Jalandhar News: ਕਣਕ ਦੀ ਬਿਜਾਈ ਨੂੰ ਵੇਖਦਿਆਂ ਖੇਤੀਬਾੜੀ ਵਿਭਾਗ ਐਕਸ਼ਨ ਮੋਡ ਵਿੱਚ ਦਿਖਾਈ ਦੇ ਰਿਹਾ ਹੈ। ਮਹਿਕਮੇ ਨੇ ਖੇਤੀ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ ਕਿ ਉਹ ਛੁੱਟੀ ਵਾਲੇ ਦਿਨ ਵੀ ਹਾਜ਼ਰ ਰਹਿਣ। ਖੇਤੀਬਾੜੀ ਵਿਭਾਗ ਦੇ ਜੁਆਇੰਟ ਡਾਇਰੈਕਟਰ ਡਾ. ਦਲਜੀਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਕਣਕ ਦੀ ਬਿਜਾਈ ਦੇ ਚੱਲ ਰਹੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਬਗੈਰ ਕਿਸੇ ਵਿਘਣ ਸਬਸਿਡੀ ਵਾਲਾ ਬੀਜ ਮੁਹੱਈਆ ਕਰਵਾਏ ਜਾਣ। 



ਜੁਆਇੰਟ ਡਾਇਰੈਕਟਰ ਡਾ. ਦਲਜੀਤ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਜਲੰਧਰ ਦੇ ਦਫਤਰ ਵਿਖੇ ਜ਼ਿਲ੍ਹਾ ਜਲੰਧਰ ਤੇ ਕਪੂਰਥਲਾ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਹਦਾਇਤ ਕੀਤੀ ਕਿ ਕਣਕ ਦਾ ਤਸਦੀਕਸ਼ੁਦਾ ਸਬਸਿਡੀ ਵਾਲਾ ਬੀਜ ਕਿਸਾਨਾਂ ਨੂੰ ਮੁਹੱਈਆ ਕਰਵਾਉਣ ਲਈ ਹਰ ਉਪਰਾਲਾ ਕੀਤਾ ਜਾਵੇ।


Punjab News: ਪੰਜਾਬ 'ਚ ਦਹਿਸ਼ਤ ਦਾ ਮਾਹੌਲ, ਦਿਨ-ਦਿਹਾੜੇ ਕਤਲ ਹੋ ਰਹੇ, ਫਿਰੌਤੀਆਂ ਮੰਗੀਆਂ ਜਾ ਰਹੀਆਂ, ਗੈਂਗਸਟਰਾਂ ਨੂੰ ਡੱਕਣ ਵਾਲਾ ਕੋਈ ਨਹੀਂ: ਸੁਖਬੀਰ ਬਾਦਲ


ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਬਿਜਾਈ ਸੀਜ਼ਨ ਦੌਰਾਨ ਛੁੱਟੀ ਵਾਲੇ ਦਿਨਾਂ ਦੌਰਾਨ ਵੀ ਦਫਤਰਾਂ ਵਿੱਚ ਮੌਜੂਦ ਹੁੰਦੇ ਹੋਏ ਕਿਸਾਨਾਂ ਨੂੰ ਲੋੜੀਂਦੀਆ ਸੇਵਾਵਾਂ ਪ੍ਰਦਾਨ ਕਰਨ। ਡਾ. ਗਿੱਲ ਨੇ ਕਣਕ ਦੇ ਸਬਸਿਡੀ ਵਾਲੇ ਬੀਜ ਤੇ ਜਿਪਸਮ ਦੀ ਕਿਸਾਨਾਂ ਨੂੰ ਕੀਤੀ ਜਾ ਰਹੀ ਵੰਡ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਤੇ ਸਰਕਾਰ ਵੱਲੋਂ ਦਿੱਤੇ ਗਏ ਟੀਚਿਆਂ ਅਨੁਸਾਰ ਉਪਰਾਲੇ ਕਰਨ ਲਈ ਕਿਹਾ। 


ਡਾ. ਗਿੱਲ ਨੇ ਕਿਹਾ ਕਿ ਕੁਆਲਿਟੀ ਕੰਟਰੋਲ ਐਕਟ ਅਨੁਸਾਰ ਉਪਰਾਲੇ ਕਰਦੇ ਹੋਏ ਡੀਲਰਾਂ ਦੀ ਵਿਆਪਕ ਚੈਕਿੰਗ ਕੀਤੀ ਜਾਵੇ ਤਾਂ ਜੋ ਕਿ ਖਾਦ ਦੀ ਵਿਕਰੀ ਦੇ ਨਾਲ ਨਾਲ ਕੋਈ ਡੀਲਰ ਕਿਸਾਨਾਂ ਨੂੰ ਜ਼ਬਰਦਸਤੀ ਕਿਸੇ ਚੀਜ਼ ਦੀ ਵੀਕਰੀ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਏਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।