Jalandhar News: ਪੰਜਾਬ ਅੰਦਰ ਪਿਛਲੇ ਕਾਫ਼ੀ ਸਮੇਂ ਤੋਂ ਬੇਅਦਬੀ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਜੋ ਚਿੰਤਾ ਦਾ ਵਿਸ਼ਾ ਹਨ। ਇਸ ਦੌਰਾਨ ਫਗਵਾੜਾ ਸ਼ਹਿਰ ਵਿੱਚ ਇੱਕ ਵਾਰ ਫ਼ਿਰ ਗੁਟਕਾ ਸਾਹਿਬ ਦੀ ਬੇਅਦਬੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਪਰਵਾਸੀ ਮਜ਼ਦੂਰ ਗੁਟਕਾ ਸਾਹਿਬ 'ਤੇ ਫੋਨ ਨੰਬਰ ਲਿਖ ਕੇ ਦੁਕਾਨਦਾਰ ਕੋਲ ਗਿਆ ਤੇ ਉਸ ਵੱਲ ਗੁਟਕਾ ਸਾਹਿਬ ਸੁੱਟ ਕੇ ਰਿਚਾਰਜ ਕਰਨ ਲਈ ਕਿਹਾ। ਇਸ ਮਗਰੋਂ ਲੋਕਾਂ ਵੱਲੋਂ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਮੌਕੇ 'ਤੇ ਕਾਬੂ ਕਰ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ।



ਇਸ ਮੌਕੇ 'ਤੇ ਦੁਕਾਨਦਾਰ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਉਸ ਦੀ ਮੋਬਾਈਲ ਦੀ ਦੁਕਾਨ ਹੈ, ਜਿੱਥੇ ਇੱਕ ਪਰਵਾਸੀ ਵਿਅਕਤੀ ਫੋਨ ਦਾ ਰਿਚਾਰਜ ਕਰਵਾਉਣ ਆਇਆ। ਉਸ ਨੇ ਗੁਟਕਾ ਸਾਹਿਬ ਦੇ ਖਾਲੀ ਅੰਗ 'ਤੇ ਫੋਨ ਨੰਬਰ ਲਿਖੇ ਹੋਏ ਸਨ। ਉਸ ਨੂੰ ਮੌਕੇ 'ਤੇ ਦੁਕਾਨਦਾਰ ਵੱਲੋਂ ਕਾਬੂ ਕਰਕੇ ਸਿੱਖ ਜਥੇਬੰਦੀਆਂ ਤੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸ੍ਰੀ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਤੋਂ ਬਾਅਦ ਸਿੱਖ ਸੰਗਤਾਂ ਘਟਨਾ ਸਥਾਨ 'ਤੇ ਪਹੁੰਚੀਆਂ ਸਨ।


 ਇਹ ਵੀ ਪੜ੍ਹੋ :  ਆਮ ਆਦਮੀ ਕਲੀਨਿਕਾਂ ਨੂੰ ਝਟਕਾ ! ਮੁਫਤ ਟੈਸਟਾਂ ਸੇਵਾਵਾਂ ਹੋ ਸਕਦੀਆਂ ਪ੍ਰਭਾਵਿਤ, ਕ੍ਰਿਸ਼ਨਾ ਡਾਇਗਨੌਸਟਿਕਸ ਵੱਲੋਂ ਸੇਵਾਵਾਂ ਦੇਣ ਤੋਂ ਇਨਕਾਰ, ਖਹਿਰਾ ਨੇ ਸਾਧਿਆ AAP 'ਤੇ ਨਿਸ਼ਾਨਾ

ਐਸਐਚਓ ਜਤਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੁਹੱਲਾ ਗੋਬਿੰਦਪੁਰਾ ਵਿਖੇ ਇਕ ਵਿਅਕਤੀ ਜਿਸ ਨੇ ਗੁਟਕਾ ਸਾਹਿਬ 'ਤੇ ਫੋਨ ਨੰਬਰ ਲਿਖੇ ਹੋਏ ਹਨ। ਉਸ ਨੂੰ ਪੁਲਿਸ ਵੱਲੋਂ ਮੌਕੇ 'ਤੇ ਜਾ ਕੇ ਹਿਰਾਸਤ 'ਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਵਿਅਕਤੀ ਦੀ ਪਛਾਣ ਸ਼ੰਕਰ ਵਾਸੀ ਯੂਪੀ ਹਾਲ ਵਾਸੀ ਮੁਹੱਲਾ ਗੋਬਿੰਦਪੁਰਾ ਵਜੋਂ ਹੋਈ ਹੈ, ਜੋ ਕਿ ਸਬਜ਼ੀ ਵੇਚਣ ਦਾ ਕੱਮ ਕਰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਵੱਲੋਂ ਸ਼ਿਕਾਇਤਕਰਤਾ ਦੇ ਬਿਆਨ ਦਰਜ ਕਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।


ਇਹ ਵੀ ਪੜ੍ਹੋ : ਪੰਜਾਬ ਸਰਕਾਰ ਹੁਣ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਭੇਜੇਗੀ ਸਿੰਗਾਪੁਰ, 4 ਮਾਰਚ ਨੂੰ 30 ਪ੍ਰਿੰਸੀਪਲ ਜਾਣਗੇ ਸਿੰਗਾਪੁਰ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਫਗਵਾੜਾ ਦੇ ਵਰਿੰਦਰ ਪਾਰਕ ਨਜ਼ਦੀਕ ਬਣੇ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਮਿਲੇ ਸਨ। ਇਸ ਦੌਰਾਨ ਸਿੱਖ ਸੰਗਤਾਂ ਨੇ ਦੱਸਿਆ ਸੀ ਕਿ ਸ਼ਹਿਰ ਦੇ ਵਰਿੰਦਰ ਪਾਰਕ ਨਜ਼ਦੀਕ ਕੂੜੇ ਦੇ ਡੰਪ ਕੋਲ ਸ੍ਰੀ ਗੁਟਕਾ ਸਾਹਿਬ ਦੇ ਅੰਗ ਖ਼ਿਲਰੇ ਹੋਣ ਦੀ ਸੂਚਨਾ ਉਨ੍ਹਾਂ ਨੂੰ ਦੁਕਾਨਦਾਰ ਵਲੋਂ ਦਿੱਤੀ ਗਈ ਸੀ, ਜਿਸ ਤੋਂ ਬਾਅਦ ਮੌਕੇ ’ਤੇ ਪੁੱਜੀਆਂ ਸਿੱਖ ਸੰਗਤਾਂ ਵਲੋਂ ਗੁਟਕਾ ਸਾਹਿਬ ਜੀ ਦੇ ਖ਼ਿਲਰੇ ਅੰਗਾਂ ਨੂੰ ਮਰਿਆਦਾ ਅਨੁਸਾਰ ਚੁੱਕ ਕੇ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਲਿਆਂਦਾ ਗਿਆ ਸੀ।