Jalandhar News: ਨਕੋਦਰ ਦੇ ਪਿੰਡ ਕਲਿਆਣਪੁਰ 'ਚ ਚੱਲੀਆਂ ਤਾਬੜਤੋੜ ਗੋਲੀਆਂ, ਤਿੰਨ ਜਣੇ ਜ਼ਖ਼ਮੀ
ਇਸ ਲੜਾਈ ਵਿੱਚ ਫਾਇਰਿੰਗ ਤੇ ਤੇਜ਼ਧਾਰ ਹਥਿਆਰਾਂ ਨਾਲ ਗਹਿਗੱਚ ਮੁਕਾਬਲਾ ਹੋਇਆ। ਗੋਲੀਬਾਰੀ ਦੀ ਇਸ ਘਟਨਾ 'ਚ ਇੱਕ ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੇ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ....
Jalandhar News: ਨਕੋਦਰ ਦੇ ਪਿੰਡ ਕਲਿਆਣਪੁਰ ਵਿੱਚ ਦੋ ਗੁੱਟ ਆਪਸ ਵਿੱਚ ਭਿੜ ਗਏ। ਇਸ ਲੜਾਈ ਵਿੱਚ ਫਾਇਰਿੰਗ ਤੇ ਤੇਜ਼ਧਾਰ ਹਥਿਆਰਾਂ ਨਾਲ ਗਹਿਗੱਚ ਮੁਕਾਬਲਾ ਹੋਇਆ। ਗੋਲੀਬਾਰੀ ਦੀ ਇਸ ਘਟਨਾ 'ਚ ਇੱਕ ਰਾਹਗੀਰ ਸਮੇਤ 3 ਲੋਕ ਜ਼ਖਮੀ ਹੋ ਗਏ। ਤਿੰਨੇ ਜ਼ਖ਼ਮੀਆਂ ਨੂੰ ਦੇਰ ਰਾਤ ਸਿਵਲ ਹਸਪਤਾਲ ਜਲੰਧਰ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਹਾਸਲ ਹਾਸਲ ਜਾਣਕਾਰੀ ਮੁਤਾਬਕ ਲੜਾਈ ਵਿੱਚ ਦੋ ਨੌਜਵਾਨਾਂ ਦੀਆਂ ਬਾਂਹਾਂ ਤੇ ਲੱਤਾਂ 'ਤੇ ਗੋਲੀਆਂ ਲੱਗੀਆਂ ਹਨ। ਜ਼ਖ਼ਮੀਆਂ ਦੀ ਪਛਾਣ ਰਾਹੁਲ ਵਾਸੀ ਨਕੋਦਰ, ਸ਼ਰਨਜੀਤ ਵਾਸੀ ਨਵਾਂ ਪਿੰਡ (ਕਾਲਾ ਸੰਘਿਆ) ਤੇ ਹਰਮਨਬੀਰ ਸਿੰਘ ਵਾਸੀ ਪਿੰਡ ਉੱਗੀ ਵਜੋਂ ਹੋਈ ਹੈ।
ਇਸ ਬਾਰੇ ਡੀਐਸਪੀ ਸੁਖਪਾਲ ਸਿੰਘ ਨੇ ਦੱਸਿਆ ਕਿ ਨਕੋਦਰ ਥਾਣਾ ਸਦਰ ਖੇਤਰ ਦੇ ਪਿੰਡ ਕਲਿਆਣਪੁਰ ਵਿੱਚ ਇੱਕ ਪਲਾਟ ਨੂੰ ਲੈ ਕੇ ਦੋ ਗੁੱਟਾਂ ਵਿੱਚ ਝਗੜਾ ਹੋਇਆ। ਇਸ ਲੜਾਈ ਇੰਨੀ ਵਧ ਗਈ ਗਈ ਗੱਲ ਫਾਇਰਿੰਗ ਤੱਕ ਪਹੁੰਚ ਗਈ। ਪਲਾਟ ਦੇ ਕਬਜ਼ੇ ਨੂੰ ਲੈ ਕੇ ਦੋਵਾਂ ਧਿਰਾਂ ਦੀ ਪੁਰਾਣੀ ਰੰਜਿਸ਼ ਸੀ। ਇਸ ਕਰਕੇ ਹੀ ਫਾਇਰਿੰਗ ਹੋਈ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਾਸਲ ਜਾਣਕਾਰੀ ਮੁਤਾਬਕ ਨਕੋਦਰ ਦੇ ਕਲਿਆਣਪੁਰ 'ਚ ਗੋਲੀਬਾਰੀ ਦੀ ਘਟਨਾ 'ਚ ਇੱਕ ਰਾਹਗੀਰ ਨੂੰ ਵੀ ਗੋਲੀ ਲੱਗੀ ਹੈ। ਜ਼ਖਮੀ ਹਰਮਨ ਨੇ ਦੱਸਿਆ ਕਿ ਉਹ ਆਪਣੇ ਰਸਤੇ ਜਾ ਰਿਹਾ ਸੀ। ਅਚਾਨਕ ਪਲਾਟ ਨੇੜੇ ਫਾਇਰਿੰਗ ਹੋ ਗਈ। ਇਸ ਦੌਰਾਨ ਇੱਕ ਗੋਲੀ ਉਸ ਦੀ ਬਾਂਹ ਤੇ ਲੱਗ ਗਈ। ਉਹ ਤੁਰੰਤ ਹਸਪਤਾਲ ਗਿਆ ਜਿੱਥੋਂ ਉਸ ਨੂੰ ਜਲੰਧਰ ਭੇਜ ਦਿੱਤਾ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ