Punjab News:  ਕਪੂਰਥਲਾ ਦੀ ਮਾਡਰਨ ਜੇਲ 'ਚ ਵੀਰਵਾਰ ਨੂੰ ਕੈਦੀਆਂ ਵਿਚਾਲੇ ਗੈਂਗਵਾਰ ਹੋ ਗਈ। ਇੱਕ ਜ਼ਖਮੀ ਕੈਦੀ ਦੀ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪੁਰਾਣੀ ਰੰਜਿਸ਼ ਦੇ ਚੱਲਦਿਆਂ ਰਾਤ ਅੱਠ ਵਜੇ ਦੇ ਕਰੀਬ 40-50 ਬੰਦੀਆਂ ਨੇ ਬੈਰਕਾਂ ਵਿੱਚ ਸੁੱਤੇ ਪਏ ਕੈਦੀਆਂ ’ਤੇ ਹਮਲਾ ਕਰ ਦਿੱਤਾ। ਉਨ੍ਹਾਂ ਨੇ ਸੁੱਤੇ ਕੈਦੀਆਂ 'ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕੀਤਾ। ਇਸ ਝਗੜੇ ਵਿੱਚ ਕੈਦੀ ਸਿਮਰਨਜੀਤ ਸਿੰਘ, ਅਮਨਪ੍ਰੀਤ ਸਿੰਘ, ਵਰਿੰਦਰ ਸਿੰਘ ਅਤੇ ਸੁਰਿੰਦਰ ਸਿੰਘ ਜ਼ਖ਼ਮੀ ਹੋ ਗਏ।


ਇਹ ਵੀ ਪੜ੍ਹੋ: ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਆਰੰਭਿਆ ਕਾਰਜ


ਇਸ ਹਾਦਸੇ ਤੋਂ ਬਾਅਦ ਸਾਰਿਆਂ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੋਂ ਸਿਮਰਨਜੀਤ ਨੂੰ ਗੰਭੀਰ ਹਾਲਤ 'ਚ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਪੁਲਿਸ ਸੂਤਰਾਂ ਅਨੁਸਾਰ ਸਿਮਰਨਜੀਤ ਦੀ ਉੱਥੇ ਮੌਤ ਹੋ ਗਈ। ਜਦਕਿ ਬਾਕੀ ਤਿੰਨ ਕੈਦੀ ਸਿਵਲ ਹਸਪਤਾਲ ਵਿੱਚ ਹੀ ਦਾਖਲ ਹਨ। ਹਸਪਤਾਲ ਦੇ ਡਿਊਟੀ ਡਾਕਟਰ ਵਿਵੇਕ ਨੇ ਦੱਸਿਆ ਕਿ ਤਿੰਨੋਂ ਕੈਦੀਆਂ ਦੀ ਹਾਲਤ ਸਥਿਰ ਹੈ।


ਇਹ ਵੀ ਪੜ੍ਹੋ: Haryana Vidhan Sabha: ਬਾਜਵਾ ਨੇ ਹਰਿਆਣਾ ਨੂੰ 10 ਏਕੜ ਜ਼ਮੀਨ ਅਲਾਟ ਕਰਨ ਲਈ ਚੰਡੀਗੜ੍ਹ ਪ੍ਰਸ਼ਾਸਨ ਦੀ ਸਖ਼ਤ ਨਿਖੇਧੀ ਕੀਤੀ


ਸਿਵਲ ਹਸਪਤਾਲ ਵਿੱਚ ਦਾਖ਼ਲ ਜ਼ਖ਼ਮੀ ਕੈਦੀਆਂ ਨੇ ਦੱਸਿਆ ਕਿ ਉਹ ਆਪਣੀ ਬੈਰਕ ਵਿੱਚ ਸੁੱਤੇ ਪਏ ਸਨ ਕਿ ਅਚਾਨਕ ਕੁਝ ਕੈਦੀਆਂ ਨੇ ਉਨ੍ਹਾਂ ’ਤੇ ਲੋਹੇ ਦੀਆਂ ਰਾਡਾਂ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ।


ਇਹ ਵੀ ਪੜ੍ਹੋ: ਹੁਸੈਨੀਵਾਲਾ ਹੈਡਵਰਕਸ ਤੋਂ ਛਡਿਆ 1,99,872 ਕਿਉਸਿਕ ਪਾਣੀ, ਅੱਜ ਮੁੜ ਬਦਲ ਸਕਦੇ ਸਰਹੱਦੀ ਖੇਤਰ ਦੇ ਹਾਲਾਤ !


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :