Jalandahr News: ਪੰਜਾਬ ਵਿੱਚ ਅੱਜ ਸੰਘਣੀ ਧੁੰਦ ਛਾਈ ਰਹੀ। ਇਸ ਕਾਰਨ ਜਲੰਧਰ(Jalandhar) 'ਚ ਧਨੋਵਾਲੀ ਫਾਟਕ ਨੇੜੇ ਜ਼ਬਰਦਸਤ ਸੜਕ ਹਾਦਸਾ ਹੋਇਆ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਸੋਮਵਾਰ ਸਵੇਰੇ ਕਰੀਬ 10.30 ਵਜੇ ਵਾਪਰਿਆ। ਫਿਲਹਾਲ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਇਸ ਹਾਦਸੇ 'ਚ 4 ਹੋਰ ਲੋਕ ਜ਼ਖਮੀ ਹੋਏ ਹਨ। ਜਲੰਧਰ ਛਾਉਣੀ ਦੀ ਪਰਾਗਪੁਰ ਚੌਕੀ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਹਾਸਲ ਜਾਣਕਾਰੀ ਹੈ ਕਿ ਬ੍ਰੇਜ਼ਾ(Brezza) ਕਾਰ ਵਿੱਚ 4 ਨੌਜਵਾਨ ਜਲੰਧਰ ਵੱਲ ਆ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਮਿੰਨੀ ਟਰੱਕ ਨਾਲ ਟਕਰਾ ਗਈ। ਇਸ ਵਿੱਚ ਮਿੰਨੀ ਟਰੱਕ ਚਲਾ ਰਹੇ ਵਿਅਕਤੀ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਬ੍ਰੇਜ਼ਾ 'ਚ ਸਵਾਰ ਚਾਰ ਲੋਕ ਵੀ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਚਾਰੇ ਜ਼ਖਮੀਆਂ ਨੂੰ ਰਾਹਗੀਰਾਂ ਦੀ ਮਦਦ ਨਾਲ ਰਾਮਾ ਮੰਡੀ ਦੇ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਹੈ।


ਦਰਅਸਲ ਅੱਜ ਪੰਜਾਬ ਤੇ ਹਰਿਆਣਾ ਵਿੱਚ ਸੰਘਣੀ ਧੁੰਦ ਨੇ ਜਨ ਜੀਵਨ ਪ੍ਰਭਾਵਿਤ ਕਰ ਦਿੱਤਾ। ਇਸ ਦੇ ਨਾਲ ਹੀ ਚੱਲ ਰਹੀ ਸੀਤ ਲਹਿਰ ਨਾਲ ਦੋਵਾਂ ਸੂਬਿਆਂ ਤੇ ਚੰਡੀਗੜ੍ਹ ’ਚ ਠੰਢ ਜ਼ੋਰ ਗਈ ਹੈ। ਅੱਜ ਪੰਜਾਬ ਦਾ ਗੁਰਦਾਸਪੁਰ ਤੇ ਹਰਿਆਣਾ ਦਾ ਮਹਿੰਦਰਗੜ੍ਹ ਸਭ ਤੋਂ ਠੰਢੇ ਰਹੇ ਹਨ। ਮੌਸਮ ਵਿਗਿਆਨੀਆਂ ਨੇ 26 ਦਸੰਬਰ ਨੂੰ ਵੀ ਸੂਬੇ ਸੰਘਣੀ ਧੁੰਦ ਪੈਣ ਸਬੰਧੀ ਔਰੇਂਜ ਅਲਰਟ ਜਾਰੀ ਕਰ ਦਿੱਤਾ ਹੈ।


ਹਾਸਲ ਜਾਣਕਾਰੀ ਅਨੁਸਾਰ ਅੱਜ ਚੰਡੀਗੜ੍ਹ ਦਾ ਘੱਟ ਤੋਂ ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ, ਅੰਮ੍ਰਿਤਸਰ ਵਿੱਚ 7.2 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 7.1 ਡਿਗਰੀ ਸੈਲਸੀਅਸ, ਪਟਿਆਲਾ ਵਿੱਚ 8.7 ਡਿਗਰੀ ਸੈਲਸੀਅਸ, ਪਠਾਨਕੋਟ ਵਿੱਚ 6.5 ਡਿਗਰੀ ਸੈਲਸੀਅਸ, ਬਠਿੰਡਾ ਵਿੱਚ 6.2 ਡਿਗਰੀ ਸੈਲਸੀਅਸ, ਫਰੀਦਕੋਟ ਵਿੱਚ 7.5 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ਵਿੱਚ 6.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਹੈ।


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।