Crime: ਭਰਾ ਹੀ ਭਰਾ ਦਾ ਨਿਕਲਿਆ ਦੁਸ਼ਮਣ, ਛੋਟੇ ਨੇ ਵੱਡਾ ਦਾ ਕੀਤਾ ਕਤਲ, ਫਿਰ ਮਾਰਿਆ ਆਹ ਬਹਾਨਾ
Crime News:
Crime News: ਗੜ੍ਹਦੀਵਾਲਾ ਦੇ ਨੇੜਲੇ ਪਿੰਡ ਰਮਦਾਸਪੁਰ ਵਿਖੇ ਛੋਟੇ ਭਰਾ ਵਲੋਂ ਵੱਡੇ ਭਰਾ ਦਾ ਬੇਰਹਿਮੀ ਨਾਲ ਤੇਜਧਾਰ ਹਥਿਆਰ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮਿਲੀ ਜਾਣਕਾਰੀ ਅਨੁਸਾਰ ਮਨਜੋਤ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਰਮਦਾਸਪੁਰ ਦਾ ਬੀਤੀ ਦੇਰ ਰਾਤ ਉਸਦੇ ਛੋਟੇ ਭਰਾ ਮਨਪ੍ਰੀਤ ਸਿੰਘ ਵਲੋਂ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ਗਿਆ।
ਇਸ ਉਪਰੰਤ ਕਥਿਤ ਦੋਸ਼ੀ ਵਲੋਂ ਰਾਤ ਕਤਲ ਕਰਨ ਤੋ ਬਾਅਦ ਪਿੰਡ ਦੇ ਸਰਪੰਚ ਸ਼ਮਿੰਦਰ ਸਿੰਘ ਨੂੰ ਫੋਨ ਤੇ ਕਿਹਾ ਕਿ ਸਾਡੇ ਘਰ ਬੰਦੇ ਪੈ ਗਏ। ਸਰਪੰਚ ਵਲੋਂ ਤਰੁੰਤ ਗੜ੍ਹਦੀਵਾਲਾ ਪੁਲਿਸ ਨੂੰ ਸੂਚਿਤ ਕੀਤਾ ਗਿਆ। ਜਦੋਂ ਪੁਲਿਸ ਸਰਪੰਚ ਨਾਲ ਮੌਕੇ ਪੁੱਜੀ ਤਾਂ ਘਰ ਦੀਆਂ ਲਾਈਟਾਂ ਬੰਦ ਸੀ ਤੇ ਬਾਹਰਲੀ ਘਰ ਦਾ ਗੇਟ ਲੱਗਾ ਹੋਇਆ ਸੀ।
ਪੁਲਿਸ ਵੱਲੋਂ ਜਦੋਂ ਕਮਰੇ ਅੰਦਰ ਜਾ ਕੇ ਵੇਖਿਆ ਤਾਂ ਮਨਜੋਤ ਸਿੰਘ ਦੇ ਗਲੇ ਤੇ ਤੇਜ਼ਧਾਰ ਹਥਿਆਰ ਨਾਲ ਗਲਾਂ ਪੂਰੀ ਤਰ੍ਹਾਂ ਨਾਲ ਕਟੱ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਜਿਕਰਯੋਗ ਕਿ ਉੱਕਤ ਮ੍ਰਿਤਕ ਨੌਜਵਾਨ ਦੇ ਮਾਂ ਪਿਓ ਦੀ ਕਾਫੀ ਸਮਾਂ ਪਹਿਲਾਂ ਮੌਤ ਹੋ ਚੁੱਕੀ ਹੈ।
ਇਹ ਦੋਵੇਂ ਭਰਾ ਦਾਦੀ ਨਰੰਜਣ ਕੌਰ ਪਤਨੀ ਲੇਟ ਨੰਬਰਦਾਰ ਹਰਭਜਨ ਸਿੰਘ ਨਾਲ ਰਹਿ ਰਹੇ ਸਨ। ਉੱਕਤ ਕਤਲ ਦੀ ਘਟਨਾ ਦਾ ਪਤਾ ਚੱਲਦਿਆਂ ਸਾਰ ਡੀਐਸਪੀ ਟਾਂਡਾ ਹਰਜੀਤ ਸਿੰਘ ਰੰਧਾਵਾ, ਐਸ.ਐਚ.ਓ ਇੰਸਪੈਕਟਰ ਹਰਦੇਵਪ੍ਰੀਤ ਸਿੰਘ ਨੇ ਮੌਕੇ ਤੇ ਪੁੱਜੇ ਅਤੇ ਸਥਿਤੀ ਦਾ ਜਾਇਜ਼ਾ ਲੈ ਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਗਈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :