Jalandhar News; ਜਲੰਧਰ ਦੇ ਵਿੱਚ ਪਿਛਲੇ ਦੋ ਦਿਨਾਂ ਤੋਂ ਡਰਾਈਵਿੰਗ ਟੈਸਟ ਦੇਣ ਆ ਰਹੇ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਪਰ ਹੁਣ ਹਾਲਾਤ ਸੁਧਰ ਗਏ ਹਨ। 28 ਜੂਨ ਤੋਂ ਡਰਾਈਵਿੰਗ ਟ੍ਰੈਕ 'ਤੇ ਕੰਮਕਾਜ ਫਿਰ ਤੋਂ ਪੁਰਾਣੇ ਤਰੀਕੇ ਨਾਲ ਸ਼ੁਰੂ ਹੋ ਗਿਆ ਹੈ, ਜਿਸ ਨਾਲ ਲੋਕਾਂ ਨੇ ਰਾਹਤ ਦਾ ਸਾਹ ਲਿਆ। ਅਸਲ 'ਚ ਪਿਛਲੇ ਦਿਨੀਂ ਟੈਸਟ ਟ੍ਰੈਕ 'ਤੇ ਲੱਗੇ ਕੈਮਰੇ ਖਰਾਬ ਹੋ ਗਏ ਸਨ, ਜਿਸ ਕਾਰਨ ਡਰਾਈਵਿੰਗ ਟੈਸਟ ਦੀ ਪ੍ਰਕਿਰਿਆ ਰੁਕ ਗਈ ਸੀ ਅਤੇ ਲੋਕਾਂ ਦੇ ਫਾਰਮ ਜਮ੍ਹਾਂ ਨਹੀਂ ਹੋ ਰਹੇ ਸਨ। ਪਰ ਹੁਣ ਕੈਮਰੇ ਠੀਕ ਕਰ ਦਿੱਤੇ ਗਏ ਹਨ ਅਤੇ ਸਾਰੇ ਕੰਮ ਮੁੜ ਨਿਯਮਤ ਤਰੀਕੇ ਨਾਲ ਚੱਲ ਰਹੇ ਹਨ।
ਤਕਨੀਕੀ ਖਰਾਬੀ ਹੋਈ ਦੂਰ
ਏ.ਟੀ.ਓ. ਵਿਸ਼ਾਲ ਗੋਇਲ ਨੇ ਦੱਸਿਆ ਕਿ ਤਕਨੀਕੀ ਖਰਾਬੀ ਨੂੰ ਦੂਰ ਕਰ ਦਿੱਤਾ ਗਿਆ ਹੈ ਅਤੇ ਹੁਣ ਡਰਾਈਵਿੰਗ ਟੈਸਟ ਪਹਿਲਾਂ ਵਾਂਗ ਸੁਚਾਰੂ ਰੂਪ ਵਿੱਚ ਹੋ ਰਿਹਾ ਹੈ। ਵਿਭਾਗ ਦੀ ਕੋਸ਼ਿਸ਼ ਹੈ ਕਿ ਲੋਕਾਂ ਦੇ ਕੰਮ ਜਲਦੀ ਤੋਂ ਜਲਦੀ ਨਿਪਟਾਏ ਜਾਣ ਤਾਂ ਜੋ ਕਿਸੇ ਨੂੰ ਵੀ ਜ਼ਿਆਦਾ ਇੰਤਜ਼ਾਰ ਨਾ ਕਰਨਾ ਪਵੇ।
ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਸੇਵਾ ਦੱਸ ਦਈਏ ਕੁੱਝ ਦਿਨ ਪਹਿਲਾਂ ਹੀ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਸੀ ਕਿ ਸੂਬੇ ਦੇ ਨਾਗਰਿਕ ਇੱਕ ਨਿਰਧਾਰਿਤ ਪ੍ਰਕਿਰਿਆ ਤਹਿਤ ਆਨਲਾਈਨ ਸੇਵਾ ਦਾ ਲਾਭ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਹੁਣ ਬਿਨੈਕਾਰ ਆਪਣੇ ਪੁਰਾਣੇ ਵਹੀਕਲ ਅਤੇ ਡਰਾਈਵਿੰਗ ਲਾਇਸੈਂਸ ਨੂੰ ਆਨਲਾਈਨ ਕਰਵਾ ਸਕਦੇ ਹਨ ਅਤੇ ਸਬੰਧਤ ਦਸਤਾਵੇਜਾਂ ਨੂੰ ਰੀਨਿਊ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਪੁਰਾਣੇ ਆਰ.ਸੀ. ਅਤੇ ਡੀ.ਐਲ. ਨੂੰ ਰੀਨਿਊ ਕਰਨ ਸਬੰਧੀ ਦਸਤਾਵੇਜਾਂ ਦੀਆਂ ਪ੍ਰਵਾਨਗੀਆਂ ਅਤੇ ਆਨਲਾਈਨ ਨਾ ਹੋਣਾ ਵੱਡੀ ਰੁਕਾਵਟ ਬਣਿਆ ਹੋਇਆ ਸੀ।
ਡਰਾਈਵਿੰਗ ਲਾਇਸੈਂਸ ਬੈਕਲਾਗ ਨੂੰ ਵੀ ਸਾਰਥੀ ਸਾਫਟਵੇਅਰ ਰਾਹੀਂ ਪ੍ਰਕਿਰਿਆਵਾਰ ਅਪਲੋਡ ਕਰਕੇ, ਲਾਇਸੈਂਸ ਅਥਾਰਟੀ ਤੋਂ ਪ੍ਰਵਾਨਗੀ ਲਈ ਭੇਜਿਆ ਜਾਵੇਗਾ। ਅਸਲ ਡੀ.ਐਲ., ਜਨਮ ਅਤੇ ਪਤੇ ਦੇ ਸਬੂਤ ਅਪਲੋਡ ਕਰਨਾ ਲਾਜ਼ਮੀ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।