Jalandhar News : 18 ਨਵੰਬਰ ਨੂੰ ਆਉਣੀ ਸੀ ਬਾਰਾਤ, ਪਰ ਲਾੜੇ ਨੇ ਵਿਆਹ ਤੋਂ ਪਹਿਲਾਂ ਹੀ ਕਰ'ਤਾ ਕਾਂਡ!
Jalandhar News : ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਵਿਆਹ ਤੋਂ ਕੁਝ ਦਿਨ ਪਹਿਲਾਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 18 ਨਵੰਬਰ ਨੂੰ ਵਿਆਹ ਹੋਣਾ ਤੈਅ ਸੀ, ਪਰ ਇਸ ਤੋਂ ਪਹਿਲਾਂ ਹੀ ਲਾੜਾ ਆਪਣੀ ਹੋਣ
Jalandhar News : ਜਲੰਧਰ ਦੇ ਰਾਮਾ ਮੰਡੀ ਇਲਾਕੇ ਵਿੱਚ ਵਿਆਹ ਤੋਂ ਕੁਝ ਦਿਨ ਪਹਿਲਾਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ 18 ਨਵੰਬਰ ਨੂੰ ਵਿਆਹ ਹੋਣਾ ਤੈਅ ਸੀ, ਪਰ ਇਸ ਤੋਂ ਪਹਿਲਾਂ ਹੀ ਲਾੜਾ ਆਪਣੀ ਹੋਣ ਵਾਲੀ ਲਾੜੀ ਨੂੰ ਛੱਡ ਕੇ ਗਾਇਬ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ 7 ਨਵੰਬਰ ਨੂੰ ਪ੍ਰੀ-ਵੈਡਿੰਗ ਸ਼ੂਟ ਅੱਧ ਵਿਚਾਲੇ ਛੱਡ ਕੇ ਚਲਾ ਗਿਆ ਸੀ।
ਜਦੋਂ ਲੜਕੀ ਨੇ ਉਸ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਨੌਜਵਾਨ ਨੇ ਆਪਣੇ ਤਾਇਆ ਦੀ ਮੌਤ ਹੋਣ ਦਾ ਬਹਾਨਾ ਬਣਾਇਆ ਪਰ ਜਦੋਂ ਲੜਕੀ ਦੇ ਪਰਿਵਾਰ ਨੇ ਉਸ ਦੀ ਮਾਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਘਰ ਵਿੱਚ ਕਿਸੇ ਦੀ ਮੌਤ ਹੋਣ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਨੇ ਲੜਕੀ ਨੂੰ ਮੈਸੇਜ ਕਰਕੇ ਕਿਹਾ ਕਿ ਉਹ ਉਸ ਨਾਲ ਸੰਪਰਕ ਨਾ ਕਰੇ। ਫਿਰ ਉਸ ਦਾ ਮੋਬਾਈਲ ਨੰਬਰ ਵੀ ਬਲਾਕ ਕਰ ਦਿੱਤਾ।
ਲੜਕੀ ਦੀ ਮਾਂ ਮੁਤਾਬਕ ਪਰਿਵਾਰ ਨੇ ਕਈ ਵਾਰ ਲੜਕੇ ਅਤੇ ਉਸ ਦੇ ਪਰਿਵਾਰ ਨਾਲ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ। ਉਨ੍ਹਾਂ ਦੇ ਘਰ ਜਾ ਕੇ ਵੀ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਤਸੱਲੀਬਖਸ਼ ਜਵਾਬ ਨਹੀਂ ਮਿਲਿਆ। ਬਾਅਦ ਵਿੱਚ ਵਿਚੋਲੇ ਰਾਹੀਂ ਗੱਲਬਾਤ ਹੋਈ, ਪਰ ਲੜਕੇ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ।
ਸਹੁਰੇ ਘਰ ਬੁਲਾ ਕੇ ਕੱਪੜੇ ਉਤਰਵਾਉਣ ਦੇ ਵੀ ਇਲਜ਼ਾਮ
ਮਾਮਲੇ ਵਿੱਚ ਲੜਕੀ ਦੇ ਪਰਿਵਾਰ ਨੇ ਹੋਰ ਵੀ ਗੰਭੀਰ ਇਲਜ਼ਾਮ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਪ੍ਰੀ-ਵੈਡਿੰਗ ਸ਼ੂਟ ਦੌਰਾਨ ਮੰਗੇਤਰ ਨੇ ਲੜਕੀ ਨਾਲ ਕਥਿਤ ਤੌਰ 'ਤੇ ਗਲਤ ਹਰਕਤ ਕਰਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਇਲਾਵਾ ਲੜਕੀ ਨੇ ਆਰੋਪ ਲਗਾਇਆ ਕਿ ਸਹੁਰੇ ਘਰ ਬੁਲਾ ਕੇ ਸੱਸ ਨੇ ਕਮਰੇ ਵਿੱਚ ਉਸ ਦੇ ਕੱਪੜੇ ਉਤਰਵਾਏ ਅਤੇ ਸਰੀਰ 'ਤੇ ਨਿਸ਼ਾਨ ਦੇਖਣ ਤੋਂ ਬਾਅਦ ਸਹੁਰੇ ਨੂੰ ਦਿਖਾਉਣ ਲਈ ਕਿਹਾ।
ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨੇ ਢਿੱਲਵਾਂ ਚੌਕ ਵਿੱਚ ਧਰਨਾ ਵੀ ਦਿੱਤਾ ਸੀ। ਪੁਲਿਸ ਨੇ 15 ਨਵੰਬਰ ਨੂੰ ਮੰਗੇਤਰ ਗੁਲਸ਼ਨ ਕੁਮਾਰ ਉਰਫ਼ ਨਿਤਿਨ, ਉਸ ਦੇ ਪਿਤਾ ਰਾਜੇਸ਼ ਕੁਮਾਰ ਅਤੇ ਮਾਂ ਮੀਨਾਕਸ਼ੀ ਖ਼ਿਲਾਫ਼ ਧਾਰਾ 79, 3(5), 318(2), 351(2), 356 ਅਤੇ ਦਾਜ ਰੋਕੂ ਕਾਨੂੰਨ ਦੀ ਧਾਰਾ 4 ਤਹਿਤ ਮਾਮਲਾ ਦਰਜ ਕੀਤਾ ਹੈ।
ਪੁਲਿਸ ਵੱਲੋਂ ਦੋਵਾਂ ਪਰਿਵਾਰਾਂ ਤੋਂ ਪੁੱਛਗਿੱਛ
ਏਸੀਪੀ ਰਾਜੇਸ਼ ਠਾਕੁਰ ਮੁਤਾਬਕ 18 ਨਵੰਬਰ ਨੂੰ ਵਿਆਹ ਤੈਅ ਸੀ ਪਰ 13 ਜਾਂ 14 ਨਵੰਬਰ ਨੂੰ ਲੜਕੇ ਵਾਲਿਆਂ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਪੁਲਿਸ ਨੇ ਦੋਵਾਂ ਪਰਿਵਾਰਾਂ ਅਤੇ ਵਿਚੋਲਿਆਂ ਨੂੰ ਬੁਲਾ ਕੇ ਬਿਆਨ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ।
ਲੜਕੇ ਦੇ ਪਰਿਵਾਰ ਦਾ ਕਹਿਣਾ ਹੈ ਕਿ ਵਿਆਹ ਤੋਂ ਇਨਕਾਰ ਕਰਨ ਤੋਂ ਬਾਅਦ ਉਨ੍ਹਾਂ ਨੂੰ ਵੀ ਆਪਣੇ ਪੁੱਤਰ ਦੇ ਟਿਕਾਣੇ ਬਾਰੇ ਕੋਈ ਜਾਣਕਾਰੀ ਨਹੀਂ ਹੈ। ਫਿਲਹਾਲ ਪੁਲਿਸ ਵੱਲੋਂ ਰਿਸ਼ਤਾ ਟੁੱਟਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਰਿਪੋਰਟ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਟ੍ਰੈਂਡਿੰਗ ਟੌਪਿਕ





















