Jalandhar News: ਸਾਬਕਾ ਮੰਤਰੀ ਤੇ ਕਾਂਗਰਸ ਦੇ ਸੀਨੀਅਰ ਲੀਡਰ ਪਰਗਟ ਸਿੰਘ ਨੇ ਵੀਆਈਪੀ ਕਲਚਰ ਨੂੰ ਲੈ ਕੇ ਆਮ ਆਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਵੀਆਈਪੀ ਕਲਚਰ ਖਿਲਾਫ ਗੱਲਾਂ ਕਰਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਹੁਣ ਖੁਦ ਹੀ ਵੀਆਈਪੀ ਕਲਚਰ ਨੂੰ ਹੁਲਾਰਾ ਦੇ ਰਹੀ ਹੈ। ਪਰਗਟ ਸਿੰਘ ਨੇ ਵੀਡੀਓ ਸ਼ੇਅਰ ਕਰਕੇ ਦਾਅਵਾ ਕੀਤਾ ਹੈ ਕਿ ਇਹ ਕਾਫਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰਕ ਮੈਂਬਰ ਦਾ ਹੈ।
ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ....
VIP ਕਲਚਰ ਖ਼ਤਮ ਕਰਨ ਦੀ ਗਾਰੰਟੀ ਦੇਣ ਵਾਲੇ ਕੇਜਰੀਵਾਲ ਜੀ, ਇਹ ਕਾਫਲਾ ਕਿਸੇ ਮੰਤਰੀ ਦਾ ਨਹੀਂ। ਇਹ ਕਾਫਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਪਰਿਵਾਰਕ ਮੈਂਬਰ ਦਾ ਹੈ, ਜਿਨ੍ਹਾਂ ਕੋਲ ਕੋਈ ਸੰਵਿਧਾਨਿਕ ਅਹੁਦਾ ਤੱਕ ਨਹੀਂ। ਪੰਜਾਬ ਦੇ ਖਜ਼ਾਨੇ ਦੀ ਲੁੱਟ ਅਤੇ ਵਧ ਰਹੇ ਕਰਜ਼ੇ ਦੀ ਤਸਵੀਰ ਹੈ ਇਹ, ਜਿਸ ਨੂੰ ਸਾਰਾ ਪੰਜਾਬ ਦੇਖ ਰਿਹਾ ਹੈ।
ਇਸ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਮਜੀਠੀਆ ਨੇ ਵੀ ਵੀਡੀਓ ਸ਼ੇਅਰ ਕਰਕੇ ਵਿਅੰਗ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਸਾਬ ਦਾ ਪਰਿਵਾਰ 100 ਗੱਡੀਆਂ ਦੇ ਕਾਫ਼ਲੇ ਨਾਲ ਵਧਦਾ ਫੁਲਦਾ ਹੋਇਆ !!
ਮਜੀਠੀਆ ਨੇ ਟਵੀਟ ਕਰਕੇ ਕਿਹਾ.... 👉VVIP CULTURE❗️ CM SAAB ਦਾ ਪਰਿਵਾਰ 100 ਗੱਡੀਆਂ ਦੇ ਕਾਫ਼ਲੇ ਨਾਲ ਵਧਦਾ ਫੁਲਦਾ ਹੋਇਆ !!