Jalandhar News: ਇਤਿਹਾਸ ਗਵਾਹ ਜਿਸ ਨੇ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਭੰਗ ਕਰਨ ਦੀ ਕੋਸ਼ਿਸ਼ ਕੀਤੀ, ਉਹ ਸਫ਼ਲ ਨਹੀਂ ਹੋ ਸਕਿਆ: ਚੀਮਾ
'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ ਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ।
Jalandhar News: 'ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ’ਤੇ ਪ੍ਰਤੀਕਿਰਿਆ ਦਿੰਦਿਆਂ ‘ਆਪ’ ਦੇ ਸੀਨੀਅਰ ਆਗੂ ਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਲੋਕ ਸ਼ਾਂਤੀ ਪਸੰਦ ਹਨ ਤੇ ਸੂਬੇ ਦਾ ਵਿਕਾਸ ਚਾਹੁੰਦੇ ਹਨ। ਇਤਿਹਾਸ ਗਵਾਹ ਹੈ ਕਿ ਜਿਸ ਕਿਸੇ ਨੇ ਵੀ ਪੰਜਾਬ ਦੀ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕੀਤੀ ਹੈ, ਉਹ ਸਫ਼ਲ ਨਹੀਂ ਹੋ ਸਕਿਆ।
ਉਨ੍ਹਾਂ ਕਿਹਾ ਕਿ ਅਜਨਾਲਾ ਕਾਂਡ ਦੌਰਾਨ ਅੰਮ੍ਰਿਤਪਾਲ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਢਾਲ ਵਜੋਂ ਵਰਤ ਕੇ ਆਪਣੇ ਸਾਥੀ ਨੂੰ ਪੁਲਿਸ ਦੀ ਹਿਰਾਸਤ ’ਚੋਂ ਛੁਡਵਾਇਆ, ਜਦਕਿ ਇਹ ਕੰਮ ਕਾਨੂੰਨੀ ਪ੍ਰਕਿਰਿਆ ਰਾਹੀਂ ਵੀ ਹੋ ਸਕਦਾ ਸੀ। ਚੀਮਾ ਨੇ ਕਿਹਾ ਕਿ ਉਸ ਵੇਲੇ ਪੰਜਾਬ ਪੁਲਿਸ ਦੀ ਸਮਝਦਾਰੀ ਕਰਕੇ ਉਸ ਸੰਵੇਦਨਸ਼ੀਲ ਮਾਹੌਲ ’ਚ ਸ਼ਾਂਤੀ ਕਾਇਮ ਰੱਖੀ ਜਾ ਸਕੀ ਸੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਨੇ ਸ਼ਾਂਤੀਪੂਰਨ ਢੰਗ ਨਾਲ ਪੂਰੀ ਸਥਿਤੀ ਨੂੰ ਕਾਬੂ ਕੀਤਾ। ਚੀਮਾ ਨੇ ਕਿਹਾ ਕਿ 18 ਮਾਰਚ ਨੂੰ ਵੀ ਅੰਮ੍ਰਿਤਪਾਲ ਕਾਨੂੰਨ ਦਾ ਸਾਹਮਣਾ ਕਰਨ ਦੀ ਥਾਂ ਭੱਜ ਗਿਆ ਤੇ ਹੁਣ 36 ਦਿਨਾਂ ਦੇ ਲੰਬੇ ਅਪਰੇਸ਼ਨ ਮਗਰੋਂ ਪੰਜਾਬ ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਵੀ ਅੰਮ੍ਰਿਤਪਾਲ ਨੇ ਅਜਨਾਲਾ ਕਾਂਡ ਵਰਗਾ ਸਟੰਟ ਕਰਨ ਦੀ ਕੋਸ਼ਿਸ਼ ਕੀਤੀ ਸੀ, ਪਰ ਪੰਜਾਬ ਪੁਲਿਸ ਨੇ ਹੁਸ਼ਿਆਰੀ ਨਾਲ ਸਥਿਤੀ ਕਾਬੂ ਹੇਠ ਕਰ ਲਈ। ਚੀਮਾ ਨੇ ਅਕਾਲੀ-ਭਾਜਪਾ ਸਰਕਾਰ ’ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਉਨ੍ਹਾਂ ਦੇ ਸ਼ਾਸਨ ਦੌਰਾਨ ਬੇਅਦਬੀ ਦੀਆਂ ਕਈ ਘਟਨਾਵਾਂ ਵਾਪਰੀਆਂ ਤੇ ਗੋਲੀਬਾਰੀ ’ਚ ਲੋਕ ਮਾਰੇ ਗਏ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ