(Source: ECI/ABP News/ABP Majha)
Jalandhar By Poll: ਭਾਜਪਾ ਉਮੀਦਵਾਰ ਸ਼ੀਤਲ ਅੰਗੂਰਾਲ ਨੇ ਕੀਤਾ ਜ਼ਬਰਦਸਤ ਹੰਗਾਮਾ, ਕਿਹਾ-ਆਪ ਨੇ ਪਾੜੇ ਭਾਜਪਾ ਦੇ ਪੋਸਟਰ, ਜਾਣੋ ਪੂਰਾ ਵਿਵਾਦ
ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਆਪਣੇ ਇਲਾਕਿਆਂ ਵਿੱਚ ਨਹੀਂ ਵੜਨ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੇ ਬੋਰਡ ਅਤੇ ਝੰਡੇ ਲਾ ਰਹੇ ਹਨ, ਜਿਸ ਕਾਰਨ 'ਆਪ' ਆਗੂ ਸਰਕਾਰੀ ਅਧਿਕਾਰੀਆਂ ਦੀ ਮਦਦ ਨਾਲ ਚੌਕਾਂ ਅਤੇ ਚੌਰਾਹਿਆਂ 'ਤੇ ਸਰਕਾਰੀ ਜਾਇਦਾਦਾਂ 'ਤੇ ਆਪਣੇ ਪੋਸਟਰ ਅਤੇ ਬੋਰਡ ਲਗਾ ਰਹੇ ਹਨ।
Punjab Election: ਜਲੰਧਰ 'ਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਭਾਜਪਾ ਉਮੀਦਵਾਰ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਨਿਗਮ ਦੇ ਜ਼ੋਨਲ ਦਫ਼ਤਰ ਦੇ ਬਾਹਰ ਹੰਗਾਮਾ ਕੀਤਾ। ਉਨ੍ਹਾਂ ਵੱਲੋਂ ਇਸ ਮੌਕੇ ਆਮ ਆਦਮੀ ਪਾਰਟੀ ਉੱਤੇ ਜਮ ਕੇ ਨਿਸ਼ਾਨੇ ਸਾਧੇ ਗਏ ਹਨ।
ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਭਾਜਪਾ ਵਰਕਰਾਂ ਵੱਲੋਂ ਲਾਏ ਗਏ ਪੋਸਟਰਾਂ ਨੂੰ ‘ਆਪ’ ਆਗੂਆਂ ਤੇ ਵਰਕਰਾਂ ਵੱਲੋਂ ਪਾੜ ਦਿੱਤਾ ਜਾਂਦਾ ਹੈ ਤੇ ‘ਆਪ’ ਆਗੂਆਂ ਦੇ ਪੋਸਟਰਾਂ ਨੂੰ ਹਟਾਇਆ ਨਹੀਂ ਜਾਂਦਾ। ਅੰਗੁਰਾਲ ਨੇ ਦੋਸ਼ ਲਾਇਆ ਹੈ ਕਿ ਸੂਬੇ ਵਿੱਚ ‘ਆਪ’ ਦੀ ਸਰਕਾਰ ਹੋਣ ਕਾਰਨ ਸਰਕਾਰ ਉਨ੍ਹਾਂ ਨੂੰ ਨਿਸ਼ਾਨਾ ਬਣਾ ਰਹੀ ਹੈ।
ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ- ਚੋਣਾਂ 'ਚ ਅਧਿਕਾਰੀਆਂ ਵੱਲੋਂ ਆਮ ਆਦਮੀ ਪਾਰਟੀ ਦੀ ਮਦਦ ਕੀਤੀ ਜਾ ਰਹੀ ਹੈ। ਲੋਕ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਆਪਣੇ ਇਲਾਕਿਆਂ ਵਿੱਚ ਨਹੀਂ ਵੜਨ ਦੇ ਰਹੇ ਹਨ ਅਤੇ ਨਾ ਹੀ ਉਨ੍ਹਾਂ ਦੇ ਬੋਰਡ ਅਤੇ ਝੰਡੇ ਲਾ ਰਹੇ ਹਨ, ਜਿਸ ਕਾਰਨ 'ਆਪ' ਆਗੂ ਸਰਕਾਰੀ ਅਧਿਕਾਰੀਆਂ ਦੀ ਮਦਦ ਨਾਲ ਚੌਕਾਂ ਅਤੇ ਚੌਰਾਹਿਆਂ 'ਤੇ ਸਰਕਾਰੀ ਜਾਇਦਾਦਾਂ 'ਤੇ ਆਪਣੇ ਪੋਸਟਰ ਅਤੇ ਬੋਰਡ ਲਗਾ ਰਹੇ ਹਨ।
ਅੰਗੁਰਾਲ ਨੇ ਕਿਹਾ- ਜੇ ਕੋਈ ਭਾਜਪਾ ਲਈ ਬੋਰਡ ਲਗਾਉਂਦਾ ਹੈ ਤਾਂ ਉਸ ਨੂੰ ਹਟਾ ਦਿੱਤਾ ਜਾਂਦਾ ਹੈ। ਅੰਗੁਰਾਲ ਨੇ ਕਿਹਾ- ‘ਆਪ’ ਵਰਕਰਾਂ ਨੇ ਬਸਤੀ ਗੁੱਜਾ ਨੇੜੇ ਭਾਜਪਾ ਦੇ ਬੋਰਡ ਉਤਾਰ ਦਿੱਤੇ। ਦੁਪਹਿਰ ਬਾਅਦ ਵਿਧਾਇਕ ਅੰਗੁਰਾਲ ਨੇ ਨਗਰ ਨਿਗਮ ਦੇ ਉਪ ਦਫ਼ਤਰ ਵਿੱਚ ਹੰਗਾਮਾ ਕਰ ਦਿੱਤਾ ਜਿਸ ਤੋਂ ਬਾਅਦ ਅੰਗੁਰਾਲ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਆਮ ਆਦਮੀ ਪਾਰਟੀ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial