ਜਲੰਧਰ ਵਿੱਚ ਆਮ ਆਦਮੀ ਪਾਰਟੀ ਦੋਫਾੜ ਹੁੰਦੀ ਦਿਖਾਈ ਦੇ ਰਹੀ ਹੈ। ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ਿਤਲ ਅੰਗੁਰਾਲ ਨੇ ਆਪਣੇ ਹੀ ਇਕਲੌਤੇ ਸਾਂਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ। ਵਿਧਾਇਕ ਸ਼ਿਤਲ ਅੰਗੁਰਾਲ ਨੇ ਕਿਹਾ ਕਿ ਐਮਪੀ ਸੁਸ਼ੀਲ ਕੁਮਾਰ ਰਿੰਕੂ ਦੇ ਹੱਥ ਜਦੋਂ ਤੋਂ ਪਾਵਰ ਆਈ ਹੈ ਉਹ ਸਾਡੇ ਖਿਲਾਫ਼ ਹੀ ਗਲਤ ਇਸਤੇਮਾਲ ਕਰ ਰਿਹਾ ਹੈ। ਵਿਧਾੲਕ ਅੰਗੁਰਾਲ ਨੇ ਇਹ ਇਲਜ਼ਾਮ ਫੇਸਬੁੱਕ 'ਤੇ ਲਾਈਵ ਹੋ ਕੇ ਲਗਾਏ ਹਨ।
ਵਿਧਾਇਕ ਸੀਤਲ ਅੰਗੂਰਾਲ ਨੇ ਐਮਪੀ ਸੁਸ਼ੀਲ ਕੁਮਾਰ ਰਿੰਕੂ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਇਹ ਆਖਰੀ ਚਿਤਾਵਨੀ ਸੀ। ਉਸ ਦਾ ਸੰਘਰਸ਼ ਸ਼ੁਰੂ ਹੋ ਗਿਆ ਹੈ ਤੇ ਇਹ ਕਿੱਥੇ ਖਤਮ ਹੋਵੇਗਾ ਪਤਾ ਨਹੀਂ। ਉਨ੍ਹਾਂ ਕਿਹਾ ਕਿ ਉਹ ਹਾਈਕਮਾਂਡ ਨੂੰ ਵੀ ਸਬੂਤ ਦੇ ਕੇ ਆਏ ਹਨ ਕਿ ਕਿਵੇਂ ਐਮਪੀ ਪਾਰਟੀ ਨੂੰ ਖਤਮ ਕਰਨ ਵਿੱਚ ਲੱਗੇ ਹੋਏ ਹਨ। ਵਿਧਾੲਕ ਅੰਗੁਰਾਲ ਨੇ ਕਿਹਾ ਕਿ ਐਮਪੀ ਆਪਣੇ ਹੀ ਵਰਕਰ ਯਾਨੀ ਆਮ ਆਦਮੀ ਪਾਰਟੀ ਦੇ ਵਰਕਰਾਂ 'ਤੇ ਹੀ ਧੱਕੇਸ਼ਾਹੀ ਕਰ ਰਹੇ ਹਨ।
ਸੀਤਲ ਅੰਗੁਰਾਲ ਨੇ ਕਿਹਾ ਕਿ ਉਸ ਨੇ ਆਪਣੀ ਨਿੱਜੀ ਦੁਸ਼ਮਣੀ ਨੂੰ ਪਾਸੇ ਰੱਖਿਆ ਅਤੇ ਸੁਸ਼ੀਲ ਰਿੰਕੂ ਦੀ ਮਦਦ ਕੀਤੀ ਪਰ ਬਾਅਦ ਵਿਚ ਉਸ ਨੇ ਇਸ ਦੀ ਕਦਰ ਨਹੀਂ ਕੀਤੀ। 'ਆਪ' ਵਿਧਾਇਕ ਨੇ ਆਪਣੀ ਪਾਰਟੀ ਦੇ ਸੰਸਦ ਮੈਂਬਰ ਨੂੰ ਲਾਈਵ ਬਹਿਸ ਕਰਨ ਦੀ ਚੁਣੌਤੀ ਵੀ ਦਿੱਤੀ। ਉਨ੍ਹਾਂ ਵੱਖ-ਵੱਖ ਵਿਅਕਤੀਆਂ ਦਾ ਜ਼ਿਕਰ ਕਰਦਿਆਂ ਦੋਸ਼ ਲਾਇਆ ਕਿ ਉਨ੍ਹਾਂ ਦੇ ਕੇਸਾਂ ਵਿੱਚ ਰਿੰਕੂ ਨੇ ਪੁਲੀਸ ਨੂੰ ਬੁਲਾ ਕੇ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ। ਉਨ੍ਹਾਂ ਸੰਸਦ ਮੈਂਬਰ ਨੂੰ ਹੰਕਾਰੀ ਦੱਸਦਿਆਂ ਕਿਹਾ ਕਿ ਸੰਸਦ ਮੈਂਬਰ ਨੂੰ ਸੱਤਾ ਦਾ ਨਸ਼ਾ ਚੜ੍ਹ ਗਿਆ ਹੈ।
ਸੁਸ਼ੀਲ ਕੁਮਾਰ ਰਿੰਕੂ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਸਨ। ਜਲੰਧਰ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਨੇ ਰਿੰਕੂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਸ ਨੂੰ ਉਪ ਚੋਣ ਲਈ ਉਮੀਦਵਾਰ ਬਣਾਇਆ ਸੀ ਤੇ ੳਹ ਭਾਰੀ ਬਹਮਤ ਨਾਲ ਚੋਣ ਜਿੱਤ ਗਏ ਸਨ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੀਤਲ ਅੰਗੁਰਾਲ ਨੇ ਰਿੰਕੂ ਨੂੰ ਹਰਾਇਆ ਸੀ ਜੋ ਉਸ ਸਮੇਂ ਜਲੰਧਰ ਪੱਛਮੀ ਤੋਂ ਕਾਂਗਰਸ ਦੇ ਵਿਧਾਇਕ ਸਨ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial