Jalandhar News: ਜ਼ਿਲ੍ਹਾ ਪ੍ਰਸ਼ਾਸਨ ਦੀ ਰਹਿਨੁਮਾਈ ਹੇਠ ਐਤਵਾਰ ਨੂੰ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦੇ 115ਵੇਂ ਜਨਮ ਦਿਵਸ ਨੂੰ ਸਮਰਪਿਤ ਹਾਫ ਮੈਰਾਥਨ ‘ਦੌੜ ਜਲੰਧਰ’ ਕਰਵਾਈ ਗਈ, ਜਿਸ ਦਾ ਆਗਾਜ਼ ਹਲਕਾ ਨਕੋਦਰ ਤੋਂ ਵਿਧਾਇਕ ਇੰਦਰਜੀਤ ਕੌਰ ਮਾਨ ਤੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਤੋਂ ਝੰਡੀ ਦੇ ਕੇ ਕੀਤਾ। 


ਇਸ ਮੌਕੇ ਉਨ੍ਹਾਂ ਨੇ ਖੁਦ ਦੌੜ ਵਿੱਚ ਹਿੱਸਾ ਲੈਂਦਿਆਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਨਸ਼ਾ ਰਹਿਤ ਸਿਹਤਮੰਦ ਜੀਵਨ ਸ਼ੈਲੀ ਅਪਨਾਉਣ ਦਾ ਸੱਦਾ ਦਿੱਤਾ। ਵਨ ਰੇਸ ਤੇ ਕੈਪੀਟਲ ਸਮਾਲ ਫਾਇਨਾਂਸ ਬੈਂਕ ਦੇ ਸਹਿਯੋਗ ਨਾਲ ਪੰਜ, 10 ਤੇ 21.1 ਕਿਲੋਮੀਟਰ ਸਮੇਤ ਤਿੰਨ ਕੈਟਾਗਿਰੀਜ਼ ਵਿੱਚ ਕਰਵਾਈ ਗਈ ਹਾਫ ਮੈਰਾਥਨ ਵਿੱਚ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਨੇ ਭਾਗ ਲਿਆ। 


Rupee at Record Low: ਰੁਪਿਆ ਹੁਣ ਤੱਕ ਦੇ ਸਭ ਤੋਂ ਹੇਠਲੇ ਪੱਧਰ 'ਤੇ, 82.68 ਪ੍ਰਤੀ ਡਾਲਰ ਤੱਕ ਹੇਠਾਂ ਖਿਸਕਿਆ



ਇਸ ਮੌਕੇ ਜਿਥੇ ਵੈਟਰਨ ਅਥਲੀਟ ਫੌਜਾ ਸਿੰਘ, ਫੌਜ ਦੇ ਸੇਵਾਮੁਕਤ ਅਧਿਕਾਰੀ, ਕਾਰਗਿਲ ਜੰਗ ਦੇ ਹੀਰੋ ਤੇ ਨਾਮੀ ਦੌੜਾਕ ਮੇਜਰ ਡੀਪੀ ਸਿੰਘ, ਓਲੰਪੀਅਨ ਸੁਰਿੰਦਰ ਸਿੰਘ ਸੋਢੀ, ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਸਮੇਤ ਨਾਮੀ ਸ਼ਖ਼ਸੀਅਤਾਂ ਨੇ ਭਾਗੀਦਾਰਾਂ ਦੀ ਹੌਸਲਾ ਅਫਜ਼ਾਈ ਲਈ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। 


Punjab News : ਮੋਹਾਲੀ 'ਚ ਬੇਸਮੈਂਟ ਦੀ ਖੁਦਾਈ ਦੌਰਾਨ ਵਾਪਰਿਆ ਹਾਦਸਾ , ਮਿੱਟੀ ਡਿੱਗਣ ਕਾਰਨ 2 ਮਜ਼ਦੂਰਾਂ ਦੀ ਮੌਤ


ਇਸ ਤੋਂ ਪਹਿਲਾਂ ਵਿਧਾਇਕ ਤੇ ਡਿਪਟੀ ਕਮਿਸ਼ਨਰ ਵੱਲੋਂ ਹਾਫ ਮੈਰਾਥਨ ਦੇ ਜੇਤੂਆਂ ਨੂੰ ਸਨਮਾਨਿਤ ਵੀ ਕੀਤਾ ਗਿਆ। 21.1 ਕਿਲੋਮੀਟਰ ਪੁਰਸ਼ ਵਿੱਚ ਸਾਹਿਲ ਗਿੱਲ ਤੇ ਮਹਿਲਾਵਾਂ ਵਿੱਚੋਂ ਏਕਤਾ ਨੇ ਜਿੱਤ ਹਾਸਲ ਕੀਤੀ। ਇਸੇ ਤਰ੍ਹਾਂ 10 ਕਿਲੋਮੀਟਰ ਵਰਗ ਵਿੱਚ ਪੁਰਸ਼ਾਂ ’ਚੋਂ ਤਰੁਣ ਕੁਮਾਰ ਤੇ ਮਹਿਲਾਵਾਂ ਵਿੱਚੋਂ ਗੁਰਪ੍ਰੀਤ ਕੌਰ ਤੇ 5 ਕਿਲੋਮੀਟਰ ਵਰਗ ਪੁਰਸ਼ਾਂ ਵਿੱਚ ਤੁਸ਼ਾਰ ਦਹੀਆ ਤੇ ਮਹਿਲਾਵਾਂ ਵਿੱਚ ਅੰਜੂ ਯਾਦਵ ਜੇਤੂ ਰਹੇ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।