Lokshabha Elections 2024: ਲੋਕ ਸਭਾ ਚੋਣਾਂ ਲਈ ਭੋਗਪੁਰ ਪੁੱਜੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਜ਼ਿਆਦਾਤਰ ਸਰਕਾਰੀ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲੀਆਂ ਹਨ। ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਚੰਨੀ ਨੇ ਕਿਹਾ ਕਿ ਪੰਜਾਬ 'ਚ ਵਿੱਤੀ ਐਮਰਜੈਂਸੀ ਵਰਗੀ ਸਥਿਤੀ ਬਣੀ ਹੋਈ ਹੈ। ਚੰਨੀ ਨੇ ਦੱਸਿਆ ਕਿ ਇਨ੍ਹਾਂ 'ਚੋਂ ਜ਼ਿਆਦਾਤਰ ਪੁਲਿਸ ਮੁਲਾਜ਼ਮ ਹਨ। ਉਨ੍ਹਾਂ ਕਿਹਾ ਕਿ ਅਪ੍ਰੈਲ ਆਪਣੇ ਅਖੀਰਲੇ ਦਿਨਾਂ ਵਿੱਚ ਹੈ ਪਰ ਉਨ੍ਹਾਂ ਨੂੰ ਪਿਛਲੇ ਮਹੀਨੇ ਵਾਲੀ ਤਨਖਾਹ ਨਹੀਂ ਮਿਲੀ ਹੈ। ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਚੰਨੀ ਨੇ ਕਿਹਾ ਕਿ ਮੰਤਰੀ ਕਹਿੰਦੇ ਹਨ ਕਿ ਸਰਕਾਰੀ ਖਜ਼ਾਨਾ ਭਰਿਆ ਹੋਇਆ ਹੈ। 



ਮੁਲਾਜ਼ਮਾਂ ਨੂੰ ਇਕ ਤਰੀਕ ਨੂੰ ਤਨਖਾਹਾਂ ਕਿਉਂ ਨਹੀਂ ਮਿਲ ਰਹੀਆਂ


ਉਨ੍ਹਾਂ ਕਿਹਾ ਕਿ ਜੇਕਰ ਖਜ਼ਾਨਾ ਭਰਿਆ ਹੋਇਆ ਹੈ ਤਾਂ ਮੁਲਾਜ਼ਮਾਂ ਨੂੰ ਇਕ ਤਰੀਕ ਨੂੰ ਤਨਖਾਹਾਂ ਕਿਉਂ ਨਹੀਂ ਮਿਲ ਰਹੀਆਂ। ਚੰਨੀ ਨੇ ਕਿਹਾ ਕਿ ‘ਆਪ’ ਸਰਕਾਰ ਕਰਜ਼ੇ ਲੈ ਕੇ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਦੋ ਸਾਲਾਂ ਵਿੱਚ 80 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਪੰਜਾਬ ਨੂੰ ਕਰਜ਼ਈ ਬਣਾ ਰਹੀ ਹੈ। ਚੰਨੀ ਨੇ ਕਿਹਾ ਕਿ ਆਰਥਿਕਤਾ ਇੰਨੀ ਹੇਠਾਂ ਜਾ ਚੁੱਕੀ ਹੈ ਕਿ ਸਰਕਾਰੀ ਮੁਲਾਜ਼ਮਾਂ ਨੂੰ ਅਜੇ ਵੀ ਤਨਖਾਹਾਂ ਨਹੀਂ ਮਿਲ ਰਹੀਆਂ। ਚੰਨੀ ਨੇ ਕਿਹਾ ਕਿ 'ਆਪ' ਦੀ ਸਰਕਾਰ ਡਿੱਗਣ 'ਚ ਇਕ ਮਹੀਨਾ ਵੀ ਨਹੀਂ ਲੱਗੇਗਾ। ਉਨ੍ਹਾਂ ਨੇ ਕਿਹਾ ਕਿ ਚੋਣਾਂ ਦੇ 1 ਮਹੀਨੇ ਬਾਅਦ 'ਆਪ' ਸਰਕਾਰ ਡਿੱਗ ਜਾਵੇਗੀ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।