Jalandhar News: ਦੁਆਬੇ ਦੀ ਲੋਕਾਂ ਲਈ ਖੁਸ਼ਖਬਰੀ ਹੈ। ਅੱਜ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਤੋਂ ਉਡਾਣਾਂ ਸ਼ੁਰੂ ਹੋ ਗਈਆਂ ਹਨ। ਕਰੀਬ ਚਾਰ ਸਾਲਾਂ ਬਾਅਦ ਅੱਜ ਦੁਪਹਿਰ 12.50 ਵਜੇ ਆਦਮਪੁਰ ਤੋਂ ਨਾਂਦੇੜ ਸਾਹਿਬ ਲਈ ਪਹਿਲੀ ਫਲਾਈਟ ਉਡਾਰੀ ਮਾਰੇਗੀ। ਇਸ ਦਾ ਪਹਿਲਾ ਸਟਾਪ ਹਿੰਡਨ ਏਅਰਪੋਰਟ 'ਤੇ ਰੱਖਿਆ ਗਿਆ ਹੈ। ਉਥੋਂ ਉਕਤ ਫਲਾਈਟ ਨਾਂਦੇੜ ਸਾਹਿਬ ਲਈ ਰਵਾਨਾ ਹੋਵੇਗੀ।


ਦੱਸ ਦਈਏ ਕਿ ਦੁਆਬਾ ਪ੍ਰਵਾਸੀ ਭਾਰਤੀਆਂ ਦਾ ਹੱਬ ਮੰਨਿਆ ਜਾਂਦਾ ਹੈ। ਇਸ ਲਈ ਉਨ੍ਹਾਂ ਨੂੰ ਇਸ ਦਾ ਕਾਫੀ ਫਾਇਦਾ ਮਿਲੇਗਾ। ਹੁਣ ਦਿੱਲੀ ਜਾਣ ਲਈ ਸੜਕ ਰਾਹੀਂ 9 ਘੰਟੇ ਦਾ ਸਫਰ ਨਹੀਂ ਕਰਨਾ ਪਵੇਗਾ। ਉਪਰੋਕਤ ਰੂਟ ਫਲਾਈਟ ਰਾਹੀਂ ਸਿਰਫ 1 ਘੰਟੇ ਵਿੱਚ ਕਵਰ ਕੀਤਾ ਜਾਵੇਗਾ। ਹਾਸਲ ਜਾਣਕਾਰੀ ਅਨੁਸਾਰ ਇਕਾਨਮੀ ਕਲਾਸ ਦਾ ਕਿਰਾਇਆ ਟੈਕਸ ਸਮੇਤ 2300 ਰੁਪਏ ਦੇ ਕਰੀਬ ਹੈ।


Toll Tax : ਕੱਲ੍ਹ ਤੋਂ ਵੱਡਾ ਝਟਕਾ! ਟੋਲ ਦੀਆਂ ਵਧ ਰਹੀਆਂ ਕੀਮਤਾਂ, ਹਾਈਵੇ 'ਤੇ ਯਾਤਰਾ ਕਰਨ 'ਤੇ ਤੁਹਾਨੂੰ ਕਰਨਾ ਪਵੇਗਾ ਜ਼ਿਆਦਾ ਭੁਗਤਾਨ


ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਕਰੀਬ ਦੋ ਹਫ਼ਤੇ ਪਹਿਲਾਂ ਆਦਮਪੁਰ ਹਵਾਈ ਅੱਡੇ ’ਤੇ ਸਟਾਫ਼ ਦੀ ਨਿਯੁਕਤੀ ਕੀਤੀ ਗਈ ਸੀ। ਇਸ ਤੋਂ ਬਾਅਦ ਉਡਾਣਾਂ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ। ਤੁਹਾਨੂੰ ਦੱਸ ਦਈਏ ਕਿ ਇਸ ਹਵਾਈ ਅੱਡੇ ਤੋਂ ਹਿੰਡਨ, ਸ੍ਰੀ ਨਾਂਦੇੜ ਸਾਹਿਬ, ਬੈਂਗਲੁਰੂ, ਕੋਲਕਾਤਾ ਤੇ ਗੋਆ ਲਈ ਉਡਾਣਾਂ ਲਈ ਰੂਟ ਅਲਾਟ ਕੀਤੇ ਗਏ ਹਨ।


ਇਸ ਤੋਂ ਪਹਿਲਾਂ ਆਦਮਪੁਰ ਏਅਰਪੋਰਟ ਨੂੰ 2 ਮਾਰਚ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ ਤੋਂ ਬਾਅਦ ਖੋਲ੍ਹਿਆ ਜਾਣਾ ਸੀ ਪਰ ਪ੍ਰਧਾਨ ਮੰਤਰੀ ਦੇ ਪ੍ਰੋਗਰਾਮ ਵਿੱਚ ਦੇਰੀ ਕਾਰਨ ਅਜਿਹਾ ਨਹੀਂ ਹੋ ਸਕਿਆ। ਲਗਪਗ ਇੱਕ ਹਫ਼ਤਾ ਪਹਿਲਾਂ, ਪੀਐਮ ਮੋਦੀ ਨੇ ਭਾਰਤ ਵਿੱਚ ਕਈ ਹਵਾਈ ਅੱਡਿਆਂ ਦਾ ਉਦਘਾਟਨ ਕੀਤਾ ਸੀ ਜਿਸ ਵਿੱਚ ਆਦਮਪੁਰ ਏਅਰਪੋਰਟ ਵੀ ਸ਼ਾਮਲ ਸੀ।


ਦੱਸ ਦੇਈਏ ਕਿ ਜਲੰਧਰ ਤੋਂ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਇਸ ਸਬੰਧੀ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਜੋਤੀਰਾਦਿੱਤਿਆ ਸਿੰਧੀਆ ਨਾਲ ਮੁਲਾਕਾਤ ਕੀਤੀ ਸੀ। ਉਨ੍ਹਾਂ ਨੂੰ ਜਲੰਧਰ ਵਾਸੀਆਂ ਦੀ ਸਹੂਲਤ ਲਈ ਇੱਕ ਪੱਤਰ ਵੀ ਸੌਂਪਿਆ ਗਿਆ। ਇਸ ਤੋਂ ਬਾਅਦ ਉਨ੍ਹਾਂ ਇਹ ਵੀ ਮੰਗ ਕੀਤੀ ਸੀ ਕਿ ਉਕਤ ਹਵਾਈ ਅੱਡੇ ਦਾ ਨਾਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੇ ਨਾਂ 'ਤੇ ਰੱਖਿਆ ਜਾਵੇ। ਰਿੰਕੂ ਦੀ ਮੀਟਿੰਗ ਤੋਂ ਕੁਝ ਦੇਰ ਬਾਅਦ ਉਕਤ ਏਅਰਪੋਰਟ ਨੂੰ ਚਾਲੂ ਕਰਨ ਦੇ ਆਦੇਸ਼ ਦਿੱਤੇ ਗਏ।