ਪੜਚੋਲ ਕਰੋ
ਪੰਜਾਬ ਦੇ ਇਸ ਜ਼ਿਲ੍ਹੇ 'ਚ ਸ਼ੁੱਕਰਵਾਰ ਦੀ ਰਹੇਗੀ ਛੁੱਟੀ, ਸਕੂਲ-ਕਾਲਜ ਅਤੇ ਦਫਤਰ ਰਹਿਣਗੇ ਬੰਦ
Holiday in Jalandhar: ਜਲੰਧਰ ਪ੍ਰਸ਼ਾਸਨ ਨੇ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ।

Holiday
Source : other
Holiday in Jalandhar: ਜਲੰਧਰ ਪ੍ਰਸ਼ਾਸਨ ਨੇ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਨੂੰ ਲੈਕੇ ਵੱਡਾ ਫੈਸਲਾ ਲਿਆ ਹੈ। ਦੱਸ ਦਈਏ ਕਿ ਇੱਥੇ ਦੇ ਡਿਪਟੀ ਕਮਿਸ਼ਨਰ ਨੇ 25 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ।
ਪੰਜਾਬ ਸਰਕਾਰ ਦੇ ਦਫ਼ਤਰ, ਕਾਰਪੋਰੇਸ਼ਨਾਂ, ਬੋਰਡ, ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਇਸ ਦਿਨ ਬੰਦ ਰਹਿਣਗੀਆਂ। ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸ਼੍ਰੀ ਬਾਬਾ ਸੋਢਲ ਜੀ ਦੇ ਸਾਲਾਨਾ ਮੇਲੇ ਵਿੱਚ ਲੋਕਾਂ ਦੀ ਆਸਥਾ ਨੂੰ ਦੇਖਦਿਆਂ ਹੋਇਆਂ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।

Advertisement
ਟ੍ਰੈਂਡਿੰਗ ਟੌਪਿਕ





















