ ਇਸ ਗਰੋਹ ਦੇ 13 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਮੁਲਜ਼ਮ ਕਈ ਜ਼ਿਲ੍ਹਿਆਂ ਵਿੱਚ ਕਤਲ, ਫਿਰੌਤੀ ਤੇ ਹੋਰ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲੰਧਰ ਪੁਲਿਸ ਨੇ ਇਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।






ਜਲੰਧਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਲਖਬੀਰ ਸਿੰਘ ਉਰਫ਼ ਲੰਡਾ ਦੇ ਸਾਥੀਆਂ ਦਾ ਨੈੱਟਵਰਕ ਤੋੜਨ 'ਚ ਲੱਗੀ ਹੋਈ ਹੈ। ਪੁਲਿਸ ਨੇ 30 ਜੂਨ ਨੂੰ ਇਸ ਗਰੋਹ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਸਮੇਂ ਇਹ ਖੁਲਾਸਾ ਹੋਇਆ ਸੀ ਕਿ ਮੁਲਜ਼ਮ ਪਾਕਿਸਤਾਨ ਤੋਂ ਆਉਣ ਵਾਲੇ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿੱਚ ਸ਼ਾਮਲ ਸਨ।


ਇਨ੍ਹਾਂ ਕੋਲੋਂ ਕਈ ਹਥਿਆਰ ਵੀ ਬਰਾਮਦ ਹੋਏ ਹਨ। ਇਸ ਤੋਂ ਬਾਅਦ ਮੁਲਜ਼ਮ ਤੋਂ ਪੁੱਛਗਿੱਛ ਦੌਰਾਨ ਕਈ ਰਾਜ਼ ਸਾਹਮਣੇ ਆਏ। ਇਸ ਦੇ ਨਾਲ ਹੀ ਹੁਣ ਪੁਲਿਸ ਨੇ ਉਕਤ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਕੋਲੋਂ ਤਿੰਨ ਪਿਸਤੌਲ ਅਤੇ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।