Jalandhar news: ਧੁੰਦ ਦਾ ਕਹਿਰ, ਜਲੰਧਰ 'ਚ ਫੌਜ ਦੇ ਅਧਿਕਾਰੀਆਂ ਦੀਆਂ ਗੱਡੀਆਂ ਨਾਲ ਵਾਪਰਿਆ ਹਾਦਸਾ, ਇੱਕ ਦੀ ਮੌਤ, ਇੱਕ ਜ਼ਖ਼ਮੀ
Punjab news: ਜਲੰਧਰ ਦੇ ਆਦਮਪੁਰ ਵਿੱਚ ਧੁੰਦ ਕਰਕੇ ਫੌਜ ਦੇ ਅਧਿਕਾਰੀਆਂ ਦੀਆਂ ਗੱਡੀਆਂ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।
Punjab news: ਸੂਬੇ ਵਿੱਚ ਧੁੰਦ ਦਾ ਕਹਿਰ ਵਾਪਰਨ ਲੱਗ ਪਿਆ ਹੈ। ਉੱਥੇ ਹੀ ਸ਼ੁੱਕਰਵਾਰ ਦੇਰ ਰਾਤ ਨੂੰ ਜਲੰਧਰ ਦੇ ਆਦਮਪੁਰ ਵਿੱਚ ਧੁੰਦ ਕਰਕੇ ਫੌਜ ਦੇ ਅਧਿਕਾਰੀਆਂ ਦੀਆਂ ਗੱਡੀਆਂ ਨਾਲ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ।
ਇਸ 'ਚ ਲੈਫਟੀਨੈਂਟ ਕਰਨਲ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦਾ ਸਾਥੀ ਕੈਪਟਨ ਜ਼ਖਮੀ ਹੋ ਗਿਆ। ਆਦਮਪੁਰ 'ਚ ਹੋਏ ਹਾਦਸੇ 'ਚ ਜ਼ਖਮੀ ਕੈਪਟਨ ਨੂੰ ਆਰਮੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਹਿਸਾਰ ਦੇ ਰਹਿਣ ਵਾਲੇ ਲੈਫਟੀਨੈਂਟ ਕਰਨਲ ਅਕਸ਼ਿਤ ਵਜੋਂ ਹੋਈ ਹੈ। ਫੌਜ ਦੇ ਅਧਿਕਾਰੀ ਲੈਫਟੀਨੈਂਟ ਕਰਨਲ ਦੀ ਲਾਸ਼ ਨੂੰ ਸਿਵਲ ਹਸਪਤਾਲ 'ਚ ਪੋਸਟਮਾਰਟਮ ਤੋਂ ਬਾਅਦ ਆਪਣੇ ਨਾਲ ਲੈ ਗਏ। ਇਸ ਦੌਰਾਨ ਜ਼ਖ਼ਮੀ ਕੈਪਟਨ ਯੁਵਰਾਜ ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਇਹ ਹਾਦਸਾ ਪਤਾਰਾ ਦੇ ਪਿੰਡ ਨਾਰੰਗਪੁਰ ਨੇੜੇ ਸਥਿਤ ਟੀ-ਪੁਆਇੰਟ 'ਤੇ ਵਾਪਰਿਆ।
ਦੱਸ ਦਈਏ ਸੂਬੇ ਵਿੱਚ ਮੌਸਮ ਲਗਾਤਾਰ ਵਿਗੜਦਾ ਜਾ ਰਿਹਾ ਹੈ। ਸੰਘਣੀ ਧੁੰਦ ਕਾਰਨ ਰਾਤ ਦੇ ਤਾਪਮਾਨ 'ਚ 1.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਲਈ ਯੈਲੋ ਅਲਰਟ ਵੀ ਜਾਰੀ ਕੀਤਾ ਹੈ।
ਇਹ ਵੀ ਪੜ੍ਹੋ: Barnala news: ਕਿਸਾਨਾਂ ਦੇ ਖੇਤਾਂ 'ਚ ਵੜਿਆ ਨਹਿਰੀ ਪਾਣੀ, ਹੋਇਆ ਨੁਕਸਾਨ, ਨਹਿਰੀ ਵਿਭਾਗ ਤੋਂ ਪੁਖਤਾ ਪ੍ਰਬੰਧ ਕਰਨ ਦੀ ਕੀਤੀ ਮੰਗ
ਸੰਘਣੀ ਧੁੰਦ ਨਾਲ ਸਾਰੇ ਜ਼ਿਲ੍ਹੇ ਪ੍ਰਭਾਵਿਤ, ਤਾਪਮਾਨ 2 ਤੋਂ 3 ਡਿਗਰੀ ਤੱਕ ਹੇਠਾਂ ਆ ਸਕਦਾ
ਮੌਸਮ ਵਿਭਾਗ ਅਨੁਸਾਰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ। ਵਿਭਾਗ ਦੀ ਭਵਿੱਖਬਾਣੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਤਾਪਮਾਨ 'ਚ 2 ਤੋਂ 3 ਡਿਗਰੀ ਦੀ ਹੋਰ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ।
ਸ਼ਨੀਵਾਰ ਨੂੰ ਅੰਮ੍ਰਿਤਸਰ ਅਤੇ ਲੁਧਿਆਣਾ ਵਿੱਚ ਸਭ ਤੋਂ ਘੱਟ ਤਾਪਮਾਨ ਚਾਰ ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਅੰਮ੍ਰਿਤਸਰ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਈ। ਹਾਲਾਂਕਿ ਆਉਣ ਵਾਲੇ ਦਿਨਾਂ 'ਚ ਪੰਜਾਬ 'ਚ ਮੌਸਮ ਖੁਸ਼ਕ ਰਹੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Lok Sabha Election 2024: ਨਵਜੋਤ ਸਿੰਘ ਸਿੱਧੂ ਨਹੀਂ ਲੜਨਗੇ ਲੋਕ ਸਭਾ ਚੋਣ? ਦਿੱਤੇ ਇਹ ਸੰਕੇਤ