ਪੜਚੋਲ ਕਰੋ
Advertisement
(Source: ECI/ABP News/ABP Majha)
Jalandhar News : ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ
Jalandhar News : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਅੱਜ
Jalandhar News : ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਿੱਚ ਅੱਜ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਇਸ ਮੌਕੇ ਰਾਜ ਸਭਾ ਮੈਂਬਰ ਰਾਘਵ ਚੱਢਾ ਤੋਂ ਇਲਾਵਾ ਕਈ ਵਿਧਾਇਕ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ : ਨੌਸਰਬਾਜ਼ ਨੇ ਬੈਂਕ 'ਚ ਬਜ਼ੁਰਗ ਤੋਂ ਠੱਗੇ ਚਾਰ ਲੱਖ, ਬੋਲਿਆ, ਫਾਰਮ ਗਲਤ ਭਰ ਦਿੱਤਾ, ਲਿਆਓ ਮੈਂ ਜਮਾਂ ਕਰਵਾ ਦਿੰਦਾ....ਤੇ ਫਿਰ....
ਇਸ ਮੌਕੇ ਸੁਸ਼ੀਲ ਰਿੰਕੂ ਨੇ ਬੋਲਦਿਆਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਲਈ ਕੀਤੇ ਜਾ ਰਹੇ ਕੰਮਕਾਜ ਤੋਂ ਪ੍ਰਭਾਵਿਤ ਹੋ ਕੇ ਹੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਜੋ ਵੀ ਜ਼ਿੰਮੇਵਾਰੀ ਸੌਂਪੇਗੀ ,ਉਸ ਨੂੰ ਉਹ ਤਨਦੇਹੀ ਨਾਲ ਨਿਭਾਉਣਗੇ। ਜਲੰਧਰ ਤੋਂ ਹੋਣ ਵਾਲੀ ਜ਼ਿਮਨੀ ਚੋਣ ਸਬੰਧੀ ਉਮੀਦਵਾਰ ਬਣਾਏ ਜਾਣ ਦੇ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰ ਸਬੰਧੀ ਪਾਰਟੀ ਨੇ ਤੈਅ ਕਰਨਾ ਹੈ।
समाजसेवी एवं सियासतदान Sushil Rinku का Delhi CM @ArvindKejriwal जी व Punjab CM @BhagwantMann जी ने AAP में स्वागत किया। 💐
— AAP (@AamAadmiParty) April 5, 2023
सुशील रिंकू जी AAP में आने के बाद पार्टी को दोआबा क्षेत्र में मज़बूती मिलेगी।
-AAP MP @raghav_chadha pic.twitter.com/X8qgAVhYZC
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਕਾਂਗਰਸ ਪਾਰਟੀ ਵੱਲੋਂ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਨੂੰ ਪਾਰਟੀ ਵਿੱਚ ਕੱਢ ਦਿੱਤਾ ਗਿਆ ਸੀ। ਇਸ ਸਬੰਧੀ ਕੇਂਦਰੀ ਇੰਚਾਰਜ ਹਰੀਸ਼ ਚੌਧਰੀ ਵੱਲੋਂ ਪੱਤਰ ਜਾਰੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਚਰਚਾ ਚੱਲ੍ਹ ਰਹੀ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow ਜ਼ਿਲ੍ਹੇ News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਦੇਸ਼
ਪੰਜਾਬ
ਪੰਜਾਬ
ਪੰਜਾਬ
Advertisement