ਜਲੰਧਰ ਸ਼ਹਿਰ ਵਿੱਚ ਦੇਰ ਰਾਤ ਇੱਕ ਵਾਰ ਫਿਰ ਗੋਲੀਆਂ ਦੀਆਂ ਆਵਾਜ਼ਾਂ ਸੁਣੀਆਂ ਗਈਆਂ। ਮਿਲੀ ਜਾਣਕਾਰੀ ਅਨੁਸਾਰ, ਇਹ ਵਾਰਦਾਤ ਬਸਤੀ ਮਿੱਟੂ ਖੇਤਰ ਵਿੱਚ ਵਾਪਰੀ, ਜਿੱਥੇ ਕੁਝ ਅਣਪਛਾਤੇ ਬਦਮਾਸ਼ਾਂ ਨੇ ਸ਼ਰੇਆਮ ਫਾਇਰਿੰਗ ਕਰ ਕੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਰਾਤ ਦੇ ਸਨਾਟੇ ਵਿੱਚ ਗੋਲੀਆਂ ਦੀਆਂ ਆਵਾਜ਼ਾਂ ਸੁਣਦੇ ਹੀ ਸਥਾਨਕ ਲੋਕ ਘਬਰਾ ਗਏ ਅਤੇ ਆਪਣੇ ਘਰਾਂ ਤੋਂ ਬਾਹਰ ਨਿਕਲ ਕੇ ਪਤਾ ਕਰਨ ਲੱਗੇ ਕਿ ਆਖ਼ਿਰ ਮਾਮਲਾ ਕੀ ਹੈ।
ਅਚਾਨਕ ਸ਼ੁਰੂ ਹੋ ਗਈ ਫਾਇਰਿੰਗ, ਇਲਾਕੇ ਚ ਫੈਲੀ ਦਹਿਸ਼ਤ
ਚਸ਼ਮਦੀਦਾਂ ਮੁਤਾਬਕ, ਦੇਰ ਰਾਤ ਕੁਝ ਨੌਜਵਾਨਾਂ ਵਿੱਚ ਅਚਾਨਕ ਤੂੰ-ਤੂੰ ਹੋਈ, ਜਿਸ ਤੋਂ ਕੁਝ ਮਿੰਟ ਬਾਅਦ ਹੀ ਤਾਬੜਤੋੜ ਗੋਲੀਆਂ ਚਲਣ ਦੀਆਂ ਧਮਾਕੇਦਾਰ ਆਵਾਜ਼ਾਂ ਆਉਣ ਲੱਗੀਆਂ। ਹਾਲਾਂਕਿ ਝਗੜਾ ਕਿਸ ਗੱਲ ‘ਤੇ ਹੋਇਆ, ਇਸ ਬਾਰੇ ਅਜੇ ਤੱਕ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਲੱਗੀ ਹੋਈ ਹੈ। ਫਾਇਰਿੰਗ ਦੀ ਘਟਨਾ ਤੋਂ ਬਾਅਦ ਬਸਤੀ ਮਿੱਟੂ ਖੇਤਰ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਆਸ-ਪਾਸ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਫਾਇਰਿੰਗ ਕਰਨ ਵਾਲੇ ਬਦਮਾਸ਼ਾਂ ਦੀ ਪਛਾਣ ਕੀਤੀ ਜਾ ਸਕੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।