Jalandhar News : ਇਨਕਮ ਟੈਕਸ ਵਿਭਾਗ ਦੀ ਟੀਮ ਨੇ ਜਲੰਧਰ 'ਚ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ ,ਗੁਜਰਾਤ ਚੋਣਾਂ ਨਾਲ ਜੁੜੀਆਂ ਤਾਰਾਂ
Jalandhar News : ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ - ਸਵੇਰੇ ਜਲੰਧਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਦੀ ਟੀਮ ਨੇ ਅੱਜ ਤੜਕੇ ਸ਼ਹਿਰ ਦੇ ਇੱਕ ਮਸ਼ਹੂਰ ਉਦਯੋਗਪਤੀ ਅਤੇ ਇੱਕ ਵੱਡੇ ਰੀਅਲ ਅਸਟੇਟ ਕਾਰੋਬਾਰੀ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ।
Jalandhar News : ਇਨਕਮ ਟੈਕਸ ਵਿਭਾਗ ਦੀ ਟੀਮ ਨੇ ਅੱਜ ਸਵੇਰੇ - ਸਵੇਰੇ ਜਲੰਧਰ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਹੈ। ਇਨਕਮ ਟੈਕਸ ਦੀ ਟੀਮ ਨੇ ਅੱਜ ਤੜਕੇ ਸ਼ਹਿਰ ਦੇ ਇੱਕ ਮਸ਼ਹੂਰ ਉਦਯੋਗਪਤੀ ਅਤੇ ਇੱਕ ਵੱਡੇ ਰੀਅਲ ਅਸਟੇਟ ਕਾਰੋਬਾਰੀ ਦੇ ਘਰਾਂ ਅਤੇ ਦਫ਼ਤਰਾਂ ਵਿੱਚ ਛਾਪੇਮਾਰੀ ਕੀਤੀ ਹੈ। ਰੀਅਲ ਅਸਟੇਟ ਕਾਰੋਬਾਰੀ ਅਤੇ ਮੈਚਾਂ ਦੇ ਕਾਰੋਬਾਰ ਨਾਲ ਜੁੜੇ ਮਸ਼ਹੂਰ ਵਿਅਕਤੀ ਦੇ ਘਰ 'ਤੇ ਵੀ ਛਾਪੇਮਾਰੀ ਕੀਤੀ ਗਈ ਹੈ। ਉਨ੍ਹਾਂ ਦੇ ਕਾਰੋਬਾਰੀ ਰਿਕਾਰਡ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਸ ਛਾਪੇਮਾਰੀ ਦੀਆਂ ਤਾਰਾਂ ਗੁਜਰਾਤ ਚੋਣਾਂ ਨਾਲ ਜੁੜੀਆਂ ਹੋਈਆਂ ਹਨ।
ਸੂਤਰਾਂ ਮੁਤਾਬਕ ਗੁਜਰਾਤ ਚੋਣਾਂ ਲਈ ਪੰਜਾਬ ਤੋਂ ਵੱਡੀ ਰਕਮ ਭੇਜੀ ਗਈ ਸੀ। ਇਸ ਕੜੀ ਨਾਲ ਕੜੀ ਜੁੜਦੀ ਜਾ ਰਹੀ ਹੈ। ਇਸ ਸਬੰਧ ਵਿਚ ਜਲੰਧਰ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ ਹੈ। ਆਈਟੀ ਟੀਮ ਲੁਧਿਆਣਾ ਅਤੇ ਸ੍ਰੀਨਗਰ ਤੋਂ ਆਈ ਹੈ। ਸਥਾਨਕ ਪੱਧਰ 'ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਸਰਚ ਅਭਿਆਨ ਚਲਾਉਣ ਲਈ ਪੰਜਾਬ ਪੁਲਿਸ ਨੂੰ ਨਾਲ ਲਿਆਉਣ ਦੀ ਬਜਾਏ ਕੇਂਦਰੀ ਏਜੰਸੀ ਨੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਨੂੰ ਨਾਲ ਲੈ ਕੇ ਆਈ ਹੈ।