Jalandhar News: ਜਲੰਧਰ ਦੇ ਸਰਾਫਾ ਬਾਜ਼ਾਰ ਵਿੱਚ ਸਥਿਤ ਹਨੂੰਮਾਨ ਚੌਕ 'ਤੇ ਗਹਿਣਿਆਂ ਦੀ ਦੁਕਾਨ 'ਤੇ ਛਾਪੇਮਾਰੀ ਕੀਤੀ। ਟੀਮ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਟੀਮ ਨੇ ਦੁਕਾਨ ਦੀ ਵਿਕਰੀ, ਖਰੀਦਦਾਰੀ, ਕੰਪਿਊਟਰ ਡੇਟਾ ਅਤੇ ਬੈਂਕ ਖਾਤਿਆਂ ਨਾਲ ਜੁੜੇ ਅਹਿਮ ਦਸਤਾਵੇਜ਼ਾਂ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।

Continues below advertisement

ਵੀ.ਕੇ. ਜਵੈਲਰਜ਼ 'ਤੇ ਸੋਮਵਾਰ ਨੂੰ ਛਾਪੇਮਾਰੀ ਦੌਰਾਨ ਪਾਈਆਂ ਗਈਆਂ ਬੇਨਿਯਮੀਆਂ ਅਤੇ ਟੈਕਸ ਚੋਰੀ ਦੀ ਹੱਦ ਨੂੰ ਲੈਕੇ ਅਜੇ ਜਾਰੀ ਨਹੀਂ ਕੀਤੇ ਗਏ ਹਨ। ਇਸ ਦੇ ਨਾਲ ਹੀ 2 ਘੰਟੇ ਛਾਪੇਮਾਰੀ ਕੀਤੀ। ਜਾਂਚ ਅਧਿਕਾਰੀ ਦਸਤਾਵੇਜ਼ਾਂ ਅਤੇ ਖਾਤੇ ਦੇ ਡੇਟਾ ਦੀ ਸਮੀਖਿਆ ਕਰ ਰਹੇ ਹਨ ਅਤੇ ਕੇਵਲ ਤਦੋਂ ਹੀ ਪੂਰੀ ਤਸਵੀਰ ਸਪੱਸ਼ਟ ਹੋਵੇਗੀ।

Continues below advertisement

ਗਾਹਕਾਂ ਅਤੇ ਵਪਾਰੀਆਂ ਲਈ ਮਹੱਤਵਪੂਰਨ ਨਿਯਮਟੈਕਸ ਚੋਰੀ ਨੂੰ ਰੋਕਣ ਅਤੇ ਬਾਜ਼ਾਰ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਲਈ ਜੀਐਸਟੀ ਵਿਭਾਗ ਨੇ ਖਪਤਕਾਰਾਂ ਨੂੰ ਇੱਕ ਵਿਸ਼ੇਸ਼ ਅਪੀਲ ਕੀਤੀ ਹੈ। ਵਿਭਾਗ ਦੇ ਅਨੁਸਾਰ, ਗਾਹਕਾਂ ਨੂੰ ਸੋਨਾ, ਚਾਂਦੀ ਜਾਂ ਹੀਰੇ ਦੇ ਗਹਿਣੇ ਖਰੀਦਣ ਵੇਲੇ ਦੁਕਾਨ ਮਾਲਕ ਤੋਂ ਹਮੇਸ਼ਾ ਇੱਕ ਵੈਲਿਡ ਜੀਐਸਟੀ ਇਨਵੌਇਸ ਲੈਣਾ ਚਾਹੀਦਾ ਹੈ।

ਪੱਕਾ ਬਿੱਲ ਟੈਕਸ ਚੋਰੀ ਰੋਕਣ ਵਿੱਚ ਮਦਦ ਕਰਦਾ

ਪੱਕਾ ਬਿੱਲ ਨਾ ਸਿਰਫ਼ ਟੈਕਸ ਚੋਰੀ ਨੂੰ ਰੋਕਣ ਵਿੱਚ ਮਦਦ ਕਰਦਾ ਹੈ, ਸਗੋਂ ਗਹਿਣਿਆਂ ਦੀ ਸ਼ੁੱਧਤਾ ਨੂੰ ਵੀ ਯਕੀਨੀ ਬਣਾਉਂਦਾ ਹੈ ਅਤੇ ਭਵਿੱਖ ਵਿੱਚ ਮੁੜ ਵਿਕਰੀ ਜਾਂ ਐਕਸਚੇਂਜ ਦੌਰਾਨ ਗਾਹਕ ਦੇ ਕਾਨੂੰਨੀ ਅਧਿਕਾਰਾਂ ਦੀ ਰੱਖਿਆ ਕਰਦਾ ਹੈ। ਵਪਾਰੀਆਂ ਨੂੰ ਇਹ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਆਪਣੇ ਸਾਰੇ ਲੈਣ-ਦੇਣ ਦੇ ਸਹੀ ਰਿਕਾਰਡ ਰੱਖਣ ਅਤੇ ਨਿਯਮਾਂ ਅਨੁਸਾਰ ਬਿੱਲ ਜਾਰੀ ਕਰਨ।

 ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।