Jalandhar News : ਆਮ ਆਦਮੀ ਪਾਰਟੀ ਦੇ ਆਗੂ ਮਹਿੰਦਰ ਭਗਤ, ਜੋ ਕੁੱਝ ਦਿਨ ਪਹਿਲਾਂ ਭਾਜਪਾ ਛੱਡ ਕੇ 'ਆਪ' 'ਚ ਸ਼ਾਮਲ ਹੋਏ ਸਨ, ਨੇ ਮਾਨ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸੱਚਮੁੱਚ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਰਕਾਰ ਹੈ। ਉਨ੍ਹਾਂ ਕਿਹਾ ਕਿ ਉਹ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ।

 

ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਨੀਅਤ ਸਾਫ਼ ਹੋਵੇ ਤਾਂ ਸਭ ਕੁੱਝ ਸੰਭਵ ਹੈ।  ਉਨ੍ਹਾਂ ਮਾਨ ਸਰਕਾਰ ਵੱਲੋਂ ਫ਼ਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਤੁਰੰਤ ਦੇਣ ਦੇ ਕਦਮ ਦੀ ਵੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਆਮ ਲੋਕਾਂ ਲਈ ਇੰਨਾ ਕੁੱਝ ਨਹੀਂ ਕੀਤਾ।



 

ਦੱਸ ਦੇਈਏ ਕਿ ਬੀਤੇ ਕੱਲ ਮਹਿੰਦਰ ਭਗਤ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਸੀ। ਇਸ ਮੁਲਾਕਾਤ ਦੌਰਾਨ ਉਨ੍ਹਾਂ ਨੇ ਭਗਤ ਭਾਈਚਾਰੇ ਦੇ ਮਸਲਿਆਂ 'ਤੇ ਅਰਵਿੰਦ ਕੇਜਰੀਵਾਲ ਦੇ ਨਾਲ ਵਿਚਾਰ ਚਰਚਾ ਕੀਤੀ ਸੀ। ਇੰਨਾ ਹੀ ਨਹੀਂ ਮਹਿੰਦਰ ਭਗਤ ਨੇ ਇਸ ਮੌਕੇ ਅਰਵਿੰਦ ਕੇਜਰੀਵਾਲ ਦੇ ਨਾਲ ਜਲੰਧਰ ਜ਼ਿਲ੍ਹੇ ਦੀਆਂ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ।

 


 

ਮਹਿੰਦਰ ਭਗਤ ਨੇ ਭਰੋਸਾ ਦਿੱਤਾ ਕਿ ਚੋਣ ਮੈਦਾਨ ਵਿੱਚ ਪਾਰਟੀ ਉਮੀਦਵਾਰ ਰਿੰਕੂ ਨਾਲ ਡਟ ਕੇ ਖੜੇ ਰਹਾਂਗੇ ਅਤੇ ਉਨ੍ਹਾਂ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇਗਾ। ਤੁਹਾਨੂੰ ਦੱਸ ਦਈਏ ਕਿ ਬੀਤੇ ਕੱਲ੍ਹ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਮਹਿੰਦਰ ਭਗਤ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕੀਤਾ ਸੀ।

 

ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।