Jalandhar News: ਜਲੰਧਰ ਪ੍ਰਸ਼ਾਸਨ ਨੇ ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਸਬੰਧੀ ਇੱਕ ਮਹੱਤਵਪੂਰਨ ਫੈਸਲਾ ਲਿਆ ਹੈ। 24 ਅਕਤੂਬਰ ਨੂੰ ਨਿਕਲਣ ਵਾਲੀ ਸ਼ੋਭਾਯਾਤਰਾ ਦੇ ਮੱਦੇਨਜ਼ਰ, ਨਗਰ ਨਿਗਮ ਦੀ ਹੱਦ ਅੰਦਰ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. ਸੰਸਥਾਵਾਂ ਵਿੱਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਹੁਕਮ ਜਾਰੀ ਕੀਤੇ ਹਨ।

Continues below advertisement

ਪ੍ਰਸ਼ਾਸਨ ਵੱਲੋਂ ਜਾਰੀ ਹੁਕਮਾਂ ਅਨੁਸਾਰ, 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਵਿਦਿਅਕ ਸੰਸਥਾਵਾਂ ਬੰਦ ਰਹਿਣਗੀਆਂ। ਇਸ ਤਿਉਹਾਰ ਦੇ ਮੌਕੇ 'ਤੇ ਜਲੰਧਰ ਵਿੱਚ ਇੱਕ ਸ਼ੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

Continues below advertisement

ਪ੍ਰਸ਼ਾਸਨ ਨੇ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਨ ਅਤੇ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਅਸੁਵਿਧਾ ਨੂੰ ਰੋਕਣ ਲਈ ਇਹ ਕਦਮ ਚੁੱਕਿਆ ਹੈ। ਇਹ ਹੁਕਮ ਜਲੰਧਰ ਨਗਰ ਨਿਗਮ ਦੀ ਹੱਦ ਅੰਦਰ ਸਰਕਾਰੀ ਅਤੇ ਨਿੱਜੀ ਸਕੂਲਾਂ, ਕਾਲਜਾਂ ਅਤੇ ਆਈ.ਟੀ.ਆਈ. 'ਤੇ ਲਾਗੂ ਹੁੰਦਾ ਹੈ।