ਪੜਚੋਲ ਕਰੋ

Punjab Weather Report: ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਛਮ-ਛਮ ਵਰ੍ਹਿਆ ਮੀਂਹ, ਗੜ੍ਹੇਮਾਰੀ ਨੇ ਛੇੜੀ ਕੰਬਣੀ; ਲੋਕਾਂ ਨੇ ਮੁੜ ਕੱਢੀਆਂ ਜੈਕਟਾਂ!

Punjab Weather Report: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲ ਗਿਆ ਹੈ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਕੰਬਣੀ ਛੇੜ ਦਿੱਤੀ ਹੈ। ਇਕ ਪਾਸੇ ਜਿੱਥੇ ਲੋਕ ਪਿਛਲੇ ਕੁਝ ਦਿਨਾਂ ਤੋਂ ਪੈ ...

Punjab Weather Report: ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਇੱਕ ਵਾਰ ਫਿਰ ਤੋਂ ਬਦਲ ਗਿਆ ਹੈ। ਮੀਂਹ ਅਤੇ ਗੜ੍ਹੇਮਾਰੀ ਤੋਂ ਬਾਅਦ ਇੱਕ ਵਾਰ ਫਿਰ ਤੋਂ ਲੋਕਾਂ ਵਿਚਾਲੇ ਕੰਬਣੀ ਛੇੜ ਦਿੱਤੀ ਹੈ। ਇਕ ਪਾਸੇ ਜਿੱਥੇ ਲੋਕ ਪਿਛਲੇ ਕੁਝ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਪਰੇਸ਼ਾਨ ਸਨ, ਉਥੇ ਹੀ ਬੀਤੇ ਦਿਨ ਤੋਂ ਠੰਡ ਦਾ ਕਹਿਰ ਮੁੜ ਤੋਂ ਸ਼ੁਰੂ ਹੋ ਗਿਆ ਹੈ। ਪੰਜਾਬ ਦੀਆਂ ਬਹੁਤ ਸਾਰੀਆਂ ਥਾਵਾਂ 'ਤੇ ਠੰਡੀਆਂ ਅਤੇ ਤੇਜ਼ ਹਵਾਵਾਂ ਚੱਲਣ ਨਾਲ ਮੌਸਮ ਠੰਡਾ ਹੋ ਗਿਆ। ਪੰਜਾਬ ਦੇ ਬਹੁਤ ਸਾਰੇ ਜ਼ਿਲ੍ਹਿਆਂ ਵਿਚ ਅੱਜ ਤੜਕੇ ਮੌਸਮ ਦਾ ਮਿਜ਼ਾਜ ਅਚਾਨਕ ਬਦਲ ਗਿਆ। ਅੱਜ ਸਵੇਰੇ ਤੇਜ਼ ਹਵਾਵਾਂ ਦੇ ਨਾਲ-ਨਾਲ ਪਹਿਲਾਂ ਕਿਣਮਿਣ ਹੋਣੀ ਸ਼ੁਰੂ ਹੋਈ ਪਰ ਬਾਅਦ ਵਿਚ ਮੀਂਹ ਦੇ ਨਾਲ-ਨਾਲ ਹੋਈ ਗੜ੍ਹੇਮਾਰੀ ਨੇ ਮੁੜ ਤੋਂ ਕੰਬਣੀ ਛੇੜ ਦਿੱਤੀ ਹੈ। 

ਜਲੰਧਰ ਵਿੱਚ ਮੀਂਹ ਪਿਆ, ਕਈ ਇਲਾਕਿਆਂ ’ਚ ਗੜੇਮਾਰੀ 

ਦੱਸ ਦੇਈਏ ਕਿ ਦਿਨ ਦੀ ਸ਼ੁਰੂਆਤ ਹੋਣ ਦੇ ਨਾਲ ਹੀ ਜਲੰਧਰ ਵਿਚ ਮੀਂਹ ਪਿਆ ਅਤੇ ਕਈ ਇਲਾਕਿਆਂ ’ਚ ਗੜੇਮਾਰੀ ਹੋਈ, ਜਿਸ ਨਾਲ ਤਾਪਮਾਨ 'ਚ ਵੱਡੀ ਗਿਰਾਵਟ ਆਈ ਹੈ। ਮੀਂਹ ਨੇ ਭਾਵੇਂ ਗਰਮੀ ਤੋਂ ਕੁਝ ਰਾਹਤ ਦਿਵਾ ਦਿੱਤੀ ਹੈ ਪਰ ਕਿਸਾਨਾਂ ਨੂੰ ਫਿਕਰਾਂ ਵਿੱਚ ਪਾ ਦਿੱਤਾ। ਇਸ ਸਮੇਂ ਖੇਤਾਂ ਵਿੱਚ ਕਣਕ ਦੀ ਫ਼ਸਲ ਪੱਕ ਕੇ ਤਿਆਰ ਹੋਣ ਦੇ ਆਖ਼ਰੀ ਪੜਾਅ ’ਤੇ ਹੈ। ਅਜਿਹੇ ਸਮੇਂ ਮੀਂਹ, ਗੜੇਮਾਰੀ ਅਤੇ ਤੇਜ਼ ਹਵਾਵਾਂ ਕਰ ਕੇ ਫ਼ਸਲ ਡਿੱਗਣ ਦਾ ਖਦਸ਼ਾ ਹੈ, ਜਿਸ ਕਾਰਨ ਕਿਸਾਨਾਂ ਦਾ ਭਾਰੀ ਨੁਕਸਾਨ ਹੋ ਸਕਦਾ ਹੈ।

ਇਸ ਤੋਂ ਇਲਾਵਾ ਬੀਤੇ ਦਿਨ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਤੇਜ਼ ਹਵਾਵਾਂ ਚੱਲ ਰਹੀਆਂ ਹਨ ਅਤੇ ਅਸਮਾਨ ਬੱਦਲਾਂ ਨਾਲ ਘਿਰਿਆ ਹੋਇਆ ਹੈ। ਕਈ ਥਾਵਾਂ ‘ਤੇ ਮੌਸਮ ਬਦਲਣ ਕਾਰਨ ਤਾਪਮਾਨ ਵਿੱਚ ਵੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਇਕ ਵਾਰ ਫਿਰ ਠੰਡ ਦਾ ਅਹਿਸਾਸ ਹੋਇਆ। ਸੂਬੇ ਦੇ ਕਈ ਹਿੱਸਿਆਂ ਵਿੱਚ ਗਰਜ-ਚਮਕ ਨਾਲ ਮੀਂਹ ਵੀ ਪਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਖ਼ਬਰ! ਜਲੰਧਰ ਦੇ ਹੋਟਲ 'ਚ ਮਿਲੀ ਕੁੜੀ ਦੀ ਲਾਸ਼, 2 ਦਿਨ ਤੋਂ ਰੁਕੀ ਹੋਈ ਸੀ, ਰੋਜ਼ ਮਿਲਣ ਆਉਂਦਾ ਸੀ ਨੌਜਵਾਨ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ! ਘਰ 'ਤੇ ਚਲਾਈਆਂ ਤਾੜਤਾੜ ਗੋਲੀਆਂ, ਕਾਰ ਦੇ ਸ਼ੀਸ਼ੇ ਤੋੜੇ; ਮੱਚੀ ਸਨਸਨੀ
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
Punjab News: ਪੰਜਾਬ 'ਚ ਸਿਆਸੀ ਧਮਾਕਾ, ਨਾਮੀ ਆਗੂ ਨੇ ਛੱਡਿਆ 'ਅਕਾਲੀ ਦਲ' ਦਾ ਸਾਥ, ਇਸ ਪਾਰਟੀ 'ਚ ਹੋਏ ਸ਼ਾਮਲ...
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ
ਤੜਕਸਾਰ ਵਾਪਰਿਆ ਭਿਆਨਕ ਹਾਦਸਾ, 3 ਨੌਜਵਾਨਾਂ ਦੀ ਦਰਦਨਾਕ ਮੌਤ; 140 ਦੀ ਸਪੀਡ 'ਤੇ ਜਾ ਰਹੀ ਕਾਰ ਦੇ ਉੱਡੇ ਪਰਖੱਚੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget