Jalandhar News: ਦੁਆਬੇ ਦੇ ਲੋਕਾਂ ਲਈ ਖੁਸ਼ਖਬਰੀ ਹੈ। ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਜਲਦੀ ਸ਼ੁਰੂ ਹੋਣਗੀਆਂ। ਇਸ ਦੀ ਪੁਸ਼ਟੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿਹਾ ਕਿ ਜਲੰਧਰ ’ਚ ਆਦਮਪੁਰ ਹਵਾਈ ਅੱਡੇ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਸਬੰਧੀ ਸਾਰੇ ਅੜਿੱਕੇ ਦੂਰ ਹੋ ਗਏ ਹਨ। ਮੁੱਖ ਮੰਤਰੀ ਨੇ ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ’ਚ ਸਿਵਲ ਏਵੀਏਸ਼ਨ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਸ ਨਾਲ ਪਰਵਾਸੀ ਭਾਰਤੀ ਭਰਾਵਾਂ ਨੂੰ ਆਪਣੇ ਘਰਾਂ ਨਾਲ ਜੁੜੇ ਰਹਿਣ ’ਚ ਸਹੂਲਤ ਹੋਵੇਗੀ।
ਉਨ੍ਹਾਂ ਉਮੀਦ ਜਤਾਈ ਕਿ ਇਹ ਹਵਾਈ ਅੱਡਾ ਸੂਬੇ ਦੀ ਸ਼ਾਨਾਮੱਤੀ ਵਿਰਾਸਤ ਨੂੰ ਬਹਾਲ ਕਰਨ ਦੇ ਸਫ਼ਰ ’ਚ ਮੀਲ ਪੱਥਰ ਸਾਬਤ ਹੋਵੇਗਾ। ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਹਲਵਾਰਾ ’ਚ ਸਿਵਲ ਏਅਰ ਟਰਮੀਨਲ ਦੇ ਚੱਲ ਰਹੇ ਨਿਰਮਾਣ ਕਾਰਜਾਂ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਸੂਬੇ ਦੀ ਤਰੱਕੀ ਤੇ ਲੋਕਾਂ ਦੀ ਖੁਸ਼ਹਾਲੀ ਲਈ ਇਨ੍ਹਾਂ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਹਨ।
ਉਨ੍ਹਾਂ ਆਦਮਪੁਰ, ਹਲਵਾਰਾ, ਬਠਿੰਡਾ ਤੇ ਪਠਾਨਕੋਟ ਹਵਾਈ ਅੱਡਿਆਂ ਦੇ ਚੱਲ ਰਹੇ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਇਨ੍ਹਾਂ ਹਵਾਈ ਅੱਡਿਆਂ ਦੀ ਸ਼ੁਰੂਆਤ ਨਾਲ ਪੰਜਾਬ ਦੇ ਲੋਕਾਂ ਨੂੰ ਵਿਸ਼ਵ ਭਰ ਲਈ ਸਿੱਧੀ ਏਅਰ ਕੁਨੈਕਟੀਵਿਟੀ ਮਿਲੇਗੀ। ਉਨ੍ਹਾਂ ਕਿਹਾ ਕਿ ਸਨਅਤਕਾਰਾਂ ਤੇ ਸਮਾਜ ਦੇ ਹੋਰ ਵਰਗਾਂ ਨੂੰ ਸਹੂਲਤ ਦੇਣ ਲਈ ਆਦਮਪੁਰ, ਹਲਵਾਰਾ ਤੇ ਭਿਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਦੀ ਸ਼ੁਰੂਆਤ ਲਈ ਵਿਆਪਕ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।
Read More: Lawrence Bishnoi: ਲਾਰੇਂਸ ਬਿਸ਼ਨੋਈ 'ਤੇ ਵੱਡਾ ਐਕਸ਼ਨ, ਬਦਲੀ ਗਈ ਜੇਲ੍ਹ, ਜਾਣੋ ਪੂਰਾ ਮਾਮਲਾ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।