Holiday: ਸੋਮਵਾਰ ਨੂੰ ਇਸ ਸ਼ਹਿਰ ਦੇ ਇਹ ਸਕੂਲ ਰਹਿਣਗੇ ਬੰਦ, ਪੜ੍ਹੋ ਪੂਰੀ ਖ਼ਬਰ...
ਸੋਮਵਾਰ ਦੀ ਛੁੱਟੀ ਨੂੂੰ ਲੈ ਕੇ ਕੰਨਫਿਊਜ਼ਨ ਹੈ। ਦੱਸ ਦਈਏ ਕਿ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ 18 ਤਾਰੀਖ਼ ਨੂੰ ਜਲੰਧਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਪਰ ਛੁੱਟੀ ਸਿਰਫ ਉਨ੍ਹਾਂ..

ਜਲੰਧਰ ਵਿੱਚ ਸੋਮਵਾਰ ਨੂੰ ਸਕੂਲਾਂ ਦੀ ਛੁੱਟੀ ਨੂੰ ਲੈ ਕੇ ਜੋ ਉਲਝਣ ਸੀ, ਹੁਣ ਉਹ ਦੂਰ ਹੋ ਗਈ ਹੈ। ਜਾਣਕਾਰੀ ਮੁਤਾਬਕ, ਸੋਮਵਾਰ ਯਾਨੀਕਿ 18 ਅਗਸਤ ਨੂੰ ਸਿਰਫ਼ ਉਹਨਾਂ ਸਕੂਲਾਂ ਵਿੱਚ ਹੀ ਛੁੱਟੀ ਰਹੇਗੀ ਜਿਨ੍ਹਾਂ ਦੇ ਬੱਚਿਆਂ ਨੇ ਆਜ਼ਾਦੀ ਦਿਵਸ ਦੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਵਿੱਚ ਹਿੱਸਾ ਲਿਆ ਸੀ। ਇਸਦਾ ਮਤਲਬ ਹੈ ਕਿ ਸਾਰੇ ਸਕੂਲ ਬੰਦ ਨਹੀਂ ਰਹਿਣਗੇ, ਸਗੋਂ ਉਹੀ ਵਿਦਿਆਰਥੀ ਜਿਨ੍ਹਾਂ ਨੇ ਸਮਾਰੋਹ ਵਿੱਚ ਸ਼ਾਮਿਲ ਹੋ ਕੇ ਆਪਣਾ ਯੋਗਦਾਨ ਦਿੱਤਾ ਹੈ, ਉਹਨਾਂ ਨੂੰ ਹੀ ਛੁੱਟੀ ਦਿੱਤੀ ਜਾਵੇਗੀ। ਇਸ ਫ਼ੈਸਲੇ ਨਾਲ ਮਾਪਿਆਂ ਅਤੇ ਵਿਦਿਆਰਥੀਆਂ ਵਿੱਚ ਪੈਦਾ ਹੋਈ ਕੰਨਫਿਊਜ਼ਨ ਦੂਰ ਹੋ ਗਈ ਹੈ ਅਤੇ ਹੁਣ ਸਪੱਸ਼ਟ ਹੈ ਕਿ ਕਿਹੜੇ ਸਕੂਲ ਖੁੱਲ੍ਹੇ ਰਹਿਣਗੇ ਤੇ ਕਿਹੜਿਆਂ ਵਿੱਚ ਛੁੱਟੀ ਰਹੇਗੀ।
ਕੈਬਨਿਟ ਮੰਤਰੀ ਵੱਲੋਂ ਛੁੱਟੀ ਦਾ ਐਲਾਨ
ਦੱਸ ਦਈਏ ਕਿ ਪੰਜਾਬ ਦੇ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਦੌਰਾਨ 18 ਤਾਰੀਖ਼ ਨੂੰ ਜਲੰਧਰ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਸੀ। ਇਸ ਐਲਾਨ ਤੋਂ ਬਾਅਦ ਜਲੰਧਰ ਦੇ ਸਾਰੇ ਸਕੂਲਾਂ ਅਤੇ ਬੱਚਿਆਂ ਦੇ ਮਾਪਿਆਂ ਨੇ ਸੋਮਵਾਰ ਨੂੰ ਛੁੱਟੀ ਮੰਨ ਲਈ ਸੀ। ਪਰ ਹੁਣ ਖ਼ਬਰ ਸਾਹਮਣੇ ਆਈ ਹੈ ਕਿ ਸੋਮਵਾਰ ਨੂੰ ਸਿਰਫ਼ ਉਹਨਾਂ ਸਕੂਲਾਂ ਵਿੱਚ ਹੀ ਛੁੱਟੀ ਰਹੇਗੀ ਜਿਨ੍ਹਾਂ ਦੇ ਬੱਚਿਆਂ ਨੇ ਆਜ਼ਾਦੀ ਦਿਵਸ ਦੇ ਪ੍ਰੋਗਰਾਮ ਵਿੱਚ ਭਾਗ ਲਿਆ ਸੀ। ਇਸ ਤਰ੍ਹਾਂ ਬਾਕੀ ਸਾਰੇ ਸਕੂਲ ਆਪਣੇ ਸਮੇਂ ਅਨੁਸਾਰ ਖੁੱਲ੍ਹੇ ਰਹਿਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















