Jalandhar News: ਜਲੰਧਰ ਦੇ ਗੁਰਾਇਆ ਵਿੱਚ ਨਾਮਜ਼ਦਗੀਆਂ ਦੇ ਆਖਰੀ ਦਿਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਨਾਮਜ਼ਦਗੀ ਕੇਂਦਰ ਦੇ ਬਾਹਰ ਆਮ ਆਦਮੀ ਪਾਰਟੀ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਮਾਮਲਾ ਉਦੋਂ ਭੱਖ ਗਿਆ ਜਦੋਂ ਕੁਝ BSP ਆਗੂ ਆਪਣੀਆਂ ਨਾਮਜ਼ਦਗੀਆਂ ਦਾਖਲ ਕਰਨ ਲਈ ਪਹੁੰਚੇ, ਪਰ ਪੁਲਿਸ ਨੇ ਉਨ੍ਹਾਂ ਨੂੰ ਇਹ ਕਹਿ ਕੇ ਰੋਕ ਦਿੱਤਾ ਕਿ ਉਹ ਦੇਰ ਨਾਲ ਆਏ ਹਨ ਅਤੇ ਅੰਦਰ ਨਹੀਂ ਜਾ ਸਕਦੇ।
ਇਸ ਗੱਲ ਤੋਂ ਨਾਰਾਜ਼ ਹੋ ਕੇ ਬਸਪਾ ਵਰਕਰਾਂ ਨੇ ਉੱਥੇ ਹੀ ਵਿਰੋਧ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਨਾਮਜ਼ਦਗੀ ਕੇਂਦਰ ਤੋਂ ਬਾਹਰ ਨਿਕਲਦਿਆਂ ਹੋਇਆਂ ਬਸਪਾ ਆਗੂਆਂ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦਾ ਇੱਕ ਮੈਂਬਰ ਕੰਧ ਟੱਪ ਕੇ ਅੰਦਰ ਗਿਆ ਸੀ, ਜਿਸ ਕਰਕੇ ਗੇਟ 'ਤੇ ਖੜ੍ਹੇ ਲੋਕ ਭੜਕ ਗਏ ਅਤੇ 'ਆਪ' ਵਿਰੁੱਧ ਨਾਅਰੇਬਾਜ਼ੀ ਕਰਨ ਲੱਗ ਪਏ।
ਹੰਗਾਮਾ ਇੰਨਾ ਜ਼ਿਆਦਾ ਹੋ ਗਿਆ ਕਿ ਬਾਹਰ ਬੈਠੇ ਬਸਪਾ ਆਗੂ ਕੰਧ ਟੱਪ ਕੇ ਨਾਮਜ਼ਦਗੀ ਕੇਂਦਰ ਵਿੱਚ ਦਾਖਲ ਹੋ ਗਏ। ਇੱਕ ਪੁਲਿਸ ਵਾਲੇ ਨੇ ਅੰਦਰ ਜਾਣ ਵਾਲਿਆਂ ਵਿੱਚੋਂ ਇੱਕ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਪਰ ਉਸ ਆਦਮੀ ਨੇ ਇਤਰਾਜ਼ ਕਰਦਿਆਂ ਕਿਹਾ, "ਜੇ ਉਹ ਅੰਦਰ ਜਾ ਸਕਦੇ ਹਨ, ਤਾਂ ਅਸੀਂ ਕਿਉਂ ਨਹੀਂ ਜਾ ਸਕਦੇ?"
ਇਸ ਦੌਰਾਨ ਬਸਪਾ ਪਾਰਟੀ ਦੇ ਮੈਂਬਰਾਂ ਨੇ ਦੋਸ਼ ਲਗਾਇਆ ਕਿ ਕਹਾਨਾ ਢੇਸੀਆ ਅਤੇ ਮੁਠੜਾ ਕਲਾਂ ਨਾਲ ਸਬੰਧਤ ਦੋ ਫਾਈਲਾਂ ਸਮਾਂ ਖ਼ਤਮ ਹੋਣ ਤੋਂ ਬਾਅਦ ਆਈਆਂ ਸਨ, ਇਸ ਲਈ ਜਮ੍ਹਾਂ ਨਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ। ਰਿਟਰਨਿੰਗ ਅਫਸਰ ਕੋਲ ਵੀ ਸ਼ਿਕਾਇਤ ਦਰਜ ਕਰਵਾਈ ਗਈ।
ਨਾਮਜ਼ਦਗੀ ਕੇਂਦਰ ਦੇ ਅੰਦਰ ਲਗਭਗ ਅੱਧੇ ਘੰਟੇ ਤੱਕ ਹੰਗਾਮਾ ਅਤੇ ਨਾਅਰੇਬਾਜ਼ੀ ਜਾਰੀ ਰਹੀ। ਬਾਅਦ ਵਿੱਚ, ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਲੈਕੇ ਸਾਰੇ ਉਮੀਦਵਾਰਾਂ ਦੀਆਂ ਫਾਈਲਾਂ ਨੂੰ ਅੰਦਰ ਲੈ ਕੇ ਸਥਿਤੀ ਨੂੰ ਸ਼ਾਂਤ ਕੀਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।