Punjab Election: ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਪੰਜਾਬ ‘ਚ ‘ਆਪ’ ਦੇ ਰਾਜ ਸਭਾ ਮੈਂਬਰ ਸੰਤ ਬਲਵੀਰ ਸਿੰਘ ਸੀਚੇਵਾਲ ਨੂੰ ਮਿਲਣ ਪਹੁੰਚੇ। ਉਨ੍ਹਾਂ ਨਾਲ ਸ਼ਾਹਕੋਟ ਹਲਕੇ ਦੇ ਸਾਬਕਾ ਕਾਂਗਰਸੀ ਵਿਧਾਇਕ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ। ਚੰਨੀ ਦੀ ਸੰਤ ਸੀਚੇਵਾਲ ਨਾਲ ਮੁਲਾਕਾਤ ਤੋਂ ਬਾਅਦ ਸਿਆਸੀ ਹਲਕਿਆਂ 'ਚ ਹਲਚਲ ਤੇਜ਼ ਹੋ ਗਈ ਹੈ।


ਦੱਸ ਦੇਈਏ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਜਲੰਧਰ ਅਤੇ ਕਪੂਰਥਲਾ ਦੇ ਦਿਹਾਤੀ ਖੇਤਰਾਂ ਵਿੱਚ ਕਾਫੀ ਦਬਦਬਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਲੋਕ ਉਨ੍ਹਾਂ ਦਾ ਬਹੁਤ ਸਤਿਕਾਰ ਕਰਦੇ ਹਨ। ਸੀਚੇਵਾਲ ਦੀ ਮਦਦ ਨਾਲ ਵਿਦੇਸ਼ਾਂ ਵਿੱਚ ਫਸੇ ਦਰਜਨਾਂ ਨੌਜਵਾਨਾਂ ਨੂੰ ਭਾਰਤ ਲਿਆਂਦਾ ਗਿਆ ਜਿਸ ਕਾਰਨ ਪੰਜਾਬ ਦਾ ਵੱਡਾ ਹਿੱਸਾ ਸੀਚੇਵਾਲ ਦੇ ਨਾਲ ਨਾਲ ਚੱਲਦਾ ਹੈ।


ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ ਦੀ ਇਸ ਮੁਲਾਕਾਤ ਨੂੰ ਚੋਣਾਂ ਨਾਲ ਜੋੜਿਆ ਜਾ ਰਿਹਾ ਹੈ। ਚੰਨੀ ਜਲੰਧਰ ਦੇ ਨਕੋਦਰ, ਸ਼ਾਹਕੋਟ, ਮਹਿਤਪੁਰ ਅਤੇ ਬਿਲਗਾ ਦੇ ਵੋਟਰਾਂ ਨੂੰ ਲੁਭਾਉਣ ਵਿੱਚ ਲੱਗੇ ਹੋਏ ਹਨ। ਜਿਸ ਕਾਰਨ ਜਲੰਧਰ ਦਿਹਾਤੀ ਖੇਤਰ ਦਾ ਵੱਡਾ ਵੋਟ ਬੈਂਕ ਕਾਂਗਰਸ ਪਾਰਟੀ ਨਾਲ ਚੱਲਦਾ ਹੈ। ਸੀਚੇਵਾਲ ਨਾਲ ਚੰਨੀ ਦੀ ਮੁਲਾਕਾਤ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਜਿਸ ਵਿੱਚ ਉਹ ਸੀਚੇਵਾਲ ਦਾ ਅਸ਼ੀਰਵਾਦ ਲੈਂਦੇ ਨਜ਼ਰ ਆ ਰਹੇ ਹਨ।


ਇਹ ਵੀ ਪੜ੍ਹੋ-Lok Sabha Elections: ਬਿੱਟੂ ਨੇ ਰਾਹੁਲ ਗਾਂਧੀ 'ਤੇ ਲਾਏ ਵੱਡੇ ਦੋਸ਼, 'ਮੈਨੂੰ ਬੇਅੰਤ ਸਿੰਘ ਦੇ ਕਾਤਲਾਂ ਨੂੰ ਮਾਫ ਕਰਨ ਲਈ ਕਿਹਾ'


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial


 


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ


Iphone ਲਈ ਕਲਿਕ ਕਰੋ