Jalandhar News : ਸਪੀਕਰ ਕੁਲਤਾਰ ਸੰਧਵਾ ਦੇ ਇੱਕ ਟਵੀਟ 'ਤੇ ਹਰਕਤ 'ਚ ਆਈ ਸਰਕਾਰ, ਜਾਰੀ ਕਰ ਦਿੱਤੇ ਫਰਮਾਨ
Speaker Sandhwan Tweet: ਜਲੰਧਰ 'ਚ ਹਵੇਲੇ ਨੇੜੇ ਬਣੇ ਰੈਸਟੋਰੈਂਟ ਦੇ ਮਾਲਕਾਂ ਵੱਲੋਂ ਸਰਕਾਰ ਦੇ ਹੁਕਮਾਂ ਦੀਆਂ ਉਲੰਘਣਾ ਕੀਤੀਆਂ ਜਾ ਰਹੀਆਂ ਸਨ। ਜਿਸ ਤੋਂ ਨਾਰਾਜ਼ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ
ਜਲੰਧਰ 'ਚ ਹਵੇਲੇ ਨੇੜੇ ਬਣੇ ਰੈਸਟੋਰੈਂਟ ਦੇ ਮਾਲਕਾਂ ਵੱਲੋਂ ਸਰਕਾਰ ਦੇ ਹੁਕਮਾਂ ਦੀਆਂ ਉਲੰਘਣਾ ਕੀਤੀਆਂ ਜਾ ਰਹੀਆਂ ਸਨ। ਜਿਸ ਤੋਂ ਨਾਰਾਜ਼ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਰਕਾਰ ਨੂੰ ਟਵੀਟ ਕਰਕੇ ਇਹਨਾਂ ਖਿਲਾਫ਼ ਕਾਰਵਾਈ ਕਰਨ ਲਈ ਕਿਹਾ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਹਵੇਲੀ ਰੈਸਟੋਰੈਂਟ ਨੇੜੇ ਈਸਟਵੁੱਡ ਵਿਲੇਜ ਦੇ ਸਾਰੇ ਬੋਰਡ ਪੰਜਾਬੀ ਵਿੱਚ ਹੋਣ ਦਾ ਹੁਕਮ ਜਾਰੀ ਕਰ ਦਿੱਤਾ ਹੈ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਦ ਈਸਟਵੁੱਡ ਵੱਲੋਂ ਅੰਗਰੇਜ਼ੀ ਭਾਸ਼ਾ ਵਿੱਚ ਲਾਏ ਬੋਰਡਾਂ ਦਾ ਨੋਟਿਸ ਲਿਆ ਹੈ। ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਸੀ। ਜਿਸ 'ਚ ਉਨ੍ਹਾਂ ਨੇ ਈਸਟਵੁੱਡ ਵਿਲੇਜ ਦੀ ਫੋਟੋ ਵੀ ਸ਼ੇਅਰ ਕੀਤੀ ਹੈ।
ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੰਗਰੇਜ਼ੀ ਵਿੱਚ ਲਿਖੇ ਬੋਰਡ ’ਤੇ ਸਖ਼ਤ ਇਤਰਾਜ਼ ਜਤਾਉਂਦੇ ਹੋੲ ਉਹਨਾਂ ਨੇ ਆਪਣੇ ਟਵੀਟ 'ਚ ਮੁੱਖ ਸਕੱਤਰ ਅਤੇ ਪੰਜਾਬ ਸਰਕਾਰ ਨੂੰ ਟੈਗ ਕਰਦੇ ਹੋਏ ਸਿਰਫ ਇਕ ਲਾਈਨ 'ਚ ਲਿਖਿਆ ਸੀ ਕਿ - ਇਹ ਸੀਨ ਜਲੰਧਰ ਦਾ ਹੈ। ਸਾਰੇ ਬੋਰਡ 15 ਦਿਨਾਂ ਵਿੱਚ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਉਨ੍ਹਾਂ ਨੇ ਬੋਰਡ ਨੂੰ ਲੈ ਕੇ ਸਖ਼ਤ ਇਤਰਾਜ਼ ਦਰਜ ਕਰਕੇ ਹੁਕਮ ਦਿੱਤੇ ਹਨ।
ਪੰਜਾਬ ਮੰਤਰੀ ਮੰਡਲ ਦੀ ਫਰਵਰੀ ਮਹੀਨੇ ਹੋਈ ਮੀਟਿੰਗ ਦੌਰਾਨ ਇਹ ਫੈਸਲਾ ਲਿਆ ਗਿਆ ਸੀ ਕਿ ਸੂਬੇ ਵਿੱਚ ਸੌਪਿੰਗ ਮੌਲ, ਰੈਸਟੋਰੈਂਟ, ਦੁਕਾਨਾਂ ਸਮੇਤ ਸਾਰੇ ਸਾਈਨ ਬੋਰਡ ਪੰਜਾਬੀ ਵਿੱਚ ਹੋਣੇ ਚਾਹੀਦੇ ਹਨ। ਇਸ ਵਾਸਤੇ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟੈਬਲਿਸ਼ਮੈਂਟ ਰੂਲਜ਼, 1958 ਵਿੱਚ ਸੋਧ ਕਰਨ ਦੀ ਪ੍ਰਵਾਨਗੀ ਦਿੱਤੀ ਗਈ।
ਮੌਜੂਦਾ ਨਿਯਮ 22 ਦੇ ਨਾਲ ਹੀ ਨਿਯਮ 23 ਅਤੇ 24 ਸ਼ਾਮਲ ਕੀਤੇ ਗਏ ਹਨ। ਇਸ ਨਿਯਮ ਦੇ ਲਾਗੂ ਹੋਣ ਤੋਂ 6 ਮਹੀਨਿਆਂ ਦੇ ਅੰਦਰ-ਅੰਦਰ ਸਾਰੇ ਦੁਕਾਨਦਾਰਾਂ ਲਈ ਪੰਜਾਬੀ ਵਿਚ ਬੋਰਡ ਲਗਾਉਣੇ ਲਾਜ਼ਮੀ ਹੋਣਗੇ। ਪੰਜਾਬ ਸਰਕਾਰ ਦੇ ਇਸ ਹੁਕਮ ਦੀ ਉਲੰਘਣਾ ਕਰਨ 'ਤੇ ਪਹਿਲੀ ਵਾਰ 1000 ਰੁਪਏ ਅਤੇ ਦੂਜੀ ਵਾਰ 2000 ਰੁਪਏ ਜੁਰਮਾਨਾ ਲਗਾਇਆ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Join Our Official Telegram Channel:
https://t.me/abpsanjhaofficial