Jalandhar News: ਦੁਆਬੀਆਂ ਲਈ ਖੁਸ਼ਖਬਰੀ ਹੈ। ਹੁਣ ਆਦਮਪੁਰ ਏਅਰਪੋਰਟ ਤੋਂ ਉਡਾਣ ਭਰੀ ਜਾਇਆ ਕਰੇਗੀ। ਆਦਮਪੁਰ ਘਰੇਲੂ ਹਵਾਈ ਅੱਡੇ ਤੋਂ ਲਗਪਗ ਤਿੰਨ ਸਾਲ ਬਾਅਦ ਬੰਗਲੂਰੂ, ਗੋਆ, ਕੋਲਕਾਤਾ, ਨਾਂਦੇੜ ਤੇ ਹਿੰਡਨ ਲਈ ਸਿੱਧੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। 


ਹਾਸਲ ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਖੋਲ੍ਹੇ ਗਏ ਟੈਂਡਰਾਂ ਵਿਚ ਸਪਾਈਸਜੈੱਟ ਅਤੇ ਸਟਾਰ ਏਅਰ ਏਅਰਲਾਈਨਜ਼ ਕੰਪਨੀਆਂ ਨੂੰ ਆਦਮਪੁਰ ਹਵਾਈ ਅੱਡੇ ਤੋਂ ਉਡਾਣ ਭਰਨ ਦੇ ਠੇਕੇ ਮਿਲੇ ਹਨ। ਇਸ ਸਬੰਧੀ ਆਦਮਪੁਰ ਹਵਾਈ ਅੱਡੇ ’ਤੇ ਸਾਰੇ ਇੰਤਜ਼ਾਮ ਕੀਤੇ ਜਾ ਰਹੇ ਹਨ। ਆਉਂਦੇ ਚਾਰ ਮਹੀਨਿਆਂ ’ਚ ਇੱਥੋਂ ਉਡਾਣਾਂ ਸ਼ੁਰੂ ਹੋ ਸਕਦੀਆਂ ਹਨ। 


ਦੱਸ ਦਈਏ ਕਿ ਆਦਮਪੁਰ ਵਿੱਚ 110 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਟਰਮੀਨਲ ਤਿਆਰ ਕੀਤਾ ਗਿਆ ਹੈ। ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਰਿੰਕੂ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਆਦਮਪੁਰ ਘਰੇਲੂ ਹਵਾਈ ਅੱਡਾ ਮੁੜ ਚਾਲੂ ਕਰਨ ਲਈ ਸਾਰੀਆਂ ਅਧਿਕਾਰਿਤ ਰਸਮਾਂ ਪੂਰੀਆਂ ਹੋ ਚੁੱਕੀਆਂ ਹਨ। ਇਹ ਦੁਆਬੇ ਦੇ ਵਸਨੀਕਾਂ ਲਈ ਵੱਡੀ ਰਾਹਤ ਹੋਵੇਗੀ।



ਹਲਵਾਰਾ ਏਅਰਪੋਰਟ ਤੋਂ ਸਾਲ ਦੇ ਅੰਤ ਤੱਕ ਉਡਾਣਾਂ ਦੀ ਉਮੀਦ


ਇਸ ਦੇ ਨਾਲ ਹੀ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਇਸ ਸਾਲ ਦੇ ਅੰਤ ਤੱਕ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਹੈ। ਇਸ ਨਾਲ ਮਾਲਵਾ ਖੇਤਰ ਨੂੰ ਵੱਡਾ ਫਾਇਦਾ ਹੋਏਗਾ। ਇਸ ਵੇਲੇ ਮਾਲਵਾ ਖੇਤਰ ਦੇ ਲੋਕਾਂ ਨੂੰ ਹਵਾਈ ਸਫਰ ਲਈ ਅੰਮ੍ਰਿਤਸਰ, ਚੰਡੀਗੜ੍ਹ ਜਾਂ ਫਿਰ ਦਿੱਲੀ ਜਾਣਾ ਪੈਂਦਾ ਹੈ।


ਹਾਸਲ ਜਾਣਕਾਰੀ ਮੁਤਾਬਕ ਕੌਮਾਂਤਰੀ ਹਵਾਈ ਅੱਡਾ ਹਲਵਾਰਾ ਦਾ ਨਿਰਮਾਣ ਤੇਜ਼ੀ ਨਾਲ ਚੱਲ ਰਿਹਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਹਵਾਈ ਉਡਾਣਾਂ ਸ਼ੁਰੂ ਹੋਣ ਦੀ ਉਮੀਦ ਜਾਗੀ ਹੈ। ਟਰਮੀਨਲ ਦੇ ਨਿਰਮਾਣ ਕਾਰਜਾਂ ਨੂੰ ਅੰਤਿਮ ਛੋਹਾਂ ਦੇਣ ਵਿੱਚ ਜੁਟੀ ਕੰਪਨੀ ਦੇ ਅਧਿਕਾਰੀਆਂ ਨੇ ਆਸ ਪ੍ਰਗਟਾਈ ਹੈ ਕਿ ਸਰਕਾਰ ਵੱਲੋਂ ਤੈਅ ਕੀਤੀ ਸਮਾਂ ਸੀਮਾ ਦੇ ਅੰਦਰ ਹੀ ਟਰਮੀਨਲ ਦੇ ਨਿਰਮਾਣ ਦਾ ਕੰਮ 31 ਜੁਲਾਈ ਤੱਕ ਪੂਰਾ ਕਰ ਲਿਆ ਜਾਵੇਗਾ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ


ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ