ਪੰਜਾਬ ਦੇ ਇਸ ਜ਼ਿਲ੍ਹੇ 'ਚ ਕੱਲ੍ਹ ਰਹੇਗੀ ਅੱਧੇ ਦਿਨ ਦੀ ਛੁੱਟੀ, ਸਕੂਲ-ਕਾਲਜ ਰਹਿਣਗੇ ਬੰਦ
Jalandhar News: ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।

Jalandhar News: ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਕੱਢੀ ਜਾਣ ਵਾਲੀ ਸ਼ੋਭਾ ਯਾਤਰਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਹਿਮ ਫੈਸਲਾ ਲਿਆ ਗਿਆ ਹੈ।
ਭਲਕੇ 24 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ ਬਾਅਦ ਜਲੰਧਰ ਨਗਰ ਨਿਗਮ ਦੀ ਹੱਦ ਅਧੀਨ ਆਉਂਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਆਈਟੀਆਈਜ਼ ਵਿੱਚ ਅੱਧੇ ਦਿਨ ਦੀ ਛੁੱਟੀ ਰਹੇਗੀ। ਇਸ ਸਬੰਧੀ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ।
ਦੱਸ ਦਈਏ ਕਿ ਭਲਕੇ ਜਲੰਧਰ ਵਿੱਚ ਭਗਵਾਨ ਵਾਲਮੀਕਿ ਜੀ ਦੇ ਪ੍ਰਕਾਸ਼ ਦਿਹਾੜੇ ਦੇ ਪਵਿੱਤਰ ਮੌਕੇ ’ਤੇ ਸ਼ੋਭਾ ਯਾਤਰਾ ਕੱਢੀ ਜਾਵੇਗੀ। ਸ਼ੋਭਾ ਯਾਤਰਾ ਦੌਰਾਨ ਵੱਡੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਕਰਕੇ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਛੁੱਟੀ ਕਰ ਦਿੱਤੀ ਗਈ ਹੈ ਤਾਂ ਕਿ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਨਾ ਹੋਵੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















