Punjab News: ਸਹੁਰਿਆਂ ਤੋਂ ਤੰਗ ਆ ਕੇ ਉਸ ਨੇ ਜਲੰਧਰ 'ਚ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦਰਅਸਲ ਨੌਜਵਾਨ ਨੇ ਮਿੱਟੀ ਦਾ ਤੇਲ ਪਾ ਕੇ ਆਪਣੇ ਆਪ ਨੂੰ ਅੱਗ ਲਗਾ ਲਈ ਜਿਸ ਕਾਰਨ ਨੌਜਵਾਨ ਗੰਭੀਰ ਰੂਪ 'ਚ ਝੁਲਸ ਗਿਆ। ਨੌਜਵਾਨ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਨੌਜਵਾਨ ਦੇ ਸਰੀਰ ਦਾ ਲਗਭਗ 95 ਫੀਸਦੀ ਹਿੱਸਾ ਸੜ ਗਿਆ ਹੈ।


ਪਤਨੀ ਨੇ ਨਹੀਂ ਲਈ ਕੋਈ ਸਾਰ


ਪਰਿਵਾਰਕ ਮੈਂਬਰਾਂ ਦਾ ਦੋਸ਼ ਹੈ ਕਿ ਹੁਸ਼ਿਆਰਪੁਰ ਦੇ ਰਹਿਣ ਵਾਲੇ 37 ਸਾਲਾ ਜਸਵਿੰਦਰ ਸਿੰਘ ਨੇ ਆਪਣੇ ਸਹੁਰਿਆਂ ਤੋਂ ਤੰਗ ਆ ਕੇ ਖੁਦ 'ਤੇ ਤੇਲ ਪਾ ਕੇ ਅੱਗ ਲਗਾ ਲਈ ਜਿਸ ਤੋਂ ਬਾਅਦ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਪਰਿਵਾਰ ਦਾ ਦੋਸ਼ ਹੈ ਕਿ ਇਸ ਸਭ ਦੇ ਬਾਵਜੂਦ ਜਸਵਿੰਦਰ ਦੀ ਪਤਨੀ ਉਸ ਨੂੰ ਮਿਲਣ ਵੀ ਨਹੀਂ ਆਈ।


ਪਰਿਵਾਰ ਨੇ ਲਾਈ ਇਨਸਾਫ ਦੀ ਗੁਹਾਰ


ਹੁਸ਼ਿਆਰਪੁਰ ਦੇ ਪਿੰਡ ਬਾਦਲ ਦੇ ਰਹਿਣ ਵਾਲੇ ਜਸਵਿੰਦਰ ਸਿੰਘ ਦੇ ਰਿਸ਼ਤੇਦਾਰ ਮਨਦੀਪ ਸਿੰਘ ਨੇ ਦੱਸਿਆ ਕਿ ਜਸਵਿੰਦਰ ਨੂੰ ਇਨਸਾਫ ਨਹੀਂ ਮਿਲਿਆ ਹੈ। ਆਪਣੇ ਸਹੁਰਿਆਂ ਤੋਂ ਨਾਰਾਜ਼ ਹੋਣ ਕਾਰਨ ਉਸ ਨੇ ਇਹ ਕਦਮ ਚੁੱਕਿਆ। ਕਰੀਬ ਸੱਤ ਸਾਲ ਪਹਿਲਾਂ ਜਸਵਿੰਦਰ ਦਾ ਵਿਆਹ ਹੋਇਆ ਸੀ। ਜਿਸਦੇ ਨਾਲ ਉਸਦੀ ਇੱਕ 6 ਸਾਲ ਦੀ ਬੇਟੀ ਅਤੇ 4 ਸਾਲ ਦਾ ਬੇਟਾ ਹੈ। ਉਹ ਪਿੰਡ ਬਾਦਲ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ।ਮਨਦੀਪ ਨੇ ਦੱਸਿਆ ਕਿ ਜਸਵਿੰਦਰ ਅਕਸਰ ਬੱਚਿਆਂ ਨੂੰ ਮਿਲਣ ਲਈ ਆਪਣੀ ਪਤਨੀ ਦੇ ਘਰ ਜਾਂਦਾ ਸੀ ਪਰ ਉਸ ਦੇ ਸਹੁਰਿਆਂ ਨੇ ਉਸ ਨੂੰ ਆਪਣੇ ਬੱਚਿਆਂ ਨੂੰ ਮਿਲਣ ਨਹੀਂ ਦਿੱਤਾ। ਜਿਸ ਕਾਰਨ ਉਹ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ।


ਹਸਪਤਾਲ ਵਿੱਚ ਜੇਰੇ ਇਲਾਜ, ਹਾਲਤ ਨਾਜ਼ੁਕ


ਮਨਦੀਪ ਸਿੰਘ ਨੇ ਦੱਸਿਆ ਕਿ ਇਹ ਸਾਰੀ ਘਟਨਾ 17 ਮਾਰਚ (ਐਤਵਾਰ) ਦੀ ਹੈ। ਦੇਰ ਰਾਤ ਜਸਵਿੰਦਰ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਫਗਵਾੜਾ ਰੈਫਰ ਕਰ ਦਿੱਤਾ ਗਿਆ। ਜਸਵਿੰਦਰ ਸਿੰਘ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਦੇਰ ਰਾਤ ਉਸ ਨੂੰ ਜਲੰਧਰ ਦੇ ਸਿਵਲ ਹਸਪਤਾਲ 'ਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਜਸਵਿੰਦਰ ਸਿੰਘ ਨੂੰ ਵੈਂਟੀਲੇਟਰ 'ਤੇ ਪਾ ਦਿੱਤਾ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਬਿਆਨਾਂ ਦੇ ਆਧਾਰ ਉੱਤੇੇ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾਵੇਗੀ।