Jalandhar News: ਸਾਬਕਾ ਸਾਂਸਦ ਮਹਿੰਦਰ ਸਿੰਘ ਕੇਪੀ ਦੀ ਗੱਡੀ ਫਿਲੌਰ 'ਚ ਹਾਦਸਾ ਗ੍ਰਸਤ ਹੋ ਗਈ, ਦੱਸਿਆ ਜਾ ਰਿਹਾ ਹੈ ਕਿ ਮਹਿੰਦਰ ਸਿੰਘ ਕੇਪੀ ਆਪਣੇ ਪਰਿਵਾਰ ਨਾਲ ਫਿਲੌਰ ਦੇ ਨੂਰਮਹਿਲ ਰੋਡ ਤੇ ਇੱਕ ਪੈਲੇਸ ਚ ਵਿਆਹ ਸਮਾਗਮ ਚ ਪਰਿਵਾਰ ਸਮੇਤ ਸ਼ਾਮਲ ਹੋਣ ਲਈ ਆ ਰਹੇ ਸਨ ਜੋ ਖ਼ੁਦ ਗੱਡੀ ਚਲਾ ਰਹੇ ਸਨ। ਮਿਲੀ ਜਾਣਂਕਾਰੀ ਅਨੁਸਾਰ ਉਨ੍ਹਾਂ ਦੀ ਗੱਡੀ ਦਾ ਐਕਸਲ ਟੁੱਟ ਗਿਆ ਤੇ ਟਾਇਰ ਫੱਟਣ ਕਰਕੇ ਉਨ੍ਹਾਂ ਦੀ ਗੱਡੀ ਟਰੈਕਟਰ ਟਰਾਲੀ ਚ ਜਾ ਵੱਜੀ ਜਿਸ ਨਾਲ ਉਨ੍ਹਾਂ ਦੀ ਗੱਡੀ ਦਾ ਨੁਕਸਾਨ ਹੋ ਗਿਆ ਜੋ ਆਪ ਬਾਲ ਬਾਲ ਬਚ ਗਏ।
ਹਾਦਸੇ ਦੀ ਸੂਚਨਾ ਮਿਲਣ ਮਗਰੋਂ ਮੌਕੇ ਤੇ ਸਾਬਕਾ ਵਿਧਾਇਕ ਗੁਰਬਿੰਦਰ ਸਿੰਘ ਅਟਵਾਲ ਸਮੇਤ ਫਿਲੌਰ ਤੋਂ ਕਈ ਕੌਂਸਲਰ ਮੌਕੇ ਤੇ ਪਹੁੰਚ ਗਏ ਸਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

 

ਇਹ ਵੀ ਪੜ੍ਹੋ:

 


Viral Video: ਸੱਪਾਂ ਦੇ ਝੁੰਡ ਨੂੰ ਹੱਥਾਂ ਨਾਲ ਸੁੱਟਦਾ ਨਜ਼ਰ ਆਇਆ ਵਿਅਕਤੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼!