Jalandhar News: ਜਲੰਧਰ ਵਿੱਚ 13 ਸਾਲਾ ਬੱਚੀ ਨਾਲ ਬਲਾਤਕਾਰ ਅਤੇ ਕਤਲ ਦੇ ਮਾਮਲੇ ਵਿੱਚ ਅਦਾਲਤ ਨੇ ਅੱਜ ਇੱਕ ਮਹੱਤਵਪੂਰਨ ਫੈਸਲਾ ਸੁਣਾਇਆ। ਦੋਸ਼ੀ ਹਰਮਿੰਦਰ ਸਿੰਘ ਨੂੰ 12 ਦਿਨਾਂ ਦੇ ਪੁਲਿਸ ਰਿਮਾਂਡ ਤੋਂ ਬਾਅਦ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਰਿਪੋਰਟਾਂ ਅਨੁਸਾਰ, ਮਾਣਯੋਗ ਅਦਾਲਤ ਦੇ ਹੁਕਮਾਂ ਤੋਂ ਬਾਅਦ ਬਸਤੀ ਬਾਵਾ ਖੇਲ ਦੀ ਪੁਲਿਸ ਸਟੇਸ਼ਨ ਦੀ ਪੁਲਿਸ ਨੇ ਦੋਸ਼ੀ ਦਾ ਮੈਡੀਕਲ ਕਰਵਾਇਆ। ਇਸ ਤੋਂ ਬਾਅਦ, ਪੁਲਿਸ ਉਸ ਨੂੰ ਹਿਰਾਸਤ ਲਈ ਕਪੂਰਥਲਾ ਕੇਂਦਰੀ ਜੇਲ੍ਹ ਲੈ ਗਈ। ਮਾਮਲੇ ਵਿੱਚ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ।
ਜ਼ਿਕਰ ਕਰ ਦਈਏ ਕਿ ਦੋਸ਼ੀ ਹਰਮਿੰਦਰ ਸਿੰਘ ਨੇ ਪਿਛਲੇ ਦਿਨੀਂ 13 ਸਾਲ ਦੀ ਬੱਚੀ ਦਾ ਬਲਾਤਕਾਰ ਕਰਕੇ ਕਤਲ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੂਰੇ ਪੰਜਾਬ ਦੇ ਲੋਕਾਂ ਵਿੱਚ ਇਸ ਘਟਨਾ ਨੂੰ ਲੈਕੇ ਗੁੱਸਾ ਹੈ। ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੀੜਤ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਲਈ ਵੱਡਾ ਐਲਾਨ ਕੀਤਾ ਹੈ।